ਚਾਇਨਾ ਡੋਰ ਸਟੋਰ ਕਰਨ, ਵੇਚਣ ਤੇ ਖਰੀਦਣ ’ਤੇ ਮੁਕੰਮਲ ਪਾਬੰਦੀ- ਵਧੀਕ ਜ਼ਿਲਾ ਮੈਜਿਸਟਰੇਟ

Spread the love

ਬਰਨਾਲਾ, 29 ਫਰਵਰੀ
ਵਧੀਕ ਜ਼ਿਲਾ ਮੈਜਿਸਟਰੇਟ ਬਰਨਾਲਾ ਰੂਹੀ ਦੁੱਗ ਆਈ.ਏ.ਐਸ. ਨੇ ਫੌਜਦਾਰੀ ਜਾਬਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲੇ ਅੰਦਰ ਪਤੰਗ/ਗੁੱਡੀਆਂ ਉਡਾੳਣ ਲਈ ਵਰਤੀ ਜਾਂਦੀ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਇਨਾ ਡੋਰ ਅਤੇ ਮਾਂਜਾ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ/ਖਰੀਦਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਾਈ ਗਈ ਹੈ।
 ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀ ਹੋਵੇਗੀ। ਉਨਾਂ ਕਿਹਾ ਕਿ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹਟ ਕੇ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਈਨਾ ਡੋਰ ਅਤੇ ਮਾਂਜਾ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ, ਜੋ ਬਹੁਤ ਮਜ਼ਬੂਤ, ਨਾ-ਗਲਣਯੋਗ ਅਤੇ ਨਾ-ਟੁੱਟਣਯੋਗ ਹਨ। ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਗਲਾਂ ਕੱਟ ਦਿੰਦੀ ਹੈ। ਸਾਈਕਲ, ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਂਦੇ ਹਨ ਅਤੇ ਉੱਡਦੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਹਨਾਂ ਦੇ ਰੁੱਖਾਂ ’ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਵਾਰਨ ਵੀ ਦੂਸ਼ਿਤ ਹੁੰਦਾ ਹੈ।
ਉਪਰੋਕਤ ਹੁਕਮ ਮਿਤੀ 25 ਅਪਰੈਲ 2020 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੇ ਖਿਲਾਫ਼ ਸਖ਼ਤ ਕਾਨੰੂਨੀ ਕਾਰਵਾਈ ਕੀਤੀ ਜਾਵੇਗੀ। ਵੇਚਣ ਤੇ ਖਰੀਦਣ ’ਤੇ ਮੁਕੰਮਲ ਪਾਬੰਦੀ- ਵਧੀਕ ਜ਼ਿਲਾ ਮੈਜਿਸਟਰੇਟ


Spread the love
Scroll to Top