* ਕਿਸੇ ਵੀ ਐਮਰਜੈਂਸੀ ਵੇਲੇ ਕੰਟਰੋਲ ਰੂਮ ਨਾਲ ਰਾਬਤਾ ਕਰਨ ਜ਼ਿਲਾ ਵਾਸੀ
ਬਰਨਾਲਾ, 24 ਮਾਰਚ
ਕਰੋਨਾ ਵਾਇਰਸ ਦੇ ਮੱਦੇਨਜ਼ਰ ਜ਼ਿਲਾ ਵਾਸੀਆਂ ਦੀ ਸਹੂਲਤ ਲਈ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਆਦੇਸ਼ਾਂ ’ਤੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜੋ 24 ਘੰਟੇ ਸੇਵਾਵਾਂ ਦੇਵੇਗਾ। ਇਸ ਕੰਟਰੋਲ ਰੂਮ ਦਾ ਨੰਬਰ 01679-230032 ਹੈ। ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕਿਹਾ ਕਿ ਕੋਰੋਨਾ ਵਾਇਰਸ (ਕੋਵਿਡ-19) ਦੀ ਬਿਮਾਰੀ ਵਿਸ਼ਵ ਵਿੱਚ ਫੈਲ ਰਹੀ ਹੈ, ਜਿਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਨੰਬਰ 14/7/2020-4ਸਿਪ/677 ਮਿਤੀ 5/3/2020 ਰਾਹੀਂ ਕੋਰੋਨਾ ਵਾਇਰਸ ਨੂੰ ਮਹਾਂਮਾਰੀ ਘੋਸ਼ਿਤ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਜ਼ਿਲਾ ਬਰਨਾਲਾ ਦਾ ਕੋਵਿਡ-19 ਸਬੰਧੀ ਕੰਟਰੋਲ ਰੂਮ ਦਫ਼ਤਰ ਉਪ ਮੰਡਲ ਮੈਜਿਸਟਰੇਟ, ਬਰਨਾਲਾ ਵਿਖੇ ਸਥਾਪਿਤ ਕੀਤਾ ਜਾਂਦਾ ਹੈ। ਇਸ ਕੰਟਰੋਲ ਰੂਮ ਦਾ ਸੰਪਰਕ ਨੰਬਰ 01679-230032 ਅਤੇ ਈਮੇਲ ੧੯੨0. ਹੋਵੇਗੀ। ਇਹ ਕੰਟਰੋਲ ਰੂਮ 24 ਘੰਟੇ ਅਤੇ ਹਰ ਦਿਨ ਸਮੇਤ ਸ਼ਨੀਵਾਰ-ਐਤਵਾਰ ਅਤੇ ਹੋਰ ਕਿਸੇ ਵੀ ਤਰਾਂ ਦੀ ਗਜ਼ਟਿਡ ਛੁੱਟੀ ਸਮੇਂ ਖੁੱਲਾ ਰਹੇਗਾ। ਜ਼ਿਲਾ ਬਰਨਾਲਾ ਦੀ ਆਮ ਜਨਤਾ ਨੂੰ ਜੇ ਕੋਈ ਐਮਰਜੈਂਸੀ ਹੋਵੇ ਤਾਂ ਉਹ ਤੁਰੰਤ ਕੰਟਰੋਲ ਰੂਮ ਨੂੰ ਸੂਚਿਤ ਕਰਨ ਅਤੇ ਉਪਰੋਕਤ ਦਰਸਾਈ ਈ-ਮੇਲ ’ਤੇ ਆਪਣੇ ਵੇਰਵਾ ਭਰ ਕੇ ਭੇਜਣ ਤਾਂ ਜੋ ਉਨਾਂ ਨੂੰ ਸੇਵਾਵਾਂ ਮੁਹੱਈਆ ਕਰਾਈਆਂ ਜਾ ਸਕਣ। ਉਨਾਂ ਕਿਹਾ ਕਿ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਅਗਰ ਕਿਸੇ ਵਿਅਕਤੀ ਦੇ ਬਾਹਰੋਂ ਆਉਣ ਜਾਂ ਕਿਸੇ ਸ਼ੱਕੀ ਵਿਅਕਤੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਸ ਸਬੰਧੀ ਤੁਰੰਤ ਇਸ ਕੰਟਰੋਲ ਰੂਮ ਨੂੰ ਜਾਣੂੰ ਕਰਵਾਇਆ ਜਾਵੇ।