ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦਿੱਤੀ ਜਾ ਰਹੀਂ ਹੈ ਮੁਫ਼ਤ ਟ੍ਰੇਨਿੰਗ, 2 ਹਫਤੇ ਦਾ ਦੂਸਰਾ ਬੈਚ 10 ਅਕਤੂਬਰ ਤੋਂ ਹੋਵੇਗਾ ਸੁਰੂ

Spread the love

ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦਿੱਤੀ ਜਾ ਰਹੀਂ ਹੈ ਮੁਫ਼ਤ ਟ੍ਰੇਨਿੰਗ, 2 ਹਫਤੇ ਦਾ ਦੂਸਰਾ ਬੈਚ 10 ਅਕਤੂਬਰ ਤੋਂ ਹੋਵੇਗਾ ਸੁਰੂ

ਲੁਧਿਆਣਾ, 30 ਸਤੰਬਰ (ਦਵਿੰਦਰ ਡੀ ਕੇ)

ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ. ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਅਨੁਸੂਚਿਤ ਜਾਤੀ (ਐਸ.ਸੀ.) ਸਿਖਿਆਰਥੀਆਂ ਲਈ ਦੋ ਹਫਤੇ ਦਾ ਦੂਸਰਾ ਮੁਫਤ ਸਿਖਲਾਈ ਬੈਚ 10 ਅਕਤੂਬਰ, 2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।

ਜਿਲ੍ਹਾ ਲੁਧਿਆਣਾ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ ਬੀਜਾ, ਅਤੇ ਡੇਅਰੀ ਸਿਖਲਾਈ ਕੇਂਦਰ ਮੋਗਾ ਐਟ ਗਿੱਲ ਵਿਖੇ ਟ੍ਰੇਨਿੰਗ ਕਰ ਸਕਦੇ ਹਨ।

ਇਸ ਸਬੰਧੀ ਵਿਸਥਾਰਿਤ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਸਕੀਮ ਫਾਰ ਪ੍ਰੋਮੋਸਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁਡ ਫਾਰ ਐਸ ਸੀ ਬੈਨੀਫਿਸਰੀਜ ਸਕੀਮ ਅਧੀਨ ਚਲਾਏ ਜਾਣ ਵਾਲੇ ਦੂਸਰੇ ਬੈਚ ਦੀ ਕਾਊਸਲਿੰਗ 03 ਅਕਤੂਬਰ, 2022 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਲੁਧਿਆਣਾ ਐਟ ਬੀਜਾ, ਵਿੱਚ ਕੀਤੀ ਜਾਵੇਗੀ।

ਉਨ੍ਹਾਂ ਦਸਿਆ ਕਿ ਇਸ ਟ੍ਰੇਨਿੰਗ ਵਿਚ 50 ਪ੍ਰਤੀਸਤ ਮਹਿਲਾ ਦੀ ਭਾਗੀਦਾਰੀ ਕਰਵਾਈ ਜਾਵੇਗੀ ਅਤੇ ਇਸ ਟ੍ਰੇਨਿੰਗ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਵੇ, ਪੇਂਡੂ ਖੇਤਰ ਦਾ ਵਸਨੀਕ ਹੋਵੇ, ਘੱਟੋ-ਘੱਟ ਪੰਜਵੀ ਪਾਸ ਹੋਵੇ ਅਤੇ ਉਸਦੀ ਉਮਰ 18 ਸਾਲ ਤੋਂ ਵੱਧ ਅਤੇ 50 ਸਾਲ ਤੋਂ ਘੱਟ ਹੋਵੇ।

ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇਂ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਨਾਲ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ। ਉਨ੍ਹਾ ਅੱਗੇ ਦੱਸਿਆ ਕਿ ਇਸ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ। ਇਸ ਤੋਂ ਇਲਾਵਾ ਇਸ ਸਕੀਮ ਅਧੀਨ ਭਾਗ ਲੈਣ ਵਾਲੇ ਐਸ.ਸੀ. ਸਿਖਿਆਰਥੀਆਂ ਨੂੰ ਵਿਭਾਗ ਵਲੋਂ 3500 ਰੁਪਏ ਵਜੀਫਾ ਵੀ ਦਿੱਤਾ ਜਾਵੇਗਾ ਅਤੇ ਉਨ੍ਹਾਂ ਦਾ ਡੇਅਰੀ ਯੂਨਿਟ ਬਣਾਉਣ ਤੇ 33 ਫੀਸਦ ਸਬਸਿਡੀ ਵੀ ਦਿੱਤੀ ਜਾਵੇਗੀ।

ਉਨ੍ਹਾਂ ਸਮੂਹ ਚਾਹਵਾਨ ਐਸ.ਸੀ. ਸਿਖਿਆਰੀ/ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਇਸ ਸਿਖਲਾਈ ਪ੍ਰੋਗਰਾਮ ਵਿਚ ਦਾਖਲਾ ਲੈ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾਉਣ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 81461-00543 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।


Spread the love

1 thought on “ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦਿੱਤੀ ਜਾ ਰਹੀਂ ਹੈ ਮੁਫ਼ਤ ਟ੍ਰੇਨਿੰਗ, 2 ਹਫਤੇ ਦਾ ਦੂਸਰਾ ਬੈਚ 10 ਅਕਤੂਬਰ ਤੋਂ ਹੋਵੇਗਾ ਸੁਰੂ”

  1. Pingback: ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦਿੱਤੀ ਜਾ ਰਹੀਂ ਹੈ ਮੁਫ਼ਤ ਟ੍ਰੇਨਿੰਗ, 2 ਹਫਤੇ ਦਾ ਦ

Comments are closed.

Scroll to Top