ਮੁੱਖ ਮੰਤਰੀ ਭਗਵੰਤ ਮਾਨ ਨੇ DC ਪੂਨਮਦੀਪ ਕੌਰ ਨੂੰ ਵਿਸ਼ੇਸ਼ ਐਵਾਰਡ ਨਾਲ ਸਨਮਾਨਿਆ

Spread the love

ਸਨਅਤੀ ਨਿਵੇਸ਼ ਤੇ ਕਾਰੋਬਾਰ ਕਰਨ ਵਿੱਚ ਸਹੂਲਤਾਂ ਦੇਣ ਬਦਲੇ ਜ਼ਿਲ੍ਹਾ ਬਰਨਾਲਾ ਮੋਹਰੀ ਤਿੰਨ ਜ਼ਿਲ੍ਹਿਆਂ ‘ਚ ਸ਼ੁਮਾਰ

ਹਰਿੰਦਰ ਨਿੱਕਾ , ਬਰਨਾਲਾ, 24 ਫਰਵਰੀ 2023
     ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਨੇ ਸੂਬੇ ਭਰ ਵਿਚੋਂ ਉਦਯੋਗਿਕ ਨਿਵੇਸ਼ ਲਈ ਸਿੰਗਲ ਵਿੰਡੋ ਸਿਸਟਮ ਅਤੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਵਧੀਆ ਸਹੂਲਤਾਂ ਦੇਣ ਬਦਲੇ ਤੀਜਾ ਸਥਾਨ ਹਾਸਲ ਕੀਤਾ ਹੈ। ਅੱਜ ਮੋਹਾਲੀ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2023 ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੂੰ ਇਸ ਪ੍ਰਾਪਤੀ ਲਈ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਹੈ।
ਰਾਜ ਸਰਕਾਰ ਵੱਲੋਂ ਸਿੰਗਲ ਵਿੰਡੋ ਪ੍ਰਣਾਲੀ ਨੂੰ ਜ਼ਮੀਨੀ ਪੱਧਰ `ਤੇ ਲਾਗੂ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਉਦਯੋਗ ਵਿਭਾਗ ਵੱਲੋਂ ਸੂਬੇ ਵਿੱਚ ਸਨਅਤੀ ਨਿਵੇਸ਼ ਅਤੇ ਕਾਰੋਬਾਰ ਕਰਨ ਵਿੱਚ ਸਹੂਲਤ ਅਤੇ ਸਹਾਇਤਾ ਦੇਣ ਦੇ ਅਧਾਰ ’ਤੇ ਵੱਖ-ਵੱਖ ਜ਼ਿਲ੍ਹਿਆਂ ਦੀ ਦਰਜਾਬੰਦੀ ਕੀਤੀ ਗਈ ਹੈ। ਰਾਜ ਸਰਕਾਰ ਵੱਲੋਂ ਪ੍ਰਵਾਨਿਤ ਮਾਪਦੰਡਾਂ, ਦਿਸ਼ਾ-ਨਿਰਦੇਸ਼ਾਂ ਅਤੇ ਸਕੋਰਿੰਗ ਦੇ ਆਧਾਰ ’ਤੇ ਅਪ੍ਰੈਲ 2022 ਤੋਂ ਜਨਵਰੀ 2023 ਤੱਕ ਵੱਡੇ ਜ਼ਿਲ੍ਹਿਆਂ ਅਤੇ ਹੋਰ ਜ਼ਿਲ੍ਹਿਆਂ ਦੀ ਰੈਂਕਿੰਗ ਕੀਤੀ ਗਈ ਹੈ। ਹੋਰ ਜ਼ਿਲ੍ਹਿਆਂ ਦੀ ਸੂਚੀ ਵਿੱਚ ਜ਼ਿਲ੍ਹਾ ਬਰਨਾਲਾ ਨੇ ਤੀਜਾ ਸਥਾਨ ਹਾਸਲ ਕੀਤਾ।
  ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਇਸ ਪ੍ਰਾਪਤੀ ਲਈ ਸਾਰੇ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਜ਼ਿਲ੍ਹਾ ਬਰਨਾਲਾ ‘ਚ ਉਦਯੋਗ ਨੂੰ ਹੋਰ ਉਤਸ਼ਾਹਿਤ ਕਰਨ, ਸਨਅਤ ਪੱਖੀ ਮਾਹੌਲ ਦੇਣ ਅਤੇ ਨਿਵੇਸ਼ ਵਧਾਉਣ ਲਈ ਉਪਰਾਲੇ ਜਾਰੀ ਰਹਿਣਗੇ।


Spread the love
Scroll to Top