ਭਾਜਪਾ ਦੀ ਮਹਿਲਾ ਮੋਰਚਾ ਪ੍ਰਧਾਨ ਮੀਨਾ ਖੋਖਰ ਦੀ ਦੁੱਖਦਾਈ ਮੌਤ ‘ਤੇ ਕੇਵਲ ਸਿੰਘ ਢਿੱਲੋਂ ਵਲੋਂ ਦੁੱਖ ਦਾ ਪ੍ਰਗਟਾਵਾ

Spread the love

ਭਾਜਪਾ ਦੀ ਮਹਿਲਾ ਮੋਰਚਾ ਪ੍ਰਧਾਨ ਮੀਨਾ ਖੋਖਰ ਦੀ ਦੁੱਖਦਾਈ ਮੌਤ ‘ਤੇ ਕੇਵਲ ਸਿੰਘ ਢਿੱਲੋਂ ਵਲੋਂ ਦੁੱਖ ਦਾ ਪ੍ਰਗਟਾਵਾ

ਬਰਨਾਲਾ (ਰਘੂਵੀਰ ਹੈੱਪੀ)

ਸੰਗਰੂਰ ਜ਼ਿਲ੍ਹੇ ਦੀ ਭਾਜਪਾ ਦੀ ਮਹਿਲਾ ਮੋਰਚੇ ਦੀ ਪ੍ਰਧਾਨ ਮੀਨਾ ਖੋਖਰ ਦੀ ਦੁੱਖਦਾਈ ਮੌਤ ‘ਤੇ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਹਨਾਂ ਕਿਹਾ ਕਿ ਮੀਨਾ ਖੋਖਰ ਭਾਜਪਾ ਦੀ ਬਹੁਤ ਮਿਹਨਤੀ ਤੇ ਜੁਝਾਰੂ ਆਗੂ ਸਨ, ਜਿਹਨਾਂ ਨੇ ਭਾਰਤੀ ਜਨਤਾ ਪਾਰਟੀ ਲਈ ਬਹੁਤ ਕੰਮ ਕੀਤਾ। ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਇਆ‌। ਮਹਿਲਾ ਮੋਰਚੇ ਦੀ ਪ੍ਰਧਾਨ ਹੁੰਦਿਆਂ ਉਹਨਾਂ ਵੱਡੇ ਪੱਧਰ ‘ਤੇ ਔਰਤਾਂ ਨੂੰ ਪਾਰਟੀ ਨਾਲ ਜੋੜਿਆ। ਲੰਘੀ ਜ਼ਿਮਨੀ ਚੋਣ ਦੌਰਾਨ ਵੀ ਉਹਨਾਂ ਬਹੁਤ ਮਿਹਨਤ ਕੀਤੀ। ਪਰ ਉਹਨਾਂ ਦੀ ਇਸ ਬੇਵਕਤੀ ਮੌਤ ਨਾਲ ਜਿੱਥੇ ਪਰਿਵਾਰ ਨੂੰ ਤਾਂ ਗਹਿਰਾ ਸਦਮਾ ਲੱਗਿਆ ਹੀ ਹੈ, ਉਥੇ ਭਾਰਤੀ ਜਨਤਾ ਪਾਰਟੀ ਨੂੰ ਇਸਦਾ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਅਤੇ ਪੂਰੀ ਭਾਜਪਾ ਪਾਰਟੀ ਇਸ ਔਖੀ ਘੜੀ ਵਿੱਚ ਮੀਨਾ ਖੋਖਰ ਦੇ ਪਰਿਵਾਰ ਨਾਲ ਖੜੇ ਹਨ। ਹਰ ਕਦਮ ਪਰਿਵਾਰ ਨੂੰ ਲੋੜ ਪੈਣ ਤੇ ਮੋਢੇ ਨਾਲ ਮੋਢਾ ਲਾ ਕੇ ਖੜਨਗੇ।


Spread the love
Scroll to Top