Skip to content
ਲੋਕਾਂ ਨੂੰ ਮਿਲ ਰਹੀਆਂ ਨੇ ਬਿਹਤਰ ਸਿਹਤ ਸਹੂਲਤਾਂ, 45278 ਲੋਕਾਂ ਨੇ ਲਿਆ ਲਾਭ-ਡਾ. ਬਬੀਤਾ
ਬੀ.ਟੀ.ਐਨ. ਫਾਜ਼ਿਲਕਾ, 19 ਅਪ੍ਰੈਲ 2023
ਜ਼ਿਲ੍ਹੇ ਵਿਚ ਖੁੱਲ੍ਹੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਅਤੇ ਸਰਕਾਰ ਦੀ ਉਮੀਦਾਂ *ਤੇ ਆਮ ਆਦਮੀ ਕਲੀਨਿਕ ਖਰੇ ਉਤਰ ਰਹੇ ਹਨ। ਕਲੀਨਿਕਾਂ *ਤੇ ਡਾਕਟਰੀ ਸਲਾਹ ਦੇ ਨਾਲ—ਨਾਲ ਟੈਸਟ ਤੇ ਦਵਾਈਆਂ ਆਦਿ ਮੁਫਤ ਦਿੱਤੀਆਂ ਜਾ ਰਹੀਆਂ ਹਨ।ਸਿਵਲ ਸਰਜਨ ਡਾ. ਸਤੀਸ਼ ਗੋਇਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਖੋਲੇ੍ਹ ਗਏ ਆਮ ਆਦਮੀ ਕਲੀਨਿਕ ਲਾਹੇਵੰਦ ਸਾਬਿਤ ਹੋ ਰਹੇ ਹਨ।
ਸਿਵਲ ਸਰਜਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸਿਹਤ ਸੁਵਿਧਾਵਾ ਨੂੰ ਲੈ ਕੇ ਵਰਦਾਨ ਸਾਬਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਲੀਨਿਕ *ਤੇ ਦਵਾਈਆਂ ਤੇ ਟੈਸਟ ਬਿਲਕੁਲ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਵਿਖੇ ਦਵਾਈਆਂ ਦੀ ਕੋਈ ਕਮੀ ਨਹੀਂ ਹੈ।ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਵੀ ਆਮ ਆਦਮੀ ਕਲੀਨਿਕ ਵਿਖੇ ਮਿਲ ਰਹੀਆਂ ਸੁਵਿਧਾਵਾਂ *ਤੇ ਤਸਲੀ ਪ੍ਰਗਟ ਕੀਤੀ ਹੈ।
ਆਮ ਆਦਮੀ ਕਲੀਨਿਕ ਦੇ ਨੋਡਲ ਅਫਸਰ ਡਾ. ਬਬੀਤਾ ਨੇ ਕਿਹਾ ਕਿ ਜ਼ਿਲ੍ਹੇ ਵਿਚ 23 ਆਮ ਆਦਮੀ ਕਲੀਨਿਕ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਵਿਚ ਡਾਕਟਰ, ਫਾਰਮੈਸੀ ਅਫਸਰ ਅਤੇ ਕਲੀਨਿਕਲ ਅਸਿਸਟੈਂਟ ਦੀ ਨਿਯੁਕਤੀ ਕੀਤੀ ਗਈ।ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਕੁੱਲ 45278 ਮਰੀਜਾਂ ਦੀ ਓ.ਪੀ.ਡੀ. ਕੀਤੀ ਗਈ ਹੈ ਅਤੇ 4393 ਮਰੀਜਾਂ ਦੇ ਟੈਸਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਨਵਰੀ ਮਹੀਨੇ ਦੌਰਾਨ 4100, ਫਰਵਰੀ ਦੌਰਾਨ 23095 ਅਤੇ ਮਾਰਚ ਮਹੀਨੇ ਦੌਰਾਨ 18083 ਮਰੀਜਾਂ ਦੀ ਓ.ਪੀ.ਡੀ. ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਕਲੀਨਿਕਾਂ ਵਿਖੇ ਤਾਇਨਾਤ ਸਟਾਫ ਨੂੰ ਹਦਾਇਤ ਜਾਰੀ ਕੀਤੀਆਂ ਗਈਆਂ ਹਨ ਕਿ ਦਵਾਈਆਂ ਅਤੇ ਜ਼ਰੂਰੀ ਸਮਾਨ ਦੀ ਕੋਈ ਕਮੀ ਨਾ ਆਉਣ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਅਧਿਕਾਰੀ ਤੇ ਕਰਮਚਾਰੀ ਪੂਰੀ ਇਮਾਨਦਾਰੀ ਨਾਲ ਡਿਉਟੀ ਨਿਭਾਉਣ ਤੇ ਸਿਹਤ ਸਹੂਲਤਾਂ ਸਮੇਂ ਸਿਰ ਮੁਹੱਈਆ ਕਰਵਾਉਣ ਵਿਚ ਅਣਗਹਿਲੀ ਨਾ ਵਰਤੀ ਜਾਵੇ।ਉਨ੍ਹਾਂ ਕਿਹਾ ਕਿ ਲੋਕ ਸਿਵਲ ਹਸਪਤਾਲ ਜਾਣ ਦੀ ਬਜਾਏ ਆਮ ਆਦਮੀ ਕਲੀਨਿਕ ਜਾਣ ਨੂੰ ਤਰਜੀਹ ਦੇ ਰਹੇ ਹਨ।