ਇੱਕੋ ਜਿਲ੍ਹੇ ‘ਚ 60 ਹਜ਼ਾਰ ਤੋਂ ਵਧੇਰੇ ਉਸਾਰੀ ਕਿਰਤੀਆਂ ਨੇ ਲੈ ਲਿਆ ਲਾਭ!

Spread the love

ਇਹ ਮੋਬਾਇਲ ਐਪ ਰਾਹੀਂ ਰਜਿਸਟਰਡ ਹੋ ਕੇ,ਉਸਾਰੀ ਕਿਰਤੀ ਲੈ ਸਕਦੇ ਨੇ ਸਕੀਮਾਂ ਦਾ ਫਾਇਦਾ
ਬਿੱਟੂ ਜਲਾਲਾਬਾਦੀ, ਫਾਜ਼ਿਲਕਾ 12 ਮਈ 2023 

     ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸੂਬਾ ਸਰਕਾਰ ਵਲੋਂ  ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਵੱਖ-ਵੱਖ ਕਿਰਤ ਭਲਾਈ ਸਕੀਮਾਂ ਤਹਿਤ ਰਜਿਸਟਰਡ ਲਗਭਗ 6606  ਉਸਾਰੀ ਕਿਰਤੀਆਂ ਨੂੰ ਵੱਖ ਵੱਖ ਉਸਾਰੀ ਕਿਰਤੀ ਭਲਾਈ ਸਕੀਮਾਂ ਅਧੀਨ ਲਗਭਗ 10,59,50,120/- ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਜਿਲ੍ਹਾ ਫਾਜ਼ਿਲਕਾ ਵਿੱਚ ਵੀ ਕਰੀਬ 60899 ਉਸਾਰੀ ਕਾਮੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸਨ ਵਰਕਰਜ ਵੈਲਫੇਅਰ ਬੋਰਡ ਅਧੀਨ ਵੱਖ ਵੱਖ ਯੋਜਨਾਵਾਂ ਦਾ ਲਾਭ ਪ੍ਰਾਪਤ ਕਰ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਅਤੇ ਸ਼੍ਰੀ ਜਤਿੰਦਰ ਪਾਲ ਸਿੰਘ ਸਹਾਇਕ ਕਿਰਤ ਕਮਿਸਨਰ ਫਾਜ਼ਿਲਕਾ ਨੇ ਮੀਡੀਆ ਨੂੰ ਦਿੱਤੀ।                                 
    ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਗੈਰ-ਹੁਨਰਮੰਦ ਕਾਮਿਆਂ ਦੀ ਘੱਟੋ-ਘੱਟ ਉਜਰਤਾਂ 10353.77 ਰੁਪਏ ਕੀਤੀਆਂ ਗਈਆਂ ਹਨ, ਜਦਕਿ ਅਰਧ ਹੁਨਰਮੰਦਾਂ ਦੀ ਘੱਟੋ-ਘੱਟ ਉਜਰਤਾਂ 11133.77 ਰੁਪਏ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਹੁਨਰਮੰਦ ਕਾਮਿਆਂ ਦੀ ਉਜਰਤਾਂ 12030.77 ਰੁਪਏ ਅਤੇ ਉੱਚ ਹੁਨਰਮੰਦ ਕਾਮਿਆਂ ਦੀ ਉਜਰਤਾ 13062.77 ਰੁਪਏ  1 ਅਪ੍ਰੈਲ 2023 ਤੋਂ ਕੀਤੀਆਂ ਜਾ ਚੁੱਕੀਆਂ ਹਨ।
  ਉਨ੍ਹਾਂ ਦੱਸਿਆ ਕਿ  ਪੰਜਾਬ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਦੀ ਸੁਵਿਧਾ ਲਈ ਮੋਬਾਇਲ ਐਪ “ਪੰਜਾਬ ਕਿਰਤੀ ਸਹਾਇਕ“ ਲਾਂਚ ਕੀਤੀ ਹੋਈ ਹੈ। ਉਨ੍ਹਾ ਕਿਹਾ ਕਿ ਇਸ ਮੋਬਾਇਲ ਐਪ ਨਾਲ ਉਸਾਰੀ ਕਿਰਤੀ ਆਪਣੇ ਮੋਬਾਇਲ ਤੋਂ ਖੁਦ ਹੀ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਰਜਿਸਟ੍ਰੇਸ਼ਨ ਕਰ ਸਕਦਾ ਹੈ, ਜਿਸ ਨਾਲ ਉਸ ਨੂੰ ਆਪਣੀ ਦਿਹਾੜੀ ਦਾ ਨੁਕਸਾਨ ਕਰਕੇ ਸੁਵਿਧਾ ਕੇਂਦਰਾ ਵਿੱਚ ਜਾ ਕੇ ਰਜਿਸਟਰ ਕਰਵਾਉਣ ਦੀ ਵੀ ਲੋੜ ਨਹੀਂ ਪਵੇਗੀ । ਉਨ੍ਹਾਂ ਜਿਲ੍ਹਾ ਫਾਜਿਲਕਾ ਦੇ  ਉਸਾਰੀ ਕਿਰਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ “ਪੰਜਾਬ ਕਿਰਤੀ ਸਹਾਇਕ“ ਰਾਹੀਂ ਖੁਦ ਨੂੰ ਰਜਿਸਟਰਡ ਕਰਨ ਅਤੇ ਸੂਬਾ ਸਰਕਾਰ ਦੀਆਂ ਉਸਾਰੀ ਕਿਰਤੀ ਭਲਾਈ ਸਕੀਮਾਂ ਦੇ ਲਾਭਪਾਰਤੀ ਬਣਨ।


Spread the love
Scroll to Top