,ਬਰਨਾਲਾ, 13 ਮਾਰਚ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵੱੱਲੋਂ ਜਿੱਥੇ ਸਮੇਂ ਸਮੇਂ ’ਤੇ ਪਲੇਸਮੈਂਟ ਕੈਂਪ ਲਾਏ ਜਾ ਰਹੇ ਹਨ, ਉਥੇ ਕਰੀਅਰ ਕਾਊਂਸÇਲੰਗ ਤੇ ਹੋਰ ਮੁਫਤ ਸੇਵਾਵਾਂ ਵੀ ਮੁਹੱਈਆ ਕਰਾਈਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਰੂਹੀ ਦੁੱਗ ਨੇ ਦੱਸਿਆ ਕਿ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਅਤੇ ਮੁਕਾਬਲੇ ਦੀਆਂ ਵੱਖ ਵੱਖ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਮੁਫਤ ਕੋਚਿੰਗ ਦਿੱਤੀ ਜਾਵੇਗੀ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਕਰੀਅਰ ਕਾਊਂਸਲਰ ਮਿਸ ਸ਼ਹਿਬਾਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਸਰਕਾਰੀ ਨੌਕਰੀ ਜਿਵੇਂ ਕਿ ਪਟਵਾਰੀ, ਕਲਰਕ ਤੋਂ ਇਲਾਵਾ ਬੈਂਕ ਪੀ.ਓ, ਗੇਟ, ਜੇ.ਈ, ਏ.ਈ, ਐਸ.ਐਸ.ਸੀ ਆਦਿ ਦੀ ਤਿਆਰੀ ਕਰਾਉਣ ਲਈ ਜਲਦੀ ਹੀ ਮੁਫ਼ਤ ਕੋਚਿੰਗ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੋਚਿੰਗ ਲੈਣ ਦੇ ਚਾਹਵਾਨ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਨਾਲ ਸੰਪਰਕ ਕਰਨ। ਵਧੇਰੇ ਜਾਣਕਾਰੀ ਅਤੇ ਰਜਿਸਟ੍ਰੇਸ਼ਨ ਲਈ ਵੈਬਸਾਈਟ WWW.54”ZP85R5.3OM ’ਤੇ ਵਿਜ਼ਟ ਕਰਨ ਤੋਂ ਇਲਾਵਾ ਮੋਬਾਈਲ ਨੰਬਰ 90237-91111 ਅਤੇ 79992-47777 ’ਤੇ ਸੰਪਰਕ ਕੀਤਾ ਜਾ ਸਕਦਾ ਹੈ।