‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਵਾਰ ਹੀਰੋਜ਼ ਸਟੇਡੀਅਮ ਤੋਂ ਹੋਵੇਗਾ ਬਲਾਕ ਪੱਧਰੀ ਖੇਡਾਂ ਦਾ ਸ਼ਾਨਦਾਰ ਆਗਾਜ਼: ਜਤਿੰਦਰ ਜੋਰਵਾਲ
ਸੰਗਰੂਰ, 29 ਅਗਸਤ (ਹਰਪ੍ਰੀਤ ਕੌਰ ਬਬਲੀ)
ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲਾ ਸੰਗਰੂਰ ਵਿਖੇ 1 ਸਤੰਬਰ ਤੋਂ ਆਰੰਭ ਹੋਣ ਵਾਲੀਆਂ ਬਲਾਕ ਪੱਧਰੀ ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਵਾਰ ਹੀਰੋਜ਼ ਸਟੇਡੀਅਮ ਤੋਂ ਇਨਾਂ ਖੇਡਾਂ ਦਾ ਰਸਮੀ ਆਗਾਜ਼ ਕੀਤਾ ਜਾਵੇਗਾ ਜਿਸ ਵਿੱਚ ਕੈਬਨਿਟ ਮੰਤਰੀਆਂ, ਵਿਧਾਇਕਾਂ, ਜੁਡੀਸ਼ੀਅਲ, ਸਿਵਲ ਤੇ ਪੁਲਿਸ ਅਧਿਕਾਰੀਆਂ, ਮੀਡੀਆ ਨੁਮਾਇੰਦਿਆਂ, ਵਕੀਲਾਂ, ਨਾਮਵਰ ਖਿਡਾਰੀਆਂ ਨੂੰ ਵਧ ਚੜ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਬਲਾਕ, ਜ਼ਿਲਾ ਤੇ ਰਾਜ ਪੱਧਰੀ ਖੇਡ ਮੁਕਾਬਲਿਆਂ ਦੇ ਰਾਹੀਂ ਬੱਚਿਆਂ, ਨੌਜਵਾਨਾਂ ਤੇ ਬਜ਼ੁਰਗਾਂ ਨੂੰ ਸ਼ਾਮਲ ਕਰਨ ਦਾ ਅਹਿਮ ਉਪਰਾਲਾ ਕੀਤਾ ਗਿਆ ਹੈ ਅਤੇ ਜ਼ਿਲਾ ਨਿਵਾਸੀਆਂ ਨੂੰ ਵੀ ਇਸ ਦੋ ਮਹੀਨੇ ਤੱਕ ਚੱਲਣ ਵਾਲੇ ਖੇਡ ਮੁਕਾਬਲਿਆਂ ਦਾ ਆਨੰਦ ਜ਼ਰੂਰ ਮਾਨਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 1 ਸਤੰਬਰ ਨੂੰ ਵਾਰ ਹੀਰੋਜ਼ ਸਟੇਡੀਅਮ ਵਿਖੇ ਹੋਣ ਵਾਲੇ ਉਦਘਾਟਨੀ ਸਮਾਗਮ ਦੌਰਾਨ ਜਿਥੇ ਹਰ ਵਰਗ ਦੀ ਨੁਮਾਇੰਦਗੀ ਕਰਦੀਆਂ ਵੱਡੀ ਗਿਣਤੀ ਸ਼ਖ਼ਸੀਅਤਾਂ ਪ੍ਰਦਰਸ਼ਨੀ ਦੌੜ ਵਿੱਚ ਸ਼ਾਮਲ ਹੋਣਗੀਆਂ ਉਥੇ ਹੀ ਪੰਜਾਬ ਦੇ ਰਵਾਇਤੀ ਲੋਕ ਨਾਚਾਂ ਤੋਂ ਇਲਾਵਾ ਗੱਤਕਾ, ਜਿਮਨਾਸਟਿਕ, ਯੋਗਾ ਆਦਿ ਵੰਨਗੀਆਂ ਵੀ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣਨਗੀਆਂ। ਸ਼੍ਰੀ ਜੋਰਵਾਲ ਨੇ ਕਿਹਾ ਕਿ ਜ਼ਿਲੇ ਵਿੱਚ 1 ਸਤੰਬਰ ਤੋਂ 7 ਸਤੰਬਰ ਤੱਕ ਹੋਣ ਵਾਲੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਲਈ ਕੁਲ 19 ਖੇਡ ਮੈਦਾਨਾਂ ਦੀ ਚੋਣ ਕੀਤੀ ਗਈ ਹੈ ਜਿਥੇ ਇਹ ਮੁਕਾਬਲੇ ਕਰਵਾਏ ਜਾਣਗੇ। ਉਨਾਂ ਮੀਟਿੰਗ ਦੌਰਾਨ ਵੱਖ ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇੱਕ ਦੂਜੇ ਨਾਲ ਤਾਲਮੇਲ ਰੱਖਦੇ ਹੋਏ ਸਮੁੱਚੇ ਪ੍ਰਬੰਧ ਸਮੇਂ ਸਿਰ ਨੇਪਰੇ ਚੜਾਏ ਜਾਣ। ਉਨਾਂ ਜ਼ਿਲਾ ਖੇਡ ਅਫ਼ਸਰ ਨੂੰ ਹਦਾਇਤ ਕੀਤੀ ਕਿ ਖਿਡਾਰੀਆਂ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਹਰੇਕ ਸਥਾਨ ’ਤੇ ਹੈਲਪਡੈਸਕ ਤਹਿਤ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਜਾਵੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਐਸ.ਡੀ.ਐਮ ਨਵਰੀਤ ਕੌਰ ਸੇਖੋਂ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਨਿਤੇਸ਼ ਕੁਮਾਰ ਜੈਨ, ਜ਼ਿਲਾ ਖੇਡ ਅਫ਼ਸਰ ਰਣਬੀਰ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
Pingback: ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਵਾਰ ਹੀਰੋਜ਼ ਸਟੇਡੀਅਮ ਤੋਂ ਹੋਵੇਗਾ ਬਲਾਕ ਪੱਧਰੀ ਖੇਡਾਂ ਦਾ ਸ਼ਾਨਦਾਰ ਆਗਾਜ਼: ਜਤਿੰਦ