ਅੰਤਰ-ਰਾਸ਼ਟਰੀ ਬਜ਼ੁਰਗ ਦਿਵਸ ਮੌਕੇ 100 ਸਾਲ ਤੋਂ ਵੱਧ ਉਮਰ ਦੇ 245 ਵੋਟਰਾਂ ਦਾ ਸਨਮਾਨ

Spread the love

ਅੰਤਰ-ਰਾਸ਼ਟਰੀ ਬਜ਼ੁਰਗ ਦਿਵਸ ਮੌਕੇ 100 ਸਾਲ ਤੋਂ ਵੱਧ ਉਮਰ ਦੇ 245 ਵੋਟਰਾਂ ਦਾ ਸਨਮਾਨ
ਸੰਗਰੂਰ, 2 ਅਕਤੂਬਰ (ਹਰਪ੍ਰੀਤ ਕੌਰ ਬਬਲੀ)
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਸੰਗਰੂਰ ਵਿਖੇ ਅੰਤਰ-ਰਾਸ਼ਟਰੀ ਬਜ਼ੁਰਗ ਦਿਵਸ ਮਨਾਉਂਦੇ ਹੋਏ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਜ਼ਿਲ੍ਹੇ ਦੇ 100 ਸਾਲ ਤੋਂ ਵੱਧ ਉਮਰ ਦੇ 245 ਵੋਟਰਾਂ ਨੂੰ ਸਨਮਾਨ ਪੱਤਰ ਪ੍ਰਦਾਨ ਕੀਤੇ ਗਏ।
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਚੋਣਾਂ ਨੇ ਦੱਸਿਆ ਕਿ ਬੀ.ਐਲ.ਓਜ਼ ਵੱਲੋਂ ਘਰ ਘਰ ਜਾ ਕੇ 100 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਸਨਮਾਨ ਪੱਤਰ ਦੇ ਕੇ ਨਿਵਾਜਿਆ ਗਿਆ। ਉਨ੍ਹਾਂ ਦੱਸਿਆ ਕਿ ਇਹ ਸਨਮਾਨ ਪੱਤਰ ਭਾਰਤ ਚੋਣ ਕਮਿਸ਼ਨ ਵੱਲੋਂ ਭੇਜੇ ਗਏ ਸਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਪੰਜ ਵਿਧਾਨ ਸਭਾ ਚੋਣ ਹਲਕਿਆਂ 99-ਲਹਿਰਾ, 100- ਦਿੜ੍ਹਬਾ,101- ਸੁਨਾਮ, 107- ਧੂਰੀ ਅਤੇ 108- ਸੰਗਰੂਰ ਵਿੱਚ ਬੀ ਐਲ ਓਜ਼ ਨੇ ਘਰ ਘਰ ਪਹੁੰਚ ਕਰਕੇ ਇਨ੍ਹਾਂ ਬਜ਼ੁਰਗ ਵੋਟਰਾਂ ਦਾ ਵਿਸ਼ੇਸ਼ ਤੌਰ ਉੱਤੇ ਧੰਨਵਾਦ ਵੀ ਕੀਤਾ ਕਿਉਂ ਜੋ ਇਨ੍ਹਾਂ ਵੱਲੋਂ
ਵੱਖ ਵੱਖ ਚੋਣਾਂ ਦੌਰਾਨ ਸਰਕਾਰ ਦੀ ਚੋਣ ਕਰਨ ਲਈ ਆਪਣੇ ਕੀਮਤੀ ਵੋਟ ਦਾ ਇਸਤੇਮਾਲ ਕੀਤਾ ਗਿਆ।

Spread the love
Scroll to Top