ਅੱਖਾਂ ਦਾਨ-ਮਹਾਂ ਦਾਨ: ਰਾਸ਼ਟਰੀ ਅੱਖਾਂ ਦਾਨ ਪੰਦਰਵਾੜੇ ਸਬੰੰਧੀ ਜਾਗਰੂਕਤਾ ਪ੍ਰੋਗਰਾਮ

Spread the love

ਅੱਖਾਂ ਦਾਨ-ਮਹਾਂ ਦਾਨ: ਰਾਸ਼ਟਰੀ ਅੱਖਾਂ ਦਾਨ ਪੰਦਰਵਾੜੇ ਸਬੰੰਧੀ ਜਾਗਰੂਕਤਾ ਪ੍ਰੋਗਰਾਮ
ਫ਼ਤਹਿਗੜ੍ਹ ਸਾਹਿਬ, 25 ਅਗਸਤ (ਪੀ.ਟੀ.ਨੈਟਵਰਕ)
 ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ 25 ਅਗਸਤ ਤੋਂ 8 ਸਤੰਬਰ ਤੱਕ 37ਵਾਂ ਰਾਸ਼ਟਰੀ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ, ਇਸ ਲੜੀ ਤਹਿਤ ਕਮਿਊਨਿਟੀ ਹੈਲਥ ਸੈਂਟਰ ਚਨਾਰਥਲ ਕਲਾਂ ਵਿਖੇ ਸਿਹਤ ਕਾਮਿਆਂ ਨੂੰ ਨੇਤਰ ਦਾਨ ਸਬੰਧੀ ਜਾਗਰੂਕ ਕੀਤਾ ਗਿਆ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਰਮਿੰਦਰ ਕੌਰ ਨੇ ਦੱਸਿਆ ਕਿ
ਲੋਕਾਂ ਨੂੰ ਪਿੰਡ—ਪਿੰਡ, ਘਰ—ਘਰ ਅੱਖਾਂ ਦਾਨ ਕਰਨ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ।  ਉਨ੍ਹਾਂ ਦੱਸਿਆ ਕਿ ਦੱਸਿਆ ਕਿ ਦੇਸ਼ ਅੰਦਰ 15 ਮਿਲੀਅਨ ਲੋਕਾਂ ਨੂੰ ਅੱਖਾਂ ਦੀ ਲੋੜ ਹੈ ਜੋ ਕਿ ਕਿਸੇ ਹਾਦਸੇ ਕਾਰਨ ਜਾਂ ਬਚਪਨ ਸਮੇਂ ਅੰਨੇਪਣ ਦਾ ਸਿ਼ਕਾਰ ਹਨ, ਦਿਨੋ ਦਿਨ ਅੱਖਾਂ ਦੀ ਘਾਣ ਕਾਰਨ ਇਨ੍ਹਾਂ ਵਿਚ ਹੋਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਘਾਟਾ ਅਸੀਂ ਤਾਂ ਹੀ ਪੂਰਾ ਕਰ ਸਕਦੇ ਹਾਂ, ਜੇਕਰ ਅਸੀਂ ਅੱਖਾਂ ਦਾਨ ਕਰਨ ਦਾ ਇਹ ਸੁਨੇਹਾ ਘਰ—ਘਰ ਤੱਕ ਪਹੁੰਚਾਈਏ। ਇਸ ਮੌਕੇ ਮਹਾਵੀਰ ਸਿੰਘ ਬਲਾਕ ਐਕਸਟੇਸ਼ਨ ਐਜੂਕੇਟਰ ਨੇ ਦੱਸਿਆ ਕਿ ਅੰਨ੍ਹਾਪਣ ਸਾਡੇ ਦੇਸ਼ ਵਿੱਚ ਜਨਤਕ ਸਿਹਤ ਸਮੱਸਿਆਵਾਂ ਵਿੱਚੋਂ ਇੱਕ ਹੈ।ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦੇ ਅਨੁਸਾਰ, ਮੋਤੀਆਬਿੰਦ ਅਤੇ ਮੋਤੀਆਬਿੰਦ ਤੋਂ ਬਾਅਦ, ਕੋਰਨੀਆ ਦੀਆਂ ਬਿਮਾਰੀਆਂ ਨਜ਼ਰ ਦੇ ਨੁਕਸਾਨ ਅਤੇ ਅੰਨ੍ਹੇਪਣ ਦੇ ਮੁੱਖ ਕਾਰਨਾਂ ਵਿੱਚੋਂ ਇੱਕ ਹਨ। ਕੋਰਨੀਆ ਦੇ ਨੁਕਸਾਨ ਕਾਰਨ ਨਜ਼ਰ ਦੀ ਕਮੀ ਨੂੰ ਅੱਖ ਦਾਨ ਰਾਹੀਂ ਠੀਕ ਕੀਤਾ ਜਾ ਸਕਦਾ ਹੈ। ਅੱਖਾਂ ਦਾਨ ਸਿਰਫ ਮੌਤ ਹੋਣ ਤੋਂ ਬਾਅਦ ਹੁੰਦੀਆਂ ਹਨ,ਅੱਖਾਂ ਮਰਨ ਤੋਂ 6 ਤੋਂ 8 ਘੰਟੇ ਦੇ ਅੰਦਰ ਅੰਦਰ ਹੀ ਦਾਨ ਕੀਤੀਆਂ ਜਾ ਸਕਦੀਆਂ ਹਨ। ਇਸ ਮੌਕੇ ਉਨ੍ਹਾਂ ਨੇ ਸਾਰਿਆ ਨੂੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਮਰਨ ਉਪਰੰਤ ਅੱਖਾਂ ਦਾਨ ਕਰਨ ਦਾ ਪ੍ਰਣ ਕਰਨ ਅਤੇ ਕਿਸੇ ਲੋੜਵੰਦ ਨੂੰ ਨਜ਼ਰ ਦਾ ਤੋਹਫ਼ਾ ਦੇਣ ਦੇ ਨੇਕ ਕਾਰਜ ਵਿੱਚ ਹਿੱਸਾ ਲੈਣ।ਉਨ੍ਹਾਂ ਨੇ ਇਸ ਪੰਦਰਵਾੜੇ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜਾਗਰੂਕਤਾ ਰਾਹੀਂ ਅੱਖਾਂ ਦਾਨ ਸਬੰਧੀ ਭਰਮ—ਭੁਲੇਖਿਆਂ ਦਾ ਪਰਦਾਫਾਸ਼ ਕੀਤਾ ਜਾਵੇਗਾ।

Spread the love
Scroll to Top