ਖੇਡਾਂ ਵਤਨ ਪੰਜਾਬ ਦੀਆਂ-2022, ਪਟਿਆਲਾ ਵਿਖੇ ਵੀ ਹੋਣਗੇ 6 ਖੇਡਾਂ ਦੇ ਰਾਜ ਪੱਧਰੀ ਮੁਕਾਬਲੇ-ਸਾਕਸ਼ੀ ਸਾਹਨੀ

Spread the love

ਖੇਡਾਂ ਵਤਨ ਪੰਜਾਬ ਦੀਆਂ-2022, ਪਟਿਆਲਾ ਵਿਖੇ ਵੀ ਹੋਣਗੇ 6 ਖੇਡਾਂ ਦੇ ਰਾਜ ਪੱਧਰੀ ਮੁਕਾਬਲੇ-ਸਾਕਸ਼ੀ ਸਾਹਨੀ

 

ਪਟਿਆਲਾ, 12 ਅਕਤੂਬਰ (ਰਾਜੇਸ਼ ਗੌਤਮ)

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਅੰਦਰ ਖੇਡਾਂ ਦੀ ਚਿਣਗ ਪੈਦਾ ਕਰਨ ਲਈ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਸਫ਼ਲਤਾ ਮਗਰੋਂ ਰਾਜ ਪੱਧਰੀ ਮੁਕਾਬਲਿਆਂ ਤਹਿਤ 6 ਖੇਡਾਂ ਦੇ ਮੁਕਾਬਲੇ ਪਟਿਆਲਾ ਵਿਖੇ ਵੀ ਕਰਵਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦਿੱਤੀ। ਉਨ੍ਹਾਂ ਨੇ ਇਨ੍ਹਾਂ ਖੇਡਾਂ ਦਾ ਆਨੰਦ ਮਾਣਨ ਲਈ ਜ਼ਿਲ੍ਹਾ ਨਿਵਾਸੀਆਂ ਨੂੰ ਖੁੱਲ੍ਹਾ ਸੱਦਾ ਦਿੰਦਿਆਂ ਦੱਸਿਆ ਕਿ ਇਨ੍ਹਾਂ ਮੁਕਾਬਿਲਆਂ ਵਿੱਚ ਰਾਜ ਭਰ ਤੋਂ 9200 ਤੋਂ ਵਧੇਰੇ ਖਿਡਾਰੀ ਪਟਿਆਲਾ ਵਿਖੇ ਪੁੱਜਣਗੇ।

ਇਸ ਦੌਰਾਨ ਏ.ਡੀ.ਸੀ. (ਦਿਹਾਤੀ ਵਿਕਾਸ) ਈਸ਼ਾ ਸਿੰਘਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਰਾਜ ਪੱਧਰੀ ਮੁਕਾਬਲਿਆਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਕ ਮੀਟਿੰਗ ਕੀਤੀੇ। ਏ.ਡੀ.ਸੀ. ਨੇ ਦੱਸਿਆ ਕਿ 15 ਅਕਤੂਬਰ ਤੋਂ ਪਟਿਆਲਾ ਵਿਖੇ ਫੈਂਸਿੰਗ, ਖੋ-ਖੋ, ਬਾਕਸਿੰਗ, ਪਾਵਰ ਲਿਫ਼ਟਿੰਗ, ਕਬੱਡੀ ਸਰਕਲ ਤੇ ਨੈਸ਼ਨਲ ਸਟਾਇਲ ਅਤੇ ਆਰਚਰੀ ਦੇ ਮੁਕਾਬਲੇ, ਪੋਲੋ ਗਰਾਊਂਡ, ਮਲਟੀਪਰਪਜ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਤੇ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਏ ਜਾਣਗੇ।

ਰਾਜ ਪੱਧਰੀ ਮੁਕਾਬਲਿਆਂ ਦੀ ਸਫ਼ਲਤਾ ਲਈ ਅਤੇ ਖਿਡਾਰੀਆਂ ਦੇ ਰਹਿਣ-ਸਹਿਣ ਦੇ ਬੰਦੋਬਸਤਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਿੰਮੇਵਾਰੀਆਂ ਸੌਂਪਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਵਿਭਾਗ ਆਪੋ-ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਏ। ਮੀਟਿੰਗ ‘ਚ ਐਸ.ਪੀ. ਸਥਾਨਕ ਹਰਬੰਤ ਕੌਰ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸਾਸ਼ਵਤ ਰਾਜ਼ਦਾਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।


Spread the love
Scroll to Top