ਅਵਾਰਾ ਪਸ਼ੂਆਂ ਵਿੱਚ ਫੈਲ ਰਹੀ ਲੰਪੀ ਸਕਿੰਨ ਬੀਮਾਰੀ ਨਾਲ ਉਨ੍ਹਾਂ ਦੀਆਂ ਹੋ ਰਹੀਆਂ ਮੌਤਾਂ ਸਬੰਧੀ ਉਪ ਮੰਡਲ ਮੈਜਿਸਟਰੇਟ ਫਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ

Spread the love

ਅਵਾਰਾ ਪਸ਼ੂਆਂ ਵਿੱਚ ਫੈਲ ਰਹੀ ਲੰਪੀ ਸਕਿੰਨ ਬੀਮਾਰੀ ਨਾਲ ਉਨ੍ਹਾਂ ਦੀਆਂ ਹੋ ਰਹੀਆਂ ਮੌਤਾਂ ਸਬੰਧੀ ਉਪ ਮੰਡਲ ਮੈਜਿਸਟਰੇਟ ਫਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ

ਫਿਰੋਜ਼ਪੁਰ, 22 ਅਗਸਤ (ਬਿੱਟੂ ਜਲਾਲਾਬਾਦੀ )

ਉਪ ਮੰਡਲ ਮੈਜਿਸਟਰੇਟ, ਫਿਰੋਜ਼ਪੁਰ ਰਣਜੀਤ ਸਿੰਘ ਵੱਲੋਂ ਤਹਿਸੀਲ ਫਿਰੋਜ਼ਪੁਰ ਵਿੱਚ ਅਵਾਰਾ ਪਸ਼ੂਆਂ ਵਿੱਚ ਫੈਲ ਰਹੀ ਲੰਪੀ ਸਕਿੰਨ ਬੀਮਾਰੀ ਨਾਲ ਉਨ੍ਹਾਂ ਦੀਆਂ ਹੋ ਰਹੀਆਂ ਮੌਤਾਂ ਦੇ ਸਬੰਧ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਫਿਰੋਜ਼ਪੁਰ ਅਤੇ ਕਾਰਜਸਾਧਕ ਅਫਸਰ, ਨਗਰ ਕੌਂਸਲ ਫਿਰੋਜਪੁਰ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਾਰਜਸਾਧਕ ਅਫਸਰ, ਨਗਰ ਕੌਂਸਲ, ਫਿਰੋਜਪੁਰ ਸ੍ਰੀ ਸੰਜੇ ਬਾਂਸਲ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਕਿ ਪਿੰਡਾਂ ਦੇ ਲੋਕ ਬੀਮਾਰ ਅਤੇ ਫੰਡਰ ਗਾਵਾਂ ਨੂੰ ਸ਼ਹਿਰ ਵਿੱਚ ਛੱਡ ਜਾਂਦੇ ਹਨ ਜਿਸ ਕਰਕੇ ਅਵਾਰਾ ਪਸ਼ੂਆਂ ਦਾ ਇਲਾਜ ਨਾ ਹੋਣ ਕਰਕੇ ਉਨ੍ਹਾਂ ਦੀਆਂ ਮੌਤਾਂ ਹੋ ਰਹੀਆਂ ਹਨ ਅਤੇ ਬਾਕੀ ਪਸ਼ੂਆਂ ਵਿੱਚ ਵੀ ਹੋਰ ਬੀਮਾਰੀਆਂ ਫੈਲ ਰਹੀਆਂ ਹਨ। ਇਸ ਮੌਕੇ ਕਾਰਜ ਸਾਧਕ ਅਫਸਰ, ਨਗਰ ਕੌਂਸਲ, ਫਿਰੋਜਪੁਰ ਵੱਲੋਂ ਸੁਝਾਉ ਦਿੱਤਾ ਗਿਆ ਕਿ ਪੁਲਿਸ ਪ੍ਰਸ਼ਾਸ਼ਨ ਵੱਲੋਂ ਇਸ ਸਬੰਧੀ ਸ਼ਹਿਰ ਦੇ ਐਂਟਰੀ ਪੁਆਇੰਟਾਂ ਤੇ ਲਗਾਏ ਹੋਏ ਨਾਕਿਆਂ ਤੇ ਚੈਕਿੰਗ ਕੀਤੀ ਜਾਵੇ ਅਤੇ ਜਿਹੜੇ ਲੋਕ ਆਪਣੇ ਵਹੀਕਲਾਂ ਤੇ ਪਸ਼ੂਆਂ ਨੂੰ ਲੈਕੇ ਜਾਂਦੇ ਹਨ, ਉਨ੍ਹਾਂ ਤੋਂ ਸਖਤੀ ਨਾਲ ਪੁੱਛ ਪੜਤਾਲ ਕਰਨ ਉਪਰੰਤ ਹੀ ਸ਼ਹਿਰ ਵਿੱਚ ਦਾਖਲ ਹੋਣ ਦਿੱਤਾ ਜਾਵੇ ਤਾਂ ਜੋ ਬਾਹਰਲੇ ਪਿੰਡਾਂ ਤੋਂ ਸ਼ਹਿਰ ਵਿੱਚ ਅਵਾਰਾ ਪਸ਼ੂ ਲਿਆ ਕੇ ਛੱਡਣ ਦਾ ਸਿਲਸਿਲਾ ਰੋਕਿਆ ਜਾ ਸਕੇ।


Spread the love

1 thought on “ਅਵਾਰਾ ਪਸ਼ੂਆਂ ਵਿੱਚ ਫੈਲ ਰਹੀ ਲੰਪੀ ਸਕਿੰਨ ਬੀਮਾਰੀ ਨਾਲ ਉਨ੍ਹਾਂ ਦੀਆਂ ਹੋ ਰਹੀਆਂ ਮੌਤਾਂ ਸਬੰਧੀ ਉਪ ਮੰਡਲ ਮੈਜਿਸਟਰੇਟ ਫਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ”

  1. Pingback: ਅਵਾਰਾ ਪਸ਼ੂਆਂ ਵਿੱਚ ਫੈਲ ਰਹੀ ਲੰਪੀ ਸਕਿੰਨ ਬੀਮਾਰੀ ਨਾਲ ਉਨ੍ਹਾਂ ਦੀਆਂ ਹੋ ਰਹੀਆਂ ਮੌਤਾਂ ਸਬੰਧੀ ਉਪ ਮੰਡਲ ਮੈਜਿਸਟਰ

Comments are closed.

Scroll to Top