ਦਾਣਾ ਮੰਡੀ ਫਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

Spread the love

ਦਾਣਾ ਮੰਡੀ ਫਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

 

ਫਿਰੋਜ਼ਪੁਰ, 6 ਅਕਤੂਬਰ (ਬਿੱਟੂ ਜਲਾਲਾਬਾਦੀ)

 

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਆਤਮਾ ਦੇ ਸਹਿਯੋਗ ਨਾਲ ਹਾੜ੍ਹੀ 2022 ਦੀਆਂ ਫਸਲਾਂ ਦੀ ਸੁਚੱਜੀ ਕਾਸ਼ਤ ਸਬੰਧੀ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਦਾਣਾ ਮੰਡੀ ਫਿਰੋਜ਼ਪੁਰ ਛਾਉਣੀ ਵਿਖੇ ਲਗਾਇਆ ਗਿਆ। ਜਿਸ ਵਿੱਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਸ ਮੌਕੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਆ ਦੇ ਪਿਤਾ ਸ੍ਰੀ ਉਦੈ ਦਹੀਆ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

ਇਸ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਰੁਣ ਕੁਮਾਰ ਨੇ ਕੀਤਾ। ਕੈਂਪ ਦੀ ਅਗਵਾਈ ਸਯੁੰਕਤ ਡਾਇਰੈਕਟਰ (ਇਨਪੁਟਸ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸ. ਜਸਵਿੰਦਰ ਸਿੰਘ ਗਰੇਵਾਲ ਵੱਲੋਂ ਕੀਤੀ ਗਈ।

 

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਫਿਰੋਜ਼ਪੁਰ ਡਾ. ਤੇਜਪਾਲ ਸਿੰਘ ਨੇ ਮੁੱਖ ਮਹਿਮਾਨ ਤੇ ਕਿਸਾਨਾਂ ਨੂੰ ਜੀ ਆਇਆਂ ਕਹਿੰਦਿਆਂ ਵਿਭਾਗ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਸਬੰਧੀ ਜਾਗਰੂਕ ਕਰਨ ਲਈ ਸਾਲ 2022-23 ਦੌਰਾਨ 349 ਕੈਂਪ ਲਗਾਏ ਗਏ ਹਨ। ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੀ ਖੇਤਾਂ ਵਿੱਚ ਸਾਂਭ ਸੰਭਾਲ ਲਈ 2332 ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ਤੇ ਮਹੁੱਈਆਂ ਕਰਵਾਈਆਂ ਗਈਆਂ ਹਨ।

 

ਜ਼ਿਲ੍ਹੇ ਦੇ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਫਿਰੋਜ਼ਪੁਰ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਮਿਲ ਜੁਲ ਕੇ ਯਤਨ ਕਰਨ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਸਾਫ-ਸੁਥਰਾ ਤੇ ਹਰਿਆ ਭਰਿਆ ਰੱਖਣ ਵਿੱਚ ਆਪੋ-ਆਪਣਾ ਬਣਦਾ ਯੋਗਦਾਨ ਦੇਣਾ ਚਾਹੀਦਾ ਹੈ ਤਾਂ ਜੋ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਹਤਮੰਦ ਵਾਤਾਵਰਣ ਦੇ ਸਕੀਏ । ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਉਦੇਸ਼ ਵੀ “ਪਰਾਲੀ ਪ੍ਰਬੰਧਨ ਅਪਣਾਉਣਾ ਅਤੇ ਵਾਤਾਵਰਣ ਬਚਾਉਣਾ ਹੈ “। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਵਾਤਾਵਰਣ ਬਚਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੀ ਫਸਲ ਦੀ ਰਹਿੰਦ-ਖੂਹਿੰਦ ਨੂੰ ਕਦੇ ਵੀ ਅੱਗ ਨਹੀਂ ਲਗਾਉਣੀ ਚਾਹੀਦੀ ਕਿਉਂਕਿ ਇਸ ਨਾਲ ਸਾਡੇ ਮਿੱਤਰ ਕੀਟ ਮਰਦੇ ਹਨ, ਸੜਕੀ ਦੁਰਘਟਨਾਵਾਂ ਹੋਣ ਦਾ ਖਦਸ਼ਾ ਬਣਦਾ ਹੈ, ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਸਾਹ ਤੇ ਹੋਰ ਕਈ ਬਿਮਾਰੀਆਂ ਪੈਦਾ ਹੁੰਦੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੋਂ ਸਲਾਹ ਲੈਣ।


Spread the love
Scroll to Top