ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵੱਲੋਂ ਬਰਨਾਲਾ ਜੇਲ੍ਹ ਦਾ ਦੌਰਾ

Spread the love

ਰਘਬੀਰ ਹੈਪੀ , ਬਰਨਾਲਾ, 2 ਅਗਸਤ 2023
    ਸ੍ਰੀ ਬੀ.ਬੀ.ਐੱਸ. ਤੇਜ਼ੀ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਹਾਜ਼ਰ ਸਨ।
 ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਵੱਲੋਂ ਜੇਲ੍ਹ ਬੈਰਕਾਂ ਅਤੇ ਰਸੋਈ ਘਰ ਦੀ ਚੈਕਿੰਗ ਕੀਤੀ ਗਈ ਅਤੇ ਸਾਫ਼-ਸਫਾਈ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਮਾਨਯੋਗ ਹਾਈ ਕੋਰਟ ਅਤੇ ਮਾਨਯੋਗ ਸੁਪਰੀਮ ਕੋਰਟ ਵਿਚ ਅਪੀਲ ਕਰਨ ਦਾ ਤਰੀਕਾ ਅਤੇ ਲਿਮਿਟੇਸ਼ਨ ਪੀਰੀਅਡ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਜੇਲ੍ਹ ਸੁਪਰਡੰਟ ਨੂੰ ਹਦਾਇਤ ਕੀਤੀ ਕਿ ਜੋ ਵੀ ਵਿਅਕਤੀ ਸਰਕਾਰੀ ਖਰਚੇ ‘ਤੇ ਆਪਣੇ ਕੇਸ ਦੀ ਪੈਰਵਾਈ ਕਰਵਾਉਣਾ ਚਾਹੁੰਦਾ ਹੈ, ਉਸ ਦਾ ਫਾਰਮ ਭਰਕੇ ਦੋ ਦਿਨ ਦੇ ਵਿੱਚ-ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਦਫ਼ਤਰ ਵਿਖੇ ਭੇਜਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ।
 ਇਸ ਤੋਂ ਇਲਾਵਾ ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜ਼ਿਲ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹਾ ਜੇਲ੍ਹ, ਬਰਨਾਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਇੱਕ ਲੀਗਲ ਏਡ ਕਲੀਨਿਕ ਚੱਲ ਰਿਹਾ ਹੈ, ਜਿੱਥੇ ਪੈਰਾ ਲੀਗਲ ਵਲੰਟੀਅਰ ਨਿਯੁਕਤ ਕੀਤਾ ਗਿਆ ਹੈ। ਬੰਦੀ ਆਪਣੇ ਕੇਸ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਇਸ ਕਲੀਨਿਕ ਤੋਂ ਲੈ ਸਕਦੇ ਹਨ।

Spread the love
Scroll to Top