ਬਰਨਾਲਾ ਦੇ ਨੌਜਵਾਨਾਂ ਲਈ ਫੌਜ ਭਰਤੀ ਦੇ ਲਿਖਤੀ ਪੇਪਰ ਲਈ ਮੁਫਤ ਤਿਆਰੀ ਦੀ ਸਹੂਲਤ
ਬਰਨਾਲਾ, 30 ਸਤੰਬਰ
ਬਰਨਾਲਾ, ਪਟਿਆਲਾ ਤੇ ਸੰਗਰੂਰ ਜ਼ਿਲੇ ਦੇ ਨੌਜਵਾਨਾਂ ਦੀ ਫੌਜ ਦੀ ਭਰਤੀ ਲਈ ਲਿਖਤੀ ਪੇਪਰ ਦੀ ਤਿਆਰੀ ਲਈ ਮਿਤੀ 3 ਅਕਤੂਬਰ 2022 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਸੀ-ਪਾਈਟ ਕਂੈਪ ਨਾਭਾ ਦੇ ਇੰਚਾਰਜ ਹਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਅਦਾਰੇ ਵੱਲੋਂ ਮੁਫਤ ਸਿਖਲਾਈ ਦਿੱਤੀ ਜਾਂਦੀ ਹੈ। ਲਿਖਤੀ ਪੇਪਰ ਦੀ ਤਿਆਰੀ ਕਰਨ ਦੇ ਚਾਹਵਾਨ ਯੁਵਕ ਸੀ-ਪਾਈਟ ਕੈਂਪ ਨਾਭਾ ਨਾਲ ਸੰਪਰਕ ਕਰ ਸਕਦੇ ਹਨ। ਲਿਖਤੀ ਪੇਪਰ ਦੀ ਤਿਆਰੀ ਦੌਰਾਨ ਨੌਜਵਾਨਾਂ ਨੂੰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ 93575-19738 ਅਤੇ 9876617258 ’ਤੇ ਸੰਪਰਕ ਕੀਤਾ ਜਾਵੇ।
Pingback: ਬਰਨਾਲਾ ਦੇ ਨੌਜਵਾਨਾਂ ਲਈ ਫੌਜ ਭਰਤੀ ਦੇ ਲਿਖਤੀ ਪੇਪਰ ਲਈ ਮੁਫਤ ਤਿਆਰੀ ਦੀ ਸਹੂਲਤ