ਕੌਮੀ ਅਥਲੀਟ ਕਰਮਜੀਤ ਸਿੰਘ ਧਨੌਲਾ ਦਾ ਸਨਮਾਨ

Spread the love

ਰਘਵੀਰ ਹੈਪੀ , ਬਰਨਾਲਾ, 29 ਅਪ੍ਰੈਲ 2023

     ਪੁਣੇ (ਮਹਾਰਾਸ਼ਟਰ) ਵਿਖੇ ਹੋਈਆਂ ਆਲ ਇੰਡੀਆ ਸਿਵਲ ਸਰਵਿਸਜ਼ ਖੇਡਾਂ ਵਿਚ ਅਥਲੀਟ ਕਰਮਜੀਤ ਸਿੰਘ ਧਨੌਲਾ ਨੇ ਸਿਲਵਰ ਮੈਡਲ ਹਾਸਲ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਕਰਮਜੀਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰਾਜੀਆ ਵਿਖੇ ਬਤੌਰ ਈਟੀਟੀ ਅਧਿਆਪਕ ਸੇਵਾਵਾਂ ਨਿਭਾ ਰਿਹਾ ਹੈ।                             
   ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਪਿਛਲੇ ਦਿਨੀਂ ਪੁਣੇ ਵਿਖੇ ਹੋਈਆਂ ਆਲ ਇੰਡੀਆ ਸਿਵਲ ਸਰਵਿਸਜ਼ ਖੇਡਾਂ ਵਿਚ 4X100 ਮੀਟਰ ਦੌੜ ਵਿਚ ਭਾਗ ਲੈਂਦੇ ਹੋਏ ਕਰਮਜੀਤ ਸਿੰਘ ਨੇ ਸਿਲਵਰ ਮੈਡਲ ਹਾਸਲ ਕੀਤਾ ਹੈ। 
ਇਸ ਦੌਰਾਨ ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਵਿਖੇ ਕਰਮਜੀਤ ਸਿੰਘ ਨੂੰ ਪ੍ਰਸ਼ੰਸਾ ਪੱਤਰ ਤੇ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਨੇ ਕਿਹਾ ਕਿ ਅਜਿਹੇ ਅਧਿਆਪਕ ਜਿੱਥੇ ਸਿੱਖਿਆ ਵਿਭਾਗ ਲਈ ਸਨਮਾਨਯੋਗ ਹਨ, ਓਥੇ ਬੱਚਿਆਂ ਲਈ ਪ੍ਰੇਰਨਾਸਰੋਤ ਹਨ। ਇਸ ਮੌਕੇ ਡੀਐਮ ਸਪੋਰਟਸ ਸਿਮਰਦੀਪ ਸਿੰਘ, ਸਮਾਰਟ ਸਕੂਲ ਕੋਆਰਡੀਨੇਟਰ ਰਾਜੇਸ਼ ਗੋਇਲ, ਕੁਲਦੀਪ ਸਿੰਘ ਭੁੱਲਰ, ਨਰਿੰਦਰ ਸ਼ਰਮਾ ਆਦਿ ਹਾਜ਼ਰ ਸਨ।

Spread the love
Scroll to Top