ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਅਕਾਲੀ ਦਲ (ਅ) ਨੇ ਲਾਇਆ ਕੈਂਪ

Spread the love

ਸ਼੍ਰੋਮਣੀ ਅਕਾਲੀ ਦਲ (ਅ) ਨੇ ਕੈਂਪ ਲਾ ਕੇ ਭਰੇ ਭਲਾਈ ਸਕੀਮਾਂ ਦੇ ਫਾਰਮ 


ਹਰਪ੍ਰੀਤ ਕੌਰ , ਸੰਗਰੂਰ , 29 ਜਨਵਰੀ 2023

       ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ (ਅ) ਦੇ ਸੋਸ਼ਲ ਵੈਲਫੇਅਰ ਸਕੀਮਾਂ ਦੇ ਇੰਚਾਰਜ ਮਨਜੀਤ ਸਿੰਘ ਕੁੱਕੂ ਤੇ ਗੁਰਚਰਨ ਸਿੰਘ ਵਿਰਦੀ ਵੱਲੋਂ ਸੁਨਾਮ ਦੀ ਇੰਦਰਾ ਬਸਤੀ ਵਿਖੇ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਨੂੰ  ਦਿਵਾਉਣ ਦੇ ਉਦੇਸ਼ ਨਾਲ ਕੈਂਪ ਲਾਇਆ ਗਿਆ। ਕੈਂਪ ਵਿੱਚ ਮੈਂਬਰ ਪਾਰਲੀਮੈਂਟ ਅਧੀਨ ਆਉਣ ਵਾਲੀਆਂ ਕੇਂਦਰ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦੇ ਫਾਰਮ ਭਰੇ ਗਏ, ਤਾਂ ਜੋ ਕੋਈ ਵੀ ਲੋੜਵੰਦ ਪਰਿਵਾਰ ਸਰਕਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹਿ ਸਕੇ | ਇਸ ਮੌਕੇ ਸ. ਕੁੱਕੂ ਨੇ ਕਿਹਾ ਕਿ ਲੋੜਵੰਦਾਂ ਦੀ ਸਹਾਇਤਾ ਲਈ ਕੇਂਦਰ ਸਰਕਾਰ ਵੱਲੋਂ ਅਨੇਕਾਂ ਸਕੀਮਾਂ ਚਲਾਈਆਂ ਜਾਂਦੀਆਂ ਹਨ ਪਰ ਹਰ ਸਕੀਮ ਦੀ ਜਾਣਕਾਰੀ ਹਰ ਲੋੜਵੰਦ ਤੱਕ ਨਹੀਂ ਪਹੁੰਚ ਪਾਉਂਦੀ, ਜਿਸ ਕਾਰਨ ਅਨੇਕਾਂ ਲੋੜਵੰਦ ਪਰਿਵਾਰ ਸਰਕਾਰੀ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਜਾਂਦੇ ਹਨ | ਇਸ ਲਈ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੇ ਆਦੇਸ਼ਾਨੁਸਾਰ ਹੁਣ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੈਂਪ ਲਗਾ ਕੇ ਸਰਕਾਰੀ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਂਦਾ ਹੈ ਅਤੇ ਲੋੜਵੰਦਾਂ ਦੇ ਮੌਕੇ ‘ਤੇ ਹੀ ਫਾਰਮ ਭਰਕੇ ਕਾਰਵਾਈ ਹਿੱਤ ਅੱਗੇ ਭੇਜ ਦਿੱਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅ) ਲੋਕਾਂ ਦੀ ਆਪਣੀ ਪਾਰਟੀ ਹੈ, ਜਿਸਦਾ ਮਕਸਦ ਸਿਰਫ ਤੇ ਸਿਰਫ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਹੈ | 


Spread the love
Scroll to Top