ਕੌਮੀ ਵਜ਼ੀਫ਼ਾ ਪ੍ਰੀਖਿਆ ‘ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ 

Spread the love

ਸਕੂਲ ਦੇ 9 ਵਿਦਿਆਰਥੀਆਂ ਨੇ ਪਾਸ ਕੀਤੀ ਪ੍ਰੀਖਿਆ


ਰਵੀ ਸੈਣ , ਬਰਨਾਲਾ, 4 ਅਗਸਤ 2022

     ਸਰਕਾਰੀ ਮਿਡਲ ਸਕੂਲ ਗੁੰਮਟੀ ਦੇ ਵਿਦਿਆਰਥੀ ਮਨਪ੍ਰੀਤ ਸਿੰਘ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸੈਸ਼ਨ 2021-22 ਦੀ ਮਿਡਲ ਪ੍ਰੀਖਿਆ ਵਿੱਚੋਂ ਸੂਬੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਉਪਰੰਤ ਸਕੂਲ ਦੇ 9 ਵਿਦਿਆਰਥੀਆਂ ਵੱਲੋਂ ਕੌਮੀ ਵਜ਼ੀਫ਼ਾ ਪ੍ਰੀਖਿਆ ਪਾਸ ਕੀਤੀ ਗਈ ਹੈ। ਕੌਮੀ ਵਜ਼ੀਫਾ ਪ੍ਰੀਖਿਆ ‘ਚ ਬਾਜ਼ੀ ਮਾਰਨ ਵਾਲੇ ਵਿਦਿਆਰਥੀਆਂ ਦਾ ਸਕੂਲ ‘ਚ ਵਿਸ਼ੇਸ਼ ਸਨਮਾਨ ਕੀਤਾ ਗਿਆ।
     ਜਾਣਕਾਰੀ ਦਿੰਦਿਆਂ ਸਕੂਲ ਮੁਖੀ ਦਰਸ਼ਨ ਸਿੰਘ ਖੇੜੀ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ(ਸ) ਹਰਕੰਵਲਜੀਤ ਕੌਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਕੂਲ ਦੇ ਅਧਿਆਪਕਾਂ ਰਘਬੀਰ ਚੰਦ,ਬਲਵੰਤ ਸਿੰਘ ਅਤੇ ਮੈਡਮ ਕਮਲਪ੍ਰੀਤ ਕੌਰ ਵੱਲੋਂ ਵਿਦਿਆਰਥੀਆਂ ਨੂੰ ਕੌਮੀ ਵਜੀਫਾ ਪ੍ਰੀਖਿਆ ਦੀ ਤਿਆਰੀ ਕਰਵਾਈ ਗਈ ਅਤੇ ਸਕੂਲ ਦੇ 12 ਵਿਦਿਆਰਥੀ ਪ੍ਰੀਖਿਆ ਵਿੱਚ ਬੈਠੈ ਜਿਨ੍ਹਾਂ ਵਿੱਚੋਂ 9 ਵਿਦਿਆਰਥੀ ਮਨਪ੍ਰੀਤ ਸਿੰਘ,ਹਰਮਨ ਸਿੰਘ,ਕੁਲਦੀਪ ਕੌਰ,ਜਸਪ੍ਰੀਤ ਸਿੰਘ,ਕਿਰਨਪਾਲ ਕੌਰ,ਨਰਵੀਰ ਸਿੰਘ,ਅਮਨਦੀਪ ਕੌਰ,ਮਨਜੀਤ ਕੌਰ ਅਤੇ ਰਮਨਦੀਪ ਸਿੰਘ ਪ੍ਰੀਖਿਆ ਪਾਸ ਕਰਨ ਵਿੱਚ ਸਫਲ ਹੋਏ ਹਨ।ਸਕੂਲ ਮੁਖੀ ਨੇ ਦੱਸਿਆ ਕਿ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਪੱਖੋਂ ਜ਼ਿਲ੍ਹੇ ਵਿੱਚੋਂ ਸਕੂਲ ਦਾ ਦੂਜਾ ਸਥਾਨ ਰਿਹਾ ਹੈ ਜਦਕਿ ਅੰਕ ਪ੍ਰਾਪਤੀ ਪੱਖੋਂ 180 ਅੰਕਾਂ ਵਿੱਚੋਂ 145 ਅੰਕਾਂ ਦੀ ਪ੍ਰਾਪਤੀ ਨਾਲ ਵਿਦਿਆਰਥੀ ਮਨਪ੍ਰੀਤ ਸਿੰਘ ਜ਼ਿਲ੍ਹੇ ਵਿੱਚੋਂ ਪਹਿਲੇ ਸਥਾਨ ‘ਤੇ ਰਿਹਾ ਹੈ।
    ਵਜ਼ੀਫਾ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਸਮਾਰੋਹ ਵਿੱਚ ਪਹੁੰਚੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਪ੍ਰਿੰਸੀਪਲ ਬਰਜਿੰਦਰਪਾਲ ਸਿੰਘ ਨੈਸ਼ਨਲ ਅਵਾਰਡੀ ਅਤੇ ਸਰਕਾਰੀ ਹਾਈ ਸਕੂਲ ਨੰਗਲ ਦੇ ਹੈਡਮਾਸਟਰ ਕਮਲਦੀਪ ਸ਼ਰਮਾ ਨੇ ਕਿਹਾ ਕਿ ਸਕੂਲ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਪ੍ਰਾਪਤੀਆਂ ਸਿੱਖਿਆ ਵਿਭਾਗ ਲਈ ਮਾਣ ਵਾਲੀ ਗੱਲ ਹੈ। ਵਜ਼ੀਫ਼ਾ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੀ ਤਰਫੋਂ ਸਨਮਾਨਿਤ ਕਰਨ ਦੇ ਨਾਲ ਨਾਲ ਬਰਜਿੰਦਰਪਾਲ ਸਿੰਘ ਇੰਚਾਰਜ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵੱਲੋਂ ਅੱਠਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚੋਂ ਸੂਬੇ ਵਿੱਚੋਂ ਪਹਿਲਾ ਅਤੇ ਵਜ਼ੀਫ਼ਾ  ਪ੍ਰੀਖਿਆ ਵਿੱਚੋਂ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਮਨਪ੍ਰੀਤ ਸਿੰਘ ਦਾ ਅਗਾਂਹਵਧੂ ਪੁਸਤਕਾਂ ਦੇ ਸੈੱਟ ਅਤੇ ਡਾਕੂਮੈਂਟ ਫਾਈਲ ਨਾਲ ਵਿਸ਼ੇਸ਼ ਸਨਮਾਨ ਕੀਤਾ।ਇਸ ਮੌਕੇ ਮਨਪ੍ਰੀਤ ਸਿੰਘ ਨੂੰ ਦਾਨੀ ਸੱਜਣ ਵੱਲੋਂ ਭੇਜੀ 1100 ਰੁਪਏ ਦੀ ਰਾਸ਼ੀ ਨਾਲ ਵੀ ਸਨਮਾਨਿਤ ਕੀਤਾ ਗਿਆ।

Spread the love
Scroll to Top