ਪਟਿਆਲਾ ਦੇ ਨਵੇਂ ਬੱਸ ਅੱਡੇ ਦੇ ਨਿਰਮਾਣ ਕੰਮਾਂ ਦਾ ਜਾਇਜਾ ਲੈਣ ਪਹੁੰਚੇ ਪੀ.ਆਰ.ਟੀ.ਸੀ. ਦੇ ਚੇਅਰਮੈਨ

Spread the love

ਨਵੀਂ ਦਿਖ ਵਾਲੇ ਬੱਸ ਅੱਡੇ ਦੇ ਸੁੰਦਰੀਕਰਨ ਦਾ ਰੱਖਿਆ ਜਾਵੇਗਾ ਖਾਸ ਖਿਆਲ- ਹਡਾਣਾ

ਰਾਜੇਸ ਗੋਤਮ , ਪਟਿਆਲਾ, 7 ਅਪ੍ਰੈਲ 2023
     ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਪਟਿਆਲਾ ਵਿੱਚ ਬਣ ਰਹੇ ਨਵੇਂ ਬੱਸ ਅੱਡੇ ਦੇ ਕੰਮਾਂ ਜਾਇਜ਼ਾ ਲੈਣ ਮੌਕੇ ਦੱਸਿਆ ਕਿ ਇਸ ਬੱਸ ਅੱਡੇ ਦੇ ਸੁੰਦਰੀਕਰਨ ਦਾ ਖਾਸ ਖਿਆਲ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਅੱਜ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸਦੇ  ਨਿਰਮਾਣ ਕਾਰਜਾਂ ਦਾ ਜਾਇਜਾ ਲਿਆ ਹੈ, ਜਿਸ ਨਾਲ ਪਤਾ ਲੱਗਾ ਹੈ ਕਿ ਇਸ ਦਾ ਕੰਮ ਜਲਦ ਮੁਕਮੰਲ ਕਰ ਲਿਆ ਜਾਵੇਗਾ। ਇਸ ਮੌਕੇ ਪੀਆਰਟੀਸੀ ਦੇ ਐਡੀਸ਼ਨਲ ਐਮ.ਡੀ ਚਰਨਜੋਤ ਸਿੰਘ ਵਾਲੀਆ, ਐਕਸੀਅਨ ਪੀਆਰਟੀਸੀ ਜਤਿੰਦਰ ਸਿੰਘ ਗਰੇਵਾਲ, ਨਿਗਰਾਨ ਇੰਜ. ਪਾਵਰਕੋਮ, ਸੀਨੀਅਰ ਕਾਰਜਕਾਰੀ ਇੰਜ. ਸੰਚਾਲਨ ਉਪਮੰਡਲ ਅਰਬਨ ਅਸਟੇਟ 1, ਪਿਯੂਸ਼ ਅਗਰਵਾਲ ਕਾਰਜਕਾਰੀ ਇੰਜ ਪ੍ਰਾਤਕ ਮੰਡਲ ਲੋ.ਨਿ.ਵਿ (ਭ ਤੇ ਮ ਸ਼ਾਖਾ) ਪਟਿਆਲਾ, ਕਾਰਕਾਰੀ ਇੰਜ ਜਲ ਸਪਲਾਈ ਤੇ ਸੈਨੀਟੇਸ਼ਨ ਤੋ ਇਲਾਵਾ ਕਾਰਜਕਾਰੀ ਇੰਜ. ਨੈਸ਼ਨਲ ਹਾਈਵੇਅ ਅਥਾਰਟੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।                                     
ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾ ਸਦਕਾ ਇਸ ਪ੍ਰਾਜੈਕਟ ਨੂੰ ਬਹੁਤ ਜਲਦ ਮੁਕੰਮਲ ਕਰ‌ ਲਿਆ ਜਾਵੇਗਾ ਅਤੇ ਮੁੱਖ ਮੰਤਰੀ ਜਲਦ ਇਸ ਦਾ ਉਦਘਾਟਨ ਕਰਨਗੇ। ਮੀਟਿੰਗ ਦੌਰਾਨ ਚੇਅਰਮੈਨ ਹਡਾਣਾ ਵੱਲੋਂ ਵਿਸ਼ੇਸ਼ ਰੂਪ ਵਿੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਬੱਸ ਅੱਡੇ ਦੇ ਰਹਿੰਦੇ ਕੰਮਾਂ ਨੂੰ ਜਲਦੀ ਤੋਂ ਜਲਦੀ ਨਿਪਟਾਇਆ ਜਾਵੇ। ਕਾਰਜਕਾਰੀ ਇੰਜ. ਬਿਜਲੀ ਮੰਡਲ ਲੋ.ਨਿ.ਵਿ ਨੇ ਬੱਸਾਂ ਦੇ ਵੱਖ ਵੱਖ ਸਾਇਡਾ ਤੇ ਲੱਗੀਆਂ ਐਲ ਈ ਡੀਜ ਡਿਸਪਲੇ ਕਰਕੇ ਵਿਖਾਈਆਂ । ਇਸ ਤੋਂ ਇਲਾਵਾ ਚੇਅਰਮੈਨ ਨੇ ਕਾਰਜਕਾਰੀ ਇੰਜ ਲੋ.ਨਿ.ਵਿ (ਭ ਤੇ ਮ ਸ਼ਾਖਾ) ਨੂੰ ਵਿਸ਼ੇਸ਼ ਰੂਪ ਵਿੱਚ ਹਦਾਇਤ ਕੀਤੀ ਕਿ ਬੱਸ ਸਟੈਂਡ ਦੇ ਬਾਹਰਲੇ ਪਾਸੇ ਬੱਸਾਂ ਦੀ ਐਟਰੀ ਲਈ ਬਣੇ ਫਲਾਈੳਵਰ ਦੀ ਰਹਿੰਦੀ ਸੜਕ ਨੂੰ ਕੌਮੀ ਹਾਈਵੇਅ ਅਥਾਰਟੀ ਨਾਲ ਸੰਪਰਕ ਕਰਕੇ ਤੁਰੰਤ ਮੁਕਮੰਲ ਕੀਤਾ ਜਾਵੇ।
ਗੱਲਬਾਤ ਦੌਰਾਨ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਇਹ ਪੋ੍ਜੈਕਟ ਬਿਨਾਂ ਕਿਸੇ ਦੇਰੀ ਤੋਂ ਜਲਦ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਵੇਂ ਬੱਸ ਅੱਡੇ ਵਿੱਚ ਲੋਕਾਂ ਦੀ ਸਹੂਲਤਾਂ ਦਾ ਖਾਸ ਖਿਆਲ ਰੱਖਿਆਂ ਗਿਆ ਹੈ। ਇਸ ਤੋਂ ਇਲਾਵਾ ਬੱਸਾਂ ਦੇ ਆਉਣ ਜਾਣ ਬਾਰੇ ਸਹੀ ਢੰਗ ਨਾਲ ਮਿਲਣ ਵਾਲੀ ਜਾਣਕਾਰੀ ਨੂੰ ਪਹਿਲ ਦਿੱਤੀ ਗਈ ਹੈ। ਇੱਥੇ ਮਿਲਣ ਵਾਲੀਆਂ ਸੁਵਿਧਾਵਾਂ ਨੂੰ ਲੋਕ ਪੱਖੀ ਸੋਚ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਇਮਾਨਦਾਰ ਨੀਤੀਆਂ ਰੰਗ ਲਿਆ ਰਹੀਆਂ ਹਨ, ਜਿਨ੍ਹਾਂ ਸਦਕਾ ਵਿਭਾਗ ਲਈ ਆਮਦਨ ਦੇ ਨਵੇਂ ਦਰਵਾਜ਼ੇ ਖੁੱਲ੍ਹ ਰਹੇ ਹਨ। ਉਨ੍ਹਾਂ ਦੱਸਿਆ ਕਿ ਬੱਸ ਅੱਡੇ ਵਿੱਚ ਪਾਰਕਿੰਗ, ਬਾਥਰੂਮ, ਇਸ਼ਤਿਹਾਰਬਾਜ਼ੀ ਸਚਾਰੂ ਢੰਗ ਨਾਲ ਹੋਵੇਗੀ ਇਸ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਨੂੰ ਪਿਛਲੇ ਸਾਲਾਂ ਦੇ ਮੁਕਾਬਲੇ ਵੱਧ ਮਾਲੀਆ ਮਿਲਣ ਲਈ ਵੀ ਯਤਨ ਕੀਤੇ ਜਾਣਗੇ 


Spread the love
Scroll to Top