ਅਨਾਜ ਮੰਡੀਆਂ ‘ਚੋਂ 413240 ਮੀਟ੍ਰਿਕ ਟਨ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ

Spread the love

ਰਵੀ ਸੈਣ , ਬਰਨਾਲਾ, 30 ਅਪ੍ਰੈਲ 2023
    ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀਆਂ ਅਨਾਜ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ ਕੁਲ 416946 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ।
  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 101510, ਮਾਰਕਫੈੱਡ ਵੱਲੋਂ 111873, ਪਨਸਪ ਵੱਲੋਂ 90665, ਪੰਜਾਬ ਸਟੇਟ ਵੇਅਰ ਹਾਊਸ ਵੱਲੋਂ 75740 ਮੀਟ੍ਰਿਕ ਟਨ ਕਣਕ ਖਰੀਦ ਕੀਤੀ ਗਈ ਹੈ ਜਦੋਂ ਕਿ ਬੀਤੀ ਸ਼ਾਮ ਤੱਕ ਕੁੱਲ 413240 ਮੀਟ੍ਰਿਕ ਟਨ ਕਣਕ ਖਰੀਦੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖਰੀਦੀ ਫਸਲ ਦੀ 832.31 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

Spread the love
Scroll to Top