ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ ਕੀਤੇ ਚਲਾਨ

Spread the love

ਅਸੋਕ ਧੀਮਾਨ, ਫਤਿਹਗੜ੍ਹ ਸਾਹਿਬ, 21 ਜੁਲਾਈ 2023    


     ਸਿਵਲ ਸਰਜਨ ਡਾ:ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿਹਤ ਅਫ਼ਸਰ ਡਾ: ਨਵਜੋਤ ਕੌਰ ਦੀ ਅਗਵਾਈ ਵਿੱਚ ਤੰਬਾਕੂ ਦੇ ਸੇਵਨ ਨਾਲ ਸ਼ਰੀਰ ਤੇ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਕੀਤਾ ਗਿਆ, ਸਰਹਿੰਦ ਸ਼ਹਿਰ ਵਿਖੇ ਦੁਕਾਨਦਾਰਾਂ ਨੂੰ ਕੋਟਪਾ ਐਕਟ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਕੋਟਪਾ ਐਕਟ ਦੀਆਂ ਹਿਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ 6 ਦੁਕਾਨਦਾਰਾਂ ਦੇ ਚਾਲਾਨ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ ਨਵਜੋਤ ਕੌਰ ਨੇ ਦੱਸਿਆ ਕਿ ਤੰਬਾਕੂ ਵਿਰੁੱਧ ਜਾਗਰੂਕਤਾ ਲਈ ਅੱਜ ਸਿਹਤ ਵਿਭਾਗ ਦੀ ਟੀਮ ਜਿਸ ਵਿਚ ਜਿਲ੍ਹਾ ਮਾਸ ਮੀਡੀਆਂ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਬੀ.ਈ.ਈ. ਮਹਾਵੀਰ ਸਿੰਘ ਹਾਜ਼ਰ ਸਨ ਨੇ ਤੰਬਾਕੂ ਦੇ ਬੁਰੇ ਪ੍ਰਭਾਵਾਂ ਤੇ ਕੋਟਪਾ ਐਕਟ ਬਾਰੇ ਆਮ ਲੋਕਾਂ ਤੇ ਦੁਕਾਨਦਾਰਾਂ ਨੂੰ ਜਾਗਰੂਕ ਕੀਤਾ।             

      ਉਨ੍ਹਾਂ ਦਸਿਆ ਕਿ  ਚੈਕਿੰਗ ਦੌਰਾਨ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ 6 ਦੁਕਾਨਦਾਰਾਂ ਨੂੰ ਜੁਰਮਾਨਾ ਕੀਤਾ ਗਿਆ। ਇਸ ਮੌਕੇ ਮਾਈਗ੍ਰੇਟਰੀ ਪਾਪੂਲੇਸ਼ਨ ਦੇ ਖੇਤਰ ਵਿਚ ਤੰਬਾਕੂ ਵਿਰੁੱਧ ਜਾਗਰੂਕ ਕੀਤਾ ਗਿਆ।ਇਸ ਮੌਕੇ ਜਿਲ੍ਹਾ ਐਪੀਡਮੋਲੋਜਿਸ਼ਟ ਡਾ. ਗੁਰਪ੍ਰੀਤ ਕੌਰ, ਜਿਲ੍ਹਾ ਮਾਸ ਮੀਡੀਆਂ ਅਫਸਰ ਬਲਜਿੰਦਰ ਸਿੰਘ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਵਿਅਕਤੀ ਖਾਣ—ਪੀਣ ਦੀਆਂ ਵਸਤਾਂ ਦੇ ਨਾਲ—ਨਾਲ ਤੰਬਾਕੂ ਵੇਚਣ ਨਾਲ ਕੋਟਪਾ ਦੀ ਉਲੰਘਣਾ ਹੁੰਦੀ ਹੈ ਅਤੇ ਅਜਿਹਾ ਕਰਨ ਤੇ ਵਿਭਾਗ ਵੱਲੋਂ ਸਮੇਂ ਸਮੇਂ ਤੇ ਚੈਕਿੰਗ ਕਰ ਕੇ ਉਨ੍ਹਾਂ ਦੇ ਚਲਾਨ ਕੀਤੇ ਜਾਂਦੇ ਹਨ। ਉਹਨਾਂ ਕਿਹਾ ਕਿ ਤੰਬਾਕੂ ਸਿਹਤ ਲਈ ਹਾਨੀਕਾਰਕ ਹੁੰਦਾ ਹੈ  , ਇਸ ਦੀ ਵਰਤੋਂ ਕਰਨ ਨਾਲ ਮੂੰਹ,ਗਲੇ ਅਤੇ ਫੇਫੜਿਆਂ ਦਾ ਕੈਂਸਰ ਹੋਣ ਦਾ ਖ਼ਤਰਾ ਹੁੰਦਾ ਹੈ। ਤੰਬਾਕੂ ਕੰਟਰੋਲ ਐਕਟ ਅਨੁਸਾਰ  ਵਿਦਿਅਕ ਸੰਸਥਾਵਾਂ ਦੇ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਉਤਪਾਦ ਦੀ ਵਿਕਰੀ ਕਰਨ ਤੇ ਪੂਰਨ ਪਾਬੰਦੀ ਹੈ।


Spread the love
Scroll to Top