ਜ਼ਿਲ੍ਹਾ ਕਚਿਹਰੀਆਂ ਵਿਖੇ ਕੌਮੀ ਲੋਕ ਅਦਾਲਤ 11 ਫਰਵਰੀ ਨੂੰ 

Spread the love

ਰਘਵੀਰ ਹੈਪੀ , ਬਰਨਾਲਾ, 14 ਦਸੰਬਰ 2022
ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (ਨਾਲਸਾ), ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾ ਅਤੇ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਅਗਵਾਈ ਹੇਠ ਜਿਲ੍ਹਾ ਕਚਿਹਰੀਆਂ ਬਰਨਾਲਾ ਵਿਖੇ ਮਿਤੀ 11 ਫਰਵਰੀ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਜੱਜ (ਸ.ਡ.)/ਸੀ.ਜੇ.ਐੱਮ.-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ਼੍ਰੀ ਗੁਰਬੀਰ ਸਿੰਘ ਜੀ ਨੇ ਦੱਸਿਆ ਕਿ ਆਮ ਲੋਕ ਇਸ ਕੌਮੀ ਲੋਕ ਅਦਾਲਤ ਦਾ ਜਿਆਦਾ ਤੋਂ ਜਿਆਦਾ ਲਾਭ ਲੈਣ ਅਤੇ ਆਪਣੇ ਚੱਲ ਰਹੇ ਕੇਸਾਂ ਦਾ ਆਪਸੀ ਸਮਝੌਤੇ ਰਾਹੀਂ ਨਿਪਟਾਰਾ ਕਰਵਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਨਾਲ ਦੋਵੇਂ ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ ਅਤੇ ਆਪਸੀ ਭਾਈਚਾਰਾ ਵੱਧਦਾ ਹੈ। ਜਿਸ ਵੀ ਵਿਅਕਤੀ ਨੇ ਆਪਣੇ ਕੇਸ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣਾ ਹੋਵੇ ਉਹ ਸਬੰਧਿਤ ਅਦਾਲਤ ਜਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਿਖੇ ਇੱਕ ਦਰਖਾਸਤ ਦੇ ਕੇ ਇਸ ਲੋਕ ਅਦਾਲਤ ਰਾਹੀਂ ਆਪਣੇ ਝਗੜੇ ਦਾ ਨਿਪਟਾਰਾ ਕਰਵਾ ਸਕਦਾ ਹੈ। ਇਸ ਕੌਮੀ ਲੋਕ ਅਦਾਲਤ ਦੀ ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਫੋਨ ਨੰਬਰ 01679-243522 ਜਾਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਦੇ ਟੋਲ ਫ੍ਰੀ ਹੈੱਲਪਲਾਈਨ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾਂ ਉਨ੍ਹਾਂ ਜਾਣਕਾਰੀ ਦਿੱਤੀ ਕਿ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਅਗਵਾਈ ਹੇਠ ਜੁਡੀਸ਼ੀਅਲ ਅਫ਼ਸਰਾਂ ਨਾਲ ਮਿਤੀ 08.12.2022 ਅਤੇ 12.12.2022 ਨੂੰ ਮੀਟਿੰਗਾਂ ਦਾ ਆਯੋਜਨ ਕੀਤਾ ਗਿਆ ਤਾਂ ਜੋ ਕੌਮੀ ਲੋਕ ਅਦਾਲਤ ਵਿੱਚ ਜਿਆਦਾ ਤੋਂ ਜਿਆਦਾ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ। ਇਸਤੋਂ ਇਲਾਵਾ ਪ੍ਰੀ-ਲਿਟੀਗੇਟਿਵ ਕੇਸਾਂ ਦੇ ਨਿਪਟਾਰੇ ਲਈ ਉਨ੍ਹਾਂ ਵੱਲੋ ਵੱਖ-ਵੱਖ ਵਿਭਾਗਾਂ ਜਿਵੇਂ ਕਿ ਬਿਜਲੀ ਵਿਭਾਗ, ਬੈਂਕ, ਬੀਮਾ ਕੰਪਨੀਆਂ, ਲੇਬਰ ਵਿਭਾਗ, ਮਿਊਂਸੀਪਲ ਕਮੇਟੀ ਆਦਿ ਨਾਲ ਮੀਟਿੰਗਾਂ ਦਾ ਆਯੋਜਨ ਕੀਤਾ ਗਿਆ ਅਤੇ ਅਪੀਲ ਕੀਤੀ ਗਈ ਕਿ ਆਉਣ ਵਾਲੀ ਲੋਕ ਅਦਾਲਤ ਵਿੱਚ ਜਿਆਦਾ ਤੋਂ ਜਿਆਦਾ ਕੇਸ ਲਗਵਾਏ ਜਾਣ ਤਾਂ ਜੋ ਉਨ੍ਹਾਂ ਦਾ ਨਿਪਟਾਰਾ ਕੀਤਾ ਜਾ ਸਕੇ।

Spread the love
Scroll to Top