ਖੇਲੋ ਇੰਡੀਆ ਯੂਥ ਗੇਮਜ਼-ਬਾਸਕਟਬਾਲ ਤੇ ਖੋ-ਖੋ ਮੁਕਾਬਲਿਆਂ ਲਈ ਟਰਾਇਲ ਦੀ ਤਾਰੀਖ ਤੈਅ

Spread the love

ਰਿਚਾ ਨਾਗਪਾਲ , ਪਟਿਆਲਾ, 14 ਦਸੰਬਰ 2022
     ਜ਼ਿਲ੍ਹਾ ਖੇਡ ਅਫ਼ਸਰ ਸਾਸ਼ਵਤ ਰਾਜਦਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਧ ਪ੍ਰਦੇਸ਼ ਵਿਖੇ 31 ਜਨਵਰੀ ਤੋਂ 11 ਫ਼ਰਵਰੀ ਤੱਕ ਹੋਣ ਵਾਲੀ ਖੋਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ ਤੇ ਖੋ ਖੋ ਮੁਕਾਬਲਿਆਂ ਲਈ ਪੰਜਾਬ ਰਾਜ ਦੀਆਂ ਟੀਮਾਂ ਦੀ ਚੋਣ ਲਈ 16 ਦਸੰਬਰ ਨੂੰ ਟਰਾਇਲ ਸਵੇਰੇ 10 ਵਜੇ ਲਏ ਜਾਣਗੇ।

   ਉਨ੍ਹਾਂ ਦੱਸਿਆ ਕਿ ਬਾਸਕਟਬਾਲ ਦੇ ਲੜਕੇ ਤੇ ਲੜਕੀਆਂ ਦੀ ਟੀਮ ਦੀ ਚੋਣ ਦੇ ਟਰਾਇਲ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਣਗੇ। ਜਦਕਿ ਖੋ ਖੋ ਲੜਕੀਆਂ ਦੀ ਟੀਮ ਲਈ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ ਹੋਣਗੇ। ਇਨ੍ਹਾਂ ਟਰਾਇਲਾਂ ਵਿੱਚ ਹਿੱਸਾ ਲੈਣ ਲਈ ਖਿਡਾਰੀ ਦੀ ਜਨਮ ਮਿਤੀ ਪਹਿਲੀ ਜਨਵਰੀ 2004 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ। ਚਾਹਵਾਨ ਖਿਡਾਰੀ ਨਿਰਧਾਰਤ ਸਮੇਂ ਅਤੇ ਸਥਾਨ ਤੇ ਪਹੁੰਚ ਕੇ ਚੋਣ ਟਰਾਇਲਾਂ ਵਿੱਚ ਹਿੱਸਾ ਲੈ ਸਕਦੇ ਹਨ।


Spread the love
Scroll to Top