ਹਾੜ੍ਹੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 3 ਅਕਤੂਬਰ ਨੂੰ ਲੱਗੇਗਾ

Spread the love

ਹਾੜ੍ਹੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 3 ਅਕਤੂਬਰ ਨੂੰ ਲੱਗੇਗਾ

 

ਸੰਗਰੂਰ, 29 ਸਤੰਬਰ (ਹਰਪ੍ਰੀਤ ਕੌਰ ਬਬਲੀ)

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸੰਗਰੂਰ ਵੱਲੋਂ ਹਾੜੀ 2022-23 ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ 3 ਅਕਤੂਬਰ ਨੂੰ ਨਵੀਂ ਅਨਾਜ ਮੰਡੀ ਸੰਗਰੂਰ ਵਿਖੇ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ ਚਹਿਲ ਨੇ ਦੱਸਿਆ ਕਿ ਕੈਂਪ ਦੌਰਾਨ ਬੀਬਾ ਨਰਿੰਦਰ ਕੌਰ ਭਰਾਜ ਵਿਧਾਇਕ ਅਤੇ ਸ੍ਰੀ ਜਤਿੰਦਰ ਜੋਰਵਾਲ ਡਿਪਟੀ ਕਮਿਸ਼ਨਰ ਵੀ ਵਿਸ਼ੇਸ਼ ਤੌਰ ਉੱਤੇ ਸ਼ਾਮਲ ਹੋਣਗੇ ਅਤੇ ਕੈਂਪ ਦਾ ਪ੍ਰਧਾਨਗੀ ਡਾ. ਗੁਰਵਿੰਦਰ ਸਿੰਘ, ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕੀਤੀ ਜਾਵੇਗੀ। ਇਸ ਕੈਂਪ ਵਿੱਚ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਤੇ ਵਧੇਰੇ ਪੈਦਾਵਾਰ ਲੈਣ ਆਦਿ ਦੇ ਢੰਗ ਤਰੀਕਿਆਂ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਭਰਪੂਰ ਜਾਣਕਾਰੀ ਦਿੱਤੀ ਜਾਵੇਗੀ। ਇਸ ਕੈਂਪ ਵਿੱਚ ਸਰਕਾਰੀ ਵਿਭਾਗਾਂ ਵਲੋਂ ਖੇਤੀ ਅਧਾਰਤ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ ਅਤੇ ਕੇ.ਵੀ.ਕੇ ਖੇਤੀ ਅਤੇ ਪਨਸੀਡ ਵੱਲੋਂ ਵੱਖ-2 ਹਾੜ੍ਹੀ ਦੀਆਂ ਫਸਲਾਂ ਦੇ ਬੀਜ ਵੀ ਵਾਜਬ ਰੇਟਾਂ ਤੇ ਵਿਕਰੀ ਕੀਤੇ ਜਾਣਗੇ।

ਸ੍ਰ. ਹਰਬੰਸ ਸਿੰਘ ਚਹਿਲ, ਮੁੱਖ ਖੇਤੀਬਾੜੀ ਅਫਸਰ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਕੇ ਲਾਭ ਉਠਾਉਣ।


Spread the love

1 thought on “ਹਾੜ੍ਹੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 3 ਅਕਤੂਬਰ ਨੂੰ ਲੱਗੇਗਾ”

  1. Pingback: ਹਾੜ੍ਹੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 3 ਅਕਤੂਬਰ ਨੂੰ ਲੱਗੇਗਾ

Comments are closed.

Scroll to Top