ਕੌਮਾਂਤਰੀ ਮਹਿਲਾ ਦਿਵਸ ਮੌਕੇ ਹੋਵੇਗਾ ਵਿਸ਼ੇਸ਼ ਜ਼ਿਲਾ ਪੱਧਰੀ ਸਮਾਗਮ: ਰੂਹੀ ਦੁੱਗ

Spread the love

ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ
ਬਰਨਾਲਾ, 29 ਫਰਵਰੀ
  ਮਹਿਲਾਵਾਂ ਅੱਜ ਕਿਸੇ ਖੇਤਰ ਵਿੱਚ ਵੀ ਪਿੱਛੇ ਨਹੀਂ ਹਨ। ਹਰ ਖੇਤਰ ਵਿੱਚ ਬੁਲੰਦੀਆਂ ਛੂੰਹੀ ਰਹੀਆਂ ਹਨ, ਜੋ ਬਹੁਤ ਮਾਣ ਵਾਲੀ ਗੱਲ ਹੈ। ਇਨਾਂ ਮਹਿਲਾਵਾਂ/ਲੜਕੀਆਂ ਦੀ ਪ੍ਰਾਪਤੀਆਂ ਨੂੰ ਪਛਾਣ ਦੇਣ ਅਤੇ ਮਹਿਲਾ ਸਸ਼ਕਤੀਕਰਨ ਨੂੰ ਹੁਲਾਰਾ ਦੇਣ ਲਈ ਕੌਮਾਂਤਰੀ ਮਹਿਲਾ ਦਿਵਸ ਮੌਕੇ ਜ਼ਿਲਾ ਪੱਧਰ ’ਤੇ ਵਿਸ਼ੇਸ਼ ਸਮਾਗਮ ਕਰਾਇਆ ਜਾਣਾ ਹੈ, ਜਿਸ ਦੇ ਪ੍ਰਬੰਧਾਂ ਨੂੰ ਪੁਖਤਾ ਬਣਾਉਣ ਵਿੱਚ ਕੋਈ ਕਸਰ ਨਾ ਛੱਡੀ ਜਾਵੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ (ਵਾਧੂ ਚਾਰਜ) ਮੈਡਮ ਰੂਹੀ ਦੁੱਗ ਨੇ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।
ਇਸ ਮੌਕੇ ਮੈਡਮ ਰੂਹੀ ਦੁੱਗ ਨੇ ਆਖਿਆ ਕਿ ਮਹਿਲਾਵਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਦਾ ਕੌਮਾਂਤਰੀ ਮਹਿਲਾ ਦਿਵਸ ਪੂਰੇ ਵਿਸ਼ਵ ਵਿੱਚ ਮਨਾਇਆ ਜਾਂਦਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ ਤੇ  ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲਾ ਪੱਧਰ ’ਤੇ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਤਹਿਤ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਨਾਂ ਗਤੀਵਿਧੀਆਂ ਵਿੱਚ ਮੋਟਰ ਬਾਈਕ ਰੈਲੀ, ਵਿਦਿਆਰਥਣਾਂ ਵੱਲੋਂ ਰੰਗੋਲੀ, ਪੇਂਟਿੰਗ, ਤੇ ਹੋਰ ਅਨੇਕਾਂ ਗਤੀਵਿਧੀਆਂ ਕੀਤੀਆਂ ਜਾਣਗੀਆਂ, ਜਿਨਾਂ ਰਾਹੀਂ ਬਰਾਬਰੀ, ਮਹਿਲਾ ਸਸ਼ਕਤੀਕਰਨ ਅਤੇ ਮਹਿਲਾ ਸੁਰੱਖਿਆ ਦਾ ਸੁਨੇਹਾ ਘਰ ਘਰ ਪੁੱਜੇਗਾ।
ਉਨਾਂ ਵੱਖ ਵੱਖ ਵਿਭਾਗਾਂ ਨੂੰ ਇਸ ਸਮਾਗਮ ਲਈ ਜ਼ਿੰਮੇਵਾਰੀਆਂ ਸੌਂਪਦੇ ਹੋਏ ਆਖਿਆ ਕਿ ਇਸ ਜ਼ਿਲਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਜਿੰਦਲ, ਐਸਡੀਐਮ ਸ. ਅਨਮੋਲ ਸਿੰਘ ਧਾਲੀਵਾਲ, ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ, ਜ਼ਿਲਾ ਪ੍ਰੋਗਰਾਮ ਅਫਸਰ ਕੁਲਵਿੰਦਰ ਸਿੰਘ, ਡੀਐਸਪੀ ਬਲਜੀਤ ਸਿੰਘ ਬਰਾੜ ਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।


Spread the love
Scroll to Top