ਵੋਟਰ ਕਾਰਡਾਂ ਨੂੰ ਅਧਾਰ ਕਾਰਡਾਂ ਨਾਲ ਲਿੰਕ ਕਰਨ ਸਬੰਧੀ 16 ਅਕਤੂਬਰ ਨੂੰ ਪੋਲਿੰਗ ਸਟੇਸ਼ਨਾਂ ਤੇ ਲਾਏ ਜਾਣਗੇ ਸਪੈਸ਼ਲ ਕੈਂਪ- ਜ਼ਿਲ੍ਹਾ ਚੋਣ ਅਫਸਰ
ਫਤਹਿਗੜ੍ਹ ਸਾਹਿਬ , 10 ਅਕਤੂਬਰ (ਪੀਟੀ ਨਿਊਜ਼)
ਵੋਟਰ ਕਾਰਡਾਂ ਨੂੰ ਅਧਾਰ ਕਾਰਡਾਂ ਨਾਲ ਲਿੰਕ ਕਰਨ ਸਬੰਧੀ 16 ਅਕਤੂਬਰ ਦਿਨ ਐਤਵਾਲ ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ਤੇ ਸਪੈਸ਼ਲ ਕੈਂਪ ਲਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਵੋਟਰ ਸੂਚੀਆਂ ਦੇ ਡਾਟੇ ਨਾਲ ਆਧਾਰ ਕਾਰਡ ਨੂੰ ਲਿੰਕ ਕਰਨ ਦੇ ਕੰਮ ਵਿੱਚ ਹੋਰ ਤੇਜੀ ਲਿਆਉਣ ਲਈ ਮਹੀਨਾਵਾਰ ਨਿਸ਼ਚਿਤ ਕੀਤੇ ਗਏ ਐਤਵਾਰ ਵਾਲੇ ਦਿਨ ਸਪੈਸ਼ਲ ਕੈਂਪ ਲੱਗਣਗੇ। ਇਨ੍ਹਾਂ ਕੈਪਾਂ ਵਿੱਚ ਬੀ.ਐੱਲ.ਓਜ ਦੀ ਹਾਜਰ ਰਹਿਣਗੇ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਆਧਾਰ ਡਾਟਾ ਕੁਲੈਕਸ਼ਨ ਦੇ ਟੀਚੇ ਨੂੰ ਸਮੇਂ ਸਿਰ ਪੂਰਾ ਕਰਨ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਸਮੂਹ ਬੀ.ਐਲ.ਓਜ਼. ਵੱਲੋਂ ਆਪਣੇ-ਆਪਣੇ ਪੋਲਿੰਗ ਏਰੀਏ ਵਿਚ ਡੋਰ ਟੂ ਡੋਰ ਜਾ ਕੇ ਵੋਟਰਾਂ ਦਾ ਆਧਾਰ ਡਾਟਾ ਲਿੰਕ/ਇੱਕਠਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਹੜੇ ਹਲਕਿਆ ਵਿੱਚ ਇਹ ਕੰਮ ਧੀਮੀ ਗਤੀ ਨਾਲ ਚੱਲ ਰਿਹਾ ਹੈ, ਉਨ੍ਹਾਂ ਚੋਣ ਹਲਕਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਕੰਮ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ।
ਉਨ੍ਹਾਂ ਬੀ.ਐਲ.ਓਜ, ਸੁਪਰਵਾਈਜ਼ਰਾਂ ਨੂੰ ਇਸ ਸਬੰਧੀ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਅਤੇ ਸਮੂਹ ਈ.ਆਰ.ਓਜ, ਨੂੰ ਲਿਖਿਆ ਕਿ ਮਾਣਯੋਗ ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਵੱਲੋਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਉਕਤ ਪ੍ਰਗਤੀ ਨੂੰ ਰੀਵੀਊ ਕੀਤਾ ਜਾਵੇਗਾ। ਇਸ ਲਈ ਆਪਣਾ ਨਿੱਜੀ ਧਿਆਨ ਦਿੰਦੇ ਹੋਏ ਤਸੱਲੀਬਖਸ਼ ਪ੍ਰੋਗਰੈਸ ਰਿਪੋਰਟ ਯਕੀਨੀ ਬਣਾਈ ਜਾਵੇ।