ਅਜੀਤ’ ਦੇ ਹੱਕ ‘ਚ ਬਰਨਾਲਾ ਵਿਖੇ ਸੜਕਾਂ ’ਤੇ ਆਇਆ ਲੋਕਾਂ ਦਾ ਹੜ੍ਹ , ਕੱਢਿਆ ਰੋਸ ਮਾਰਚ

Spread the love

ਜ਼ਿਲ੍ਹੇ ਦੀਆਂ ਸਮੂਹ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਵਿਸ਼ਾਲ ਧਰਨਾ

ਭਗਵੰਤ ਮਾਨ ਸਰਕਾਰ ਦੀਆਂ ਧੱਕੇਸ਼ਾਹੀਆਂ ਖਿਲਾਫ਼ ਰਾਜਪਾਲ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਰਘਬੀਰ ਹੈਪੀ / ਅਦੀਸ਼ ਗੋਇਲ ,ਬਰਨਾਲਾ 13 ਜੂਨ 2023

ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਅਦਾਰਾ ‘ਅਜੀਤ’ ਖਿਲਾਫ਼ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਵਿਰੋਧ ਵਿਚ ਅੱਜ ਬਰਨਾਲਾ ਵਿਖੇ ਬਰਨਾਲਾ ਜਰਨਲਿਸਟ ਐਸੋਸੀਏਸ਼ਨ ਦੇ ਸੱਦੇ ’ਤੇ ਜ਼ਿਲ੍ਹੇ ਦੀਆਂ ਰਾਜਨੀਤਕ, ਸਮਾਜਿਕ, ਧਾਰਮਿਕ, ਵਪਾਰਕ, ਮੁਲਾਜ਼ਮ, ਕਿਸਾਨ-ਮਜ਼ਦੂਰ, ਸਾਬਕਾ ਸੈਨਿਕ, ਸਾਹਿਤਕ ਜਥੇਬੰਦੀਆਂ ਪੱਤਰਕਾਰ ਐਸੋਸੀਏਸ਼ਨਾਂ ਸਮੇਤ ਹੋਰ ਅਨੇਕਾਂ ਜਥੇਬੰਦੀਆਂ ਵਲੋਂ ਵੱਡਾ ਇਕੱਠ ਕਰ ਕੇ ਅਦਾਰਾ ‘ਅਜੀਤ’ ਅਤੇ ਪਦਮ ਭੂਸ਼ਨ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਗਈ। ਪਹਿਲਾਂ ਸਥਾਨਕ ਕਚਹਿਰੀ ਚੌਂਕ ਤੋਂ ਸਾਰੀਆਂ ਹੀ ਜੱਥੇਬੰਦੀਆਂ ਵਲੋਂ ਰੋਸ ਮਾਰਚ ਕਰਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਸਮਾਜ ਸੇਵੀ ਸੁਖਵਿੰਦਰ ਸਿੰਘ ਭੰਡਾਰੀ ਅਤੇ ਬਰਨਾਲਾ ਜਰਨਲਿਸਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਹਰਿੰਦਰ ਨਿੱਕਾ ਦੁਆਰਾ ਕੀਤੇ ਮੰਚ ਸੰਚਾਲਨ ਦੌਰਾਲ ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਲੋਕ ਸਭਾ ਮੈਂਬਰ ਐਡਵੋਕੇਟ ਰਾਜਦੇਵ ਸਿੰਘ ਖਾਲਸਾ, ਭਾਜਪਾ ਦੇ ਸੂਬਾ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ, ਸਾਬਕਾ ਮੁੱਖ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸੂਬਾ ਮੀਤ ਪ੍ਰਧਾਨ ਰਿੰਕਾ ਕੁਤਬਾ ਬਾਹਮਣੀਆਂ, ਹਲਕਾ ਇੰਚਾਰਜ ਮਹਿਲ ਕਲਾਂ ਨਾਥ ਸਿੰਘ ਹਮੀਦੀ, ਸੀਨੀਅਰ ਕਾਂਗਰਸੀ ਆਗੂ ਬੀਬੀ ਸੁਰਿੰਦਰ ਕੌਰ ਬਾਲੀਆਂ, ਮੁਲਾਜ਼ਮ ਜਥੇਬੰਦੀ ਪ.ਸ.ਸ.ਫ. ਦੇ ਸੂਬਾਈ ਕਰਮਜੀਤ ਸਿੰਘ ਬੀਹਲਾ, ਸੀ.ਪੀ.ਆਈ. ਦੇ ਜ਼ਿਲ੍ਹਾ ਸਕੱਤਰ ਕਾਮਰੇਡ ਖੁਸ਼ੀਆ ਸਿੰਘ, ਇਨਕਲਾਬੀ ਕੇਂਦਰ ਪੰਜਾਬ ਦੇ ਨਰੈਣ ਦੱਤਾ, ਬਸਪਾ ਦੇ ਸੂਬਾ ਸਕੱਤਰ ਦਰਸ਼ਨ ਸਿੰਘ ਝਲੂਰ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ, ਸੂਬਾ ਮੀਤ ਪ੍ਰਧਾਨ ਸੰਪੂਰਨ ਸਿੰਘ ਚੂੰਘਾਂ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉਗੋਕੇ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਲੀਗਲ ਐਡਵਾਈਜ਼ਰ ਐਡਵੋਕੇਟ ਮਨਵੀਰ ਕੌਰ ਰਾਹੀ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾਈ ਆਗੂ ਅਵੀਕਰਨ ਸਿੰਘ, ਸਾਹਿਤਕ ਜਥੇਬੰਦੀਆਂ ਵਲੋਂ ਲੇਖਕ ਦਰਸ਼ਨ ਸਿੰਘ ਗੁਰੂ,               ਸਾਬਕਾ ਸੈਨਿਕ ਯੂਨੀਅਨ ਦੇ ਆਗੂ ਸੂਬੇਦਾਰ ਮੇਜਰ ਜਰਨੈਲ ਸਿੰਘ ਸਹਿਜੜਾ, ਸੀ.ਪੀ.ਆਈ. (ਐਮ.) ਦੇ ਕਾਮਰੇਡ ਬਲਵੀਰ ਸਿੰਘ ਹੰਡਿਆਇਆ, ਸਮਾਜ ਸੇਵੀ ਸੁਖਵਿੰਦਰ ਸਿੰਘ ਕਲਕੱਤਾ, ਐਡਵੋਕੇਟ ਕੁਲਵੰਤ ਰਾਏ ਗੋਇਲ, ਹੈੱਡ ਗ੍ਰੰਥੀ ਭਾਈ ਜਰਨੈਲ ਸਿੰਘ, ਬਰਨਾਲਾ ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਬਰਾੜ ਆਦਿ ਆਗੂਆਂ ਨੇ ਇੱਕਜੁਟ ਹੁੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ‘ਅਜੀਤ’ ਅਖ਼ਬਾਰ ਅਤੇ ਡਾ. ਬਰਜਿੰਦਰ ਸਿੰਘ ਹਮਦਰਦ ਨਾਲ ਧੱਕੇਸ਼ਾਹੀ ਬੰਦ ਨਾ ਕੀਤੀ ਤਾਂ ਸਰਕਾਰ ਖਿਲਾਫ਼ ਹੋਰ ਵੀ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਧਰਨੇ ਉਪਰੰਤ ਰਾਜਪਾਲ ਪੰਜਾਬ ਦੇ ਨਾਂਅ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ-ਪੱਤਰ ਦਿੱਤਾ ਗਿਆ। ਜਿਸ ਵਿਚ ਕਿਹਾ ਗਿਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸੇ ਨਿੱਜੀ ਰੰਜਸ਼ ਦੇ ਚੱਲਦਿਆਂ ਪੰਜਾਬ ਦੇ ਪ੍ਰਮੁੱਖ ਪੰਜਾਬੀ ਅਖ਼ਬਾਰ ਰੋਜ਼ਾਨਾ ‘ਅਜੀਤ’ ਨਾਲ ਕਿਸੇ ਨਾ ਕਿਸੇ ਤਰੀਕੇ ਧੱਕਸ਼ਾਹੀ ਕੀਤੀ ਜਾ ਰਹੀ ਹੈ। ਜਿਸ ਦੀ ਪ੍ਰਤੱਖ ਉਦਾਹਰਣ ਅਦਾਰਾ ‘ਅਜੀਤ’ ਦੇ ਪ੍ਰਬੰਧਕੀ ਸੰਪਾਦਕ ਪਦਮ ਭੂਸ਼ਣ ਡਾ: ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਵਲੋਂ ਸੰਮਨ ਜਾਰੀ ਕਰਵਾਏ ਜਾਣਾ ਹੈ।           ਭਗਵੰਤ ਮਾਨ ਸਰਕਾਰ ਵਲੋਂ ਸੱਤਾ ਵਿਚ ਆਉਂਦਿਆਂ ਸਾਰ ਹੀ ਪਹਿਲਾਂ ਇਸ ਅਖ਼ਬਾਰ ਨੂੰ ਆਰਥਿਕ ਤੌਰ ਉੱਤੇ ਕਮਜ਼ੋਰ ਕਰਨ ਲਈ ਸਰਕਾਰੀ ਇਸ਼ਤਿਹਾਰਾਂ ਉੱਤੇ ਪਾਬੰਦੀ ਲਗਾ ਦਿੱਤੀ ਗਈ। ਵੱਖ-ਵੱਖ ਥਾਵਾਂ ਉੱਤੇ ਸਾਡੇ ਪੱਤਰਕਾਰਾਂ ਨੂੰ ਵੀ ਕਿਸੇ ਨਾ ਕਿਸੇ ਢੰਗ ਤਰੀਕੇ ਨਾਲ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਹੁਣ ’ਅਜੀਤ’ ਦੇ ਪ੍ਰਬੰਧਕੀ ਸੰਪਾਦਕ ਡਾ: ਬਰਜਿੰਦਰ ਸਿੰਘ ਹਮਦਰਦ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਉਨ੍ਹਾਂ ਦੀ ਸਮਾਜਿਕ ਸ਼ਖਸ਼ੀਅਤ ਨੂੰ ਢਾਹ ਲਗਾਉਣ ਦੇ ਇਰਾਦੇ ਨਾਲ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਸੰਬੰਧੀ ਵੀ ਬੇਬੁਨਿਆਦ ਦੋਸ਼ ਲਗਾਏ ਜਾ ਰਹੇ ਹਨ ਅਤੇ ਪੰਜਾਬ ਵਿਜੀਲੈਂਸ ਵਲੋਂ ਸੰਮਨ ਜਾਰੀ ਕਰਵਾਏ ਗਏ ਹਨ। ਅਜਿਹਾ ਕਰ ਕੇ ਪੰਜਾਬ ਸਰਕਾਰ ਸਿਰਫ਼ ਅਤੇ ਸਿਰਫ਼ ਡਾ: ਬਰਜਿੰਦਰ ਸਿੰਘ ਦੀ ਸਾਫ਼ ਸੁਥਰੀ ਛਵੀ ਨੂੰ ਕੇਵਲ ਦਾਗ਼ੀ ਕਰਨ ਦੀਆਂ ਕੋਸ਼ਿਸ਼ਾਂ ਹੀ ਨਹੀਂ ਕਰ ਰਹੀ ਬਲਕਿ ਪੰਜਾਬ ਅਤੇ ਪੰਜਾਬੀਅਤ ਦੀ ਆਵਾਜ਼ ਸਮਝੇ ਜਾਂਦੇ ‘ਅਜੀਤ’ ਅਖ਼ਬਾਰ ਨੂੰ ਵੀ ਦਬਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ।        ਇਸ ਲਈ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਪੰਜਾਬ ਦੇ ਲੋਕਾਂ ਸਾਹਮਣੇ ਅਸਲ ਸਚਾਈ ਲਿਆਂਦੀ ਜਾਵੇ। ਧਰਨੇ ਵਿਚ ਬਾਬਾ ਬੂਟਾ ਸਿੰਘ ਗੁੜਥੜੀ ਸਾਬਕਾ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਬਾਬਾ ਟੇਕ ਸਿੰਘ ਧਨੌਲਾ, ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ, ਸ਼੍ਰੋਮਣੀ ਅਕਾਲੀ ਦਲ ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ, ਹਲਕਾ ਇੰਚਾਰਜ ਭਦੌੜ ਐਡਵੋਕੇਟ ਸਤਨਾਮ ਸਿੰਘ ਰਾਹੀ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਹੰਡਿਆਇਆ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੂਬਾ ਜਥੇਬੰਦਕ ਸਕੱਤਰ ਗੋਵਿੰਦ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਜਥੇਦਾਰ ਦਰਸ਼ਨ ਸਿੰਘ ਮੰਡੇਰ, ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਖੁੱਡੀ ਕਲਾਂ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਮੱਖਣ ਸ਼ਰਮਾ, ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਸਾਬਕਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ, ਸੰਜੀਵ ਸ਼ੋਰੀ, ਸੀਨੀਅਰ ਭਾਜਪਾ ਆਗੂ ਧੀਰਜ ਕੁਮਾਰ ਦੱਧਾਹੂਰ, ਸਾਬਕਾ ਸੈਨਿਕ ਸੈੱਲ ਭਾਜਪਾ ਦੇ ਸੂਬਾ ਆਗੂ ਇੰਜ: ਗੁਰਜਿੰਦਰ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਰੰਮੀ ਢਿੱਲੋਂ, ਹਲਕਾ ਇੰਚਾਰਜ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ, ਕਾਂਗਰਸ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਸੁਖਜੀਤ ਕੌਰ ਸੁੱਖੀ, ਪੰਚਾਇਤ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਪੱਤੀ ਸੇਖਵਾਂ, ਤਰਨਜੀਤ ਸਿੰਘ ਦੁੱਗਲ, ਸਫ਼ਾਈ ਸੇਵਕ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ, ਮੁਲਾਜ਼ਮ ਆਗੂ ਬਲਵੰਤ ਸਿੰਘ ਭੁੱਲਰ, ਰਮੇਸ਼ ਕੁਮਾਰ ਹਮਦਰਦ, ਦਿਵਿਆਂਗ ਯੂਨੀਅਨ ਬਰਨਾਲਾ ਦੇ ਪ੍ਰਧਾਨ ਤਜਿੰਦਰ ਦਾਸ ਬਾਵਾ, ਸਾਹਿਤਕਾਰ ਡਾ. ਤੇਜਾ ਸਿੰਘ ਤਿਲਕ, ਡਾ. ਸੰਪੂਰਨ ਸਿੰਘ ਟੱਲੇਵਾਲੀਆ, ਡਾ. ਅਮਨਦੀਪ ਸਿੰਘ ਟੱਲੇਵਾਲੀਆ, ਗੁਰਮੁਖ ਸਿੰਘ ਲਾਲੀ, ਕੌਂਸਲਰ ਧਰਮ ਸਿੰਘ ਫੌਜੀ, ਸਾਬਕਾ ਚੇਅਰਮੈਨ ਗੁਰਤੇਜ਼ ਸਿੰਘ ਖੁੱਡੀ, ਨਿਰਮਲ ਸਿੰਘ ਖੁੱਡੀ, ਬਲਾਕ ਸੰਮਤੀ ਸ਼ਹਿਣਾ ਦੇ ਚੇਅਰਮੈਨ ਪਰਮਜੀਤ ਸਿੰਘ ਮੌੜ, ਭਾਕਿਯੂ ਕਾਦੀਆਂ ਦੇ ਸੂਬਾ ਮੀਤ ਪ੍ਰਧਾਨ ਸੰਪੂਰਨ ਸਿੰਘ ਚੂੰਘਾਂ, ਸਿਕੰਦਰ ਸਿੰਘ ਨਿੰਮਵਾਲਾ, ਜਸਵੀਰ ਸਿੰਘ ਸੀਰਾ, ਰਾਜ ਕਮਲ ਰਾਜੂ ਖੁੱਡੀ ਕਲਾਂ, ਅਧਿਆਪਕ ਆਗੂ ਬਲਜਿੰਦਰ ਕੁਮਾਰ ਪਰਬੂ, ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ, ਮਹੇਸ਼ ਕੁਮਾਰ ਲੋਟਾ, ਜਸਮੇਲ ਸਿੰਘ ਡੈਅਰੀਵਾਲਾ, ਕੈਪਟਨ ਭੁਪਿੰਦਰ ਸਿੰਘ ਝਲੂਰ, ਧੰਨਾ ਸਿੰਘ ਗਰੇਵਾਲ, ਕੈਮਿਸਟ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੇ ਚੇਅਰਮੈਨ ਡਾ. ਰਵੀ ਬਾਂਸਲ, ਰਵਿੰਦਰ ਬਿੱਲੀ, ਭਾਜਪਾ ਆਗੂ ਬੀਬੀ ਪਰਮਜੀਤ ਕੌਰ ਚੀਮਾ, ਮੱਖਣ ਸਿੰਘ ਧਨੌਲਾ, ਕੁਲਦੀਪ ਸਿੰਘ ਧਾਲੀਵਾਲ, ਨਰਿੰਦਰ ਗਰਗ ਨੀਟਾ, ਅਕਾਲੀ ਆਗੂ ਪਰਮਜੀਤ ਸਿੰਘ ਪੰਮਾ, ਸੁਖਪਾਲ ਸਿੰਘ ਸਮਰਾ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਵਰਕਰ ਹਾਜ਼ਰ ਸਨ।


Spread the love
Scroll to Top