ਕੇਂਦਰੀ ਵਿਦਿਆਲਿਆ ‘ਚ ਵਿਦਿਆਰਥੀਆਂ ਨੇ ਦਿਖਾਇਆ ਹੁਨਰ

Spread the love

ਰਘਵੀਰ ਹੈਪੀ , ਬਰਨਾਲਾ, 30 ਅਪ੍ਰੈਲ 2023
   ਕੇਂਦਰੀ ਵਿਦਿਆਲਿਆ ਏਅਰ ਫੋਰਸ ਸਟੇਸ਼ਨ ਬਰਨਾਲਾ ਦੀ ਭਾਰਤ ਸਕਾਊਟਸ ਐਂਡ ਗਾਈਡਜ਼ ਯੂਨਿਟ ਨੇ ਸਕਾਊਟ ਐਂਡ ਗਾਈਡ ਇੰਚਾਰਜ ਧਰਮਿੰਦਰ ਚੋਪੜਾ ਦੀ ਅਗਵਾਈ ਹੇਠ ਆਪਣੇ ਕੈਂਪਸ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ।
  ਇਨ੍ਹਾਂ ਗਤੀਵਿਧੀਆਂ ਵਿੱਚ ਪ੍ਰਾਇਮਰੀ ਅਤੇ ਸੈਕੰਡਰੀ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇੰਸਟ੍ਰਕਟਰਾਂ ਨੇ ਵਿਦਿਆਰਥੀਆਂ ਨੂੰ ਬਾਂਸ ਦਾ ਪੁਲ ਬਣਾਉਣ ਬਾਰੇ ਜਾਣਕਾਰੀ ਦਿੱਤੀ ਤੇ ਵਿਦਿਆਰਥਣਾਂ ਨੂੰ ਸਕਾਊਟ ਗਾਈਡ ਇਤਿਹਾਸ, ਨਿਯਮ, ਟੈਂਟ ਬਣਾਉਣ ਆਦਿ ਬਾਰੇ ਸਿਖਲਾਈ ਦਿੱਤੀ। ਇਨ੍ਹਾਂ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਨੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਿੰਸੀਪਲ ਸ੍ਰੀ ਕੁਲਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਪਹਿਲਕਦਮੀ ਕਰਨ ਲਈ ਪ੍ਰੇਰਿਤ ਕੀਤਾ।

Spread the love
Scroll to Top