ਲੋਕਾਂ ਦਾ ਬਿੱਲ ਜ਼ੀਰੋ ਆਇਆ, ਮੁਫ਼ਤ ਬਿਜਲੀ ਦਾ ਵਾਅਦਾ ਪੁਗਾਇਆ- ਮੀਤ ਹੇਅਰ

Spread the love

ਬਰਨਾਲਾ ਵਾਸੀਆਂ ਦੇ ਆਏ ਜ਼ੀਰੋ ਬਿਜਲੀ ਦੇ ਬਿੱਲ, ਲੋਕਾਂ ਨੇ ਕੀਤਾ ਪੰਜਾਬ ਸਰਕਾਰ ਦਾ ਧੰਨਵਾਦ


ਹਰਿੰਦਰ ਨਿੱਕਾ , ਬਰਨਾਲਾ, 4 ਸਤੰਬਰ 2022 

      ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦੇਣ ਦਾ ਵਾਅਦਾ ਪੁਗਾਇਆ ਗਿਆ ਹੈ । ਜਿਸ ਦੀ ਬਦੌਲਤ ਜ਼ਿਲ੍ਹਾ ਬਰਨਾਲਾ ‘ਚ ਇਸ ਵਾਰ ਵੱਡੀ ਗਿਣਤੀ ‘ਚ ਬਿਜਲੀ ਖਪਤਕਾਰਾਂ  ਦੇ ਬਿਜਲੀ ਦੇ ਬਿੱਲ ਜ਼ੀਰੋ ਆਏ ਹਨ। ਇਹ ਪ੍ਰਗਟਾਵਾ ਕਰਦੇ ਹੋਏ ਕੈਬਨਿਟ   ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਹਰ ਦੋ ਮਹੀਨੇ ਲਈ 600 ਯੂਨਿਟ ਬਿਜਲੀ ਮੁਫਤ ਦਾ ਨੋਟੀਫਿਕੇਸ਼ਨ ਜੁਲਾਈ ਮਹੀਨੇ ਵਿਚ ਜਾਰੀ ਕੀਤਾ ਗਿਆ ਸੀ।
      ਇਸ ਨੋਟੀਫਿਕੇਸ਼ਨ ਵਿੱਚ ਸਾਰੇ ਘਰੇਲੂ ਖਪਤਕਾਰਾਂ, ਜੋ ਕੇਵਲ ਰਿਹਾਇਸ਼ੀ ਉਦੇਸ਼ਾਂ ਲਈ ਬਿਜਲੀ ਵਰਤਣ ਵਾਲੇ ਖਪਤਕਾਰਾਂ ਨੂੰ 600 ਯੂਨਿਟ ਬਿਜਲੀ ਦੋ-ਮਹੀਨੇ/300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ । ਇਹ ਰਿਆਇਤ 1 ਜੁਲਾਈ 2022 ਤੋਂ ਲਾਗੂ ਹੋ ਚੁੱਕੀ ਹੈ, ਪਰ ਇਹ ਰਿਆਇਤ ਸਰਕਾਰੀ ਹਸਪਤਾਲ/ਸਰਕਾਰੀ ਡਿਸਪੈਂਸਰੀਆਂ, ਸਾਰੇ ਧਾਰਮਿਕ ਸਥਾਨ, ਸਰਕਾਰੀ ਖੇਡ ਸੰਸਥਾਵਾਂ, ਸੈਨਿਕ ਰੈਸਟ ਹਾਊਸ, ਸਰਕਾਰੀ/ਸਰਕਾਰੀ ਸਹਾਇਤਾ ਪ੍ਰਾਪਤ ਵਿਦਿਅਕ ਸੰਸਥਾਵਾਂ ਅਤੇ ਅਟੈਚਡ ਹੋਸਟਲਾਂ ‘ਤੇ ਲਾਗੂ ਨਹੀਂ।
     ਨੋਟੀਫਿਕੇਸ਼ਨ ਮੁਤਾਬਕ ਸਾਰੇ ਘਰੇਲੂ ਖਪਤਕਾਰ ਜਿਹੜੇ ਰਿਹਾਇਸ਼ੀ ਉਦੇਸ਼ ਲਈ ਬਿਜਲੀ ਦੀ ਵਰਤੋਂ ਕਰਦੇ ਹਨ ਅਤੇ ਜਿਹਨਾਂ ਦੀ ਇੱਕ ਮਹੀਨੇ ਦੀ ਬਿਜਲੀ ਖਪਤ 300 ਯੂਨਿਟ ਤੱਕ ਅਤੇ ਦੋ ਮਹੀਨੇ ਦੀ ਖਪਤ 600 ਯੂਨਿਟ ਤੱਕ ਹੈ, ਉਹਨਾਂ ਖਪਤਕਾਰਾਂ ਲਈ ਭੁਗਤਾਨ ਬਿੱਲ ਜ਼ੀਰੋ ਹੈ ਭਾਵ ਇਨਾਂ ਖਪਤਕਾਰਾਂ ਤੋਂ ਕੋਈ ਊਰਜਾ ਚਾਰਜ, ਫਿਕਸਡ ਚਾਰਜ, ਮੀਟਰ ਦਾ ਕਿਰਾਇਆ ਅਤੇ ਸਰਕਾਰੀ ਲੈਵੀ /ਟੈਕਸ ਨਹੀਂ ਵਸੂਲੇ ਜਾਣਗੇ।
      ਉਨ੍ਹਾਂ ਦੱਸਿਆ ਕਿ ਮੁਫ਼ਤ ਬਿਜਲੀ ਨਾਲ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ, ਜਿਸ ਦਾ ਲਾਹਾ ਸੂਬੇ ਦੇ 22 ਲੱਖ ਲੋਕਾਂ ਨੇ ਲਿਆ ਹੈ ਜਿਨ੍ਹਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ ਹੈl ਸਰਬਜੀਤ ਕੌਰ, ਵਾਸੀ ਸੇਖਾ ਰੋਡ, ਗਲੀ ਨੰ 5, ਬਰਨਾਲਾ ਨੇ ਦੱਸਿਆ ਕਿ ਇਸ ਵਾਰ ਉਸ ਦੇ ਘਰ ਦਾ ਬਿੱਲ ਜ਼ੀਰੋ ਵਿਚ ਆਇਆ ਹੈ। ਇਸੇ ਤਰ੍ਹਾਂ ਜੱਗਾ ਸਿੰਘ, ਵਾਰਡ ਨੰ 19, ਬਰਨਾਲਾ ਦਾ ਬਿੱਲ ਵੀ ਜ਼ੀਰੋ ਆਇਆ ਹੈ।
     ਸੁਰਜੀਤ ਕੌਰ, ਗਲੀ ਨੰ 5, ਫੌਜੀ ਬਸਤੀ, ਬਰਨਾਲਾ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀ ਧੰਨਵਾਦੀ ਹੈ ਜਿਨ੍ਹਾਂ ਵੱਲੋਂ ਜ਼ੀਰੋ ਬਿਜਲੀ ਦੇ ਬਿੱਲ ਕਰਕੇ ਆਮ ਲੋਕਾਂ ਨੂੰ ਰਾਹਤ ਦਿੱਤੀ ਹੈ। ਸੁਰਜੀਤ ਦਾ ਕਹਿਣਾ ਹੈ ਕਿ ਬਿੱਲ ਤੋਂ ਬਚੇ ਪੈਸੇ ਉਹ ਆਪਣੇ ਬੱਚਿਆਂ ਦੀ ਪੜ੍ਹਾਈ ਉੱਤੇ ਲਗਾ ਸਕੇਗੀ। 
ਇਸੇ ਤਰ੍ਹਾਂ ਸਿਮਰਜੀਤ ਕੌਰ ਅਤੇ ਕੰਵਲਜੀਤ ਕੌਰ, ਵਾਸੀ ਗਲੀ ਨੰਬਰ 5 ਨੇ ਮੁਫ਼ਤ ਬਿਜਲੀ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਬਿਜਲੀ ਦੇ ਬਿੱਲ ਤੋਂ ਬਚਾਏ ਪੈਸੇ ਉਹਨਾਂ ਲਈ ਵਾਧੂ ਪੈਸੇ ਵਾਂਗ ਹੈ ਜਿਸ ਦੀ ਵਰਤੋਂ ਉਹ ਘਰ ਦੇ ਹੋਰ ਕੰਮਾਂ ਲਈ ਕਰਨਗ। ਗੁਰਦੀਪ ਸਿੰਘ ਵਾਸੀ ਪ੍ਰੇਮ ਨਗਰ, ਧਨੌਲਾ ਰੋਡ ਦਾ ਬਿਜਲੀ ਦਾ ਬਿੱਲ ਜ਼ੀਰੋ ਆਈਆ ਹੈ।

Spread the love

1 thought on “ਲੋਕਾਂ ਦਾ ਬਿੱਲ ਜ਼ੀਰੋ ਆਇਆ, ਮੁਫ਼ਤ ਬਿਜਲੀ ਦਾ ਵਾਅਦਾ ਪੁਗਾਇਆ- ਮੀਤ ਹੇਅਰ”

  1. Pingback: ਲੋਕਾਂ ਦਾ ਬਿੱਲ ਜ਼ੀਰੋ ਆਇਆ, ਮੁਫ਼ਤ ਬਿਜਲੀ ਦਾ ਵਾਅਦਾ ਪੁਗਾਇਆ- ਮੀਤ ਹੇਅਰ

Comments are closed.

Scroll to Top