ਚੇਅਰਮੈਨ ਰਾਮ ਤੀਰਥ ਮੰਨਾ ਨੇ ਸੰਭਾਲਿਆ ਅਹੁਦਾ , ਮੌਕੇ ਤੇ ਮੌਜੂਦ ਰਹੇ ਮੀਤ ਹੇਅਰ, ਪੰਡੋਰੀ ਤੇ ਉਗੋਕੇ

Spread the love

ਆਮ ਲੋਕਾਂ ਨੂੰ ਜਿੰਮੇਵਾਰੀ ਦਿੰਦੀ ਐ ਆਮ ਆਦਮੀ ਪਾਰਟੀ – ਕੈਬਨਿਟ ਮੰਤਰੀ ਮੀਤ ਹੇਅਰ 

 ਰਘਵੀਰ ਹੈਪੀ , ਬਰਨਾਲਾ, 5 ਅਪ੍ਰੈਲ 2023

     ਇੰਪਰੂਵਮੈਂਟ ਟਰੱਸਟ ਬਰਨਾਲਾ ਦੇ ਨਵ-ਨਿਯੁਕਤ ਚੇਅਰਮੈਨ ਰਾਮ ਤੀਰਥ ਮੰਨਾ ਨੇ ਅੱਜ ਸਵੇਰੇ ਕਰੀਬ ਸਾਢੇ ਦਸ ਵਜੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ , ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਲਾਭ ਸਿੰਘ ਉਗੋਕੇ , ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ, ਕੈਬਨਿਟ ਮੰਤਰੀ ਮੀਤ ਹੇਅਰ ਦੇ ੳ.ਐਸ.ਡੀ. ਹਸਨਪ੍ਰੀਤ ਭਾਰਦਵਾਜ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਐੱਸ ਐੱਸ ਪੀ  ਸੰਦੀਪ ਕੁਮਾਰ ਮਲਿਕ , ਟਰੱਸਟ ਦੀ ਕਾਰਜਸਾਧਕ ਅਫਸਰ ਨੀਰੂ ਬਾਲਾ, ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਸੁਨੀਲ ਦੱਤ ਵਰਮਾ , ਟਰੱਸਟ ਦੇ ਐਕਸੀਅਨ ਏ.ਪੀ. ਸਿੰਘ , ਜਿਲਾ ਆਯੁਰਵੈਦਿਕ ਤੇ ਯੂਨਾਨੀ ਅਫਸਰ ਡਾਕਟਰ ਅਮਨ ਕੌਸ਼ਲ , ਆਮ ਆਦਮੀ ਪਾਰਟੀ ਦੇ ਆਗੂ ਹਰਿੰਦਰ ਸਿੰਘ ਧਾਲੀਵਾਲ , ਪਰਮਿੰਦਰ ਸਿੰਘ ਭੰਗੂ , ਇਸਵਿੰਦਰ ਸਿੰਘ ਜੰਡੂ ਤੇ ਨਗਰ ਸੁਧਾਰ ਟਰੱਸਟ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਕੈਬਨਿਟ ਮੰਤਰੀ ਮੀਤ ਹੇਅਰ ਨੇ ਰਾਮ ਤੀਰਥ ਮੰਨਾ ਨੂੰ ਚੇਅਰਮੈਨ ਦੀ ਕੁਰਸੀ ਤੇ ਬੈਠਾ ਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਮੁਬਾਰਕਬਾਦ ਦਿੱਤੀ।                                                 
    ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ , ਆਮ ਲੋਕਾਂ ਦੀ ਪਾਰਟੀ ਹੈ, ਇਸ ਲਈ ਆਮ ਲੋਕਾਂ ‘ਚੋਂ ਹੀ ਪਾਰਟੀ ਦੀ ਮਜਬੂਤੀ ਲਈ ਕੰਮ ਕਰਨ ਵਾਲਿਆਂ ਨੂੰ ਹੀ ਜਿੰਮੇਵਾਰੀ ਵਾਲੀਆਂ ਪਦਵੀਆਂ ਦਿੱਤੀਆਂ ਜਾ ਰਹੀਆਂ ਹਨ। ਜਦੋਂਕਿ ਇਸ ਤੋਂ ਪਹਿਲੀਆਂ ਸਰਕਾਰਾਂ ਨੇ ਭਾਈ ਲਾਲੋ ਦੇ ਵਾਰਿਸਾਂ ਨੂੰ ਅੱਖੋਂ ਪਰੋਖੇ ਕਰਕੇ, ਵੱਡਿਆਂ ਨੂੰ ਹੀ ਉੱਚੇ ਅਹੁਦਿਆਂ ਤੇ ਬਿਠਾਇਆ ਜਾਂਦਾ ਰਿਹਾ ਹੈ। ਪਰੰਤੂ ਹੁਣ ਸਾਡੀ ਪਾਰਟੀ ਵੱਲੋਂ ਕਿਰਤੀ ਪਰਿਵਾਰ ਦੇ ਮਿਹਨਤੀ ਤੇ ਇਮਾਨਦਾਰ ਪਾਰਟੀ ਵਰਕਰ ਨੂੰ ਚੇਅਰਮੈਨ ਨਿਯੁਕਤ ਕੀਤਾ ਹੈ।                                      ਉਨ੍ਹਾਂ ਕਿਹਾ ਕਿ ਕਿਰਤ ਕਰਦਿਆਂ ਸਿਆਸਤ ਵਿੱਚ ਪੈਰ ਧਰਨ ਤੋਂ ਲੈਕੇ ਰਾਮ ਤੀਰਥ ਮੰਨਾ ਪਾਰਟੀ ਦੇ ਵਫ਼ਾਦਾਰ ਸਿਪਾਹੀ ਬਣ ਕੇ ਬਿਨਾਂ ਕਿਸੇ ਲਾਲਚ ਤੋਂ ਬੇਹਤਰ ਕੰਮ ਕਰਦੇ ਆ ਰਹੇ ਹਨ। ਇੱਕ ਗਰੀਬ ਪਰਿਵਾਰ ਚੋਂ ਹੋਣ ਦੇ ਬਾਵਜੂਦ ਰਾਮ ਤੀਰਥ ਮੰਨਾ ਨੇ ਆਪਣਾ ਨਿੱਜੀ ਕੰਮ ਛੱਡ ਕੇ ਪਾਰਟੀ ਲਈ ਦਿਨ-ਰਾਤ ਅਣਥੱਕ ਮਿਹਨਤ ਕੀਤੀ।                                ਰਾਮ ਤੀਰਥ ਮੰਨਾ ਵਰਗੇ ਮਿਹਨਤਕਸ਼ ਵਰਕਰਾਂ ਦੀ ਬਦੌਲਤ ਹੀ 2017 ਅਤੇ 2022 ਚੋਣਾ ਦੌਰਾਨ ਆਮ ਆਦਮੀ ਪਾਰਟੀ ਨੇ ਜ਼ਿਲੇ ਦੀਆਂ ਤਿੰਨੇ ਵਿਧਾਨ ਸਭਾ ਸੀਟਾਂ ਤੇ ਜਿੱਤ ਦਾ ‘ ਝੰਡਾ’ ਬੁਲੰਦ ਕੀਤਾ ਹੈ । ਰਾਮ ਤੀਰਥ ਮੰਨਾ ਨੂੰ ਚੇਅਰਮੈਨ ਬਣਾਏ ਜਾਣ ਤੇ ਉਹਨਾ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਵੀ ਕੀਤਾ।                                   
      ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ ਨੇ ਕਿਹਾ ਕਿ ਕੈਬਨਿਟ ਮੰਤਰੀ ਮੀਤ ਹੇਅਰ, ਮੇਰੇ ਸਿਆਸੀ ਗੁਰੂ ਹਨ, ਜਿੰਨ੍ਹਾਂ ਤੋਂ ਇਮਾਨਦਾਰੀ ਨਾਲ ਲੋਕ ਪੱਖੀ ਰਾਜਨੀਤੀ ਕਰਨ ਦੇ ਗੁਰ ਸਿੱਖੇ ਹਨ। ਉਨਾਂ ਕਿਹਾ ਕਿ ਮੇਰੀ ਨਿਯੁਕਤੀ ਨਾਲ ਆਮ ਘਰਾਂ ਦੇ ਲੋਕਾਂ ਦਾ ਤੇ ਵਰਕਰਾਂ ਦਾ ਮਾਣ ਵਧਿਆ ਹੈ। ਉਨਾਂ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ,ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਹੋਰ ਆਗੂਆਂ ਦਾ ਧੰਨਵਾਦ ਕੀਤਾ। ਇਸ ਮੌਕੇ ਆਪ ਆਗੂ ਮਾਸਟਰ ਪ੍ਰੇਮ ਕੁਮਾਰ, ਕੌਂਸਲਰ ਰੁਪਿੰਦਰ ਸਿੰਘ ਸ਼ੀਤਲ (ਬੰਟੀ) , ਕੌਂਸਲਰ ਪਰਮਜੀਤ ਸਿੰਘ ਜੋਂਟੀ ਮਾਨ,ਕੌਂਸਲਰ ਧਰਮਿੰਦਰ ਸਿੰਘ ਸ਼ੰਟੀ , ਕੌਂਸਲਰ ਜੀਵਨ ਕੁਮਾਰ ਖੋਏ ਵਾਲਾ, ਆਪ ਦੇ ਯੂਥ ਆਗੂ ਰਣਜੀਤ ਸਿੰਘ ਜੀਤਾ ਮੋਰ , ਵਪਾਰ ਵਿੰਗ ਦੇ ਪ੍ਰਧਾਨ ਅੰਕੁਰ ਗੋਇਲ , ਵਪਾਰ ਮੰਡਲ ਦੇ ਪ੍ਰਧਾਨ ਨਾਇਬ ਸਿੰਘ ਕਾਲਾ,  ਆਪ ਆਗੂ ਤੇ ਨਗਰ ਕੌਂਸਲ ਧਨੌਲਾ ਦੀ ਪ੍ਰਧਾਨ ਰਣਜੀਤ ਕੌਰ ਸੋਢੀ ਦੇ ਪੁੱਤਰ ਤੇ ਆਪ ਆਗੂ ਹਰਦੀਪ ਸਿੰਘ ਸੋਢੀ ਵਪਾਰੀ ਆਗੂ ਐਡਵੋਕੇਟ ਰਾਜੀਵ ਲੂਬੀ , ਮੰਤਰੀ ਦਾ ਪੀ.ਏ. ਗੁਰਪ੍ਰੀਤ ਸਿੰਘ ਆਦਿ ਹੋਰ ਰਾਜਨੀਤਕ ,ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਆਗੂ ਵੀ ਹਾਜ਼ਿਰ ਸਨ। ਜਿੰਨ੍ਹਾਂ ਚੇਅਰਮੈਨ ਰਾਮ ਤੀਰਥ ਮੰਨਾ ਨੂੰ ਮੁਬਾਰਕਬਾਦ ਦਿੱਤੀ। 

Spread the love
Scroll to Top