ਜਿਲ੍ਹਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਕਬੱਡੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Spread the love

ਜਿਲ੍ਹਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਕਬੱਡੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਬਰਨਾਲਾ, 25 ਸਤੰਬਰ (ਸੋਨੀ)

ਪੰਜਾਬ ਸਰਕਾਰ ਤੇ ਖੇਡ ਵਿਭਾਗ ਪੰਜਾਬ ਵੱਲੋਂ ਕਰਵਾਈਆਂ ਗਈਆਂ ਜਿਲ੍ਹਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੀ ਟੀਮ ਨੇ ਕਬੱਡੀ (ਨੈਸ਼ਨਲ ਸਟਾਇਲ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਕੂਲ ਪਹੁੰਚਣ ‘ਤੇ ਜੇਤੂ ਖਿਡਾਰੀਆਂ ਅਤੇ ਟੀਮ ਇੰਚਾਰਜ਼ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਟੀਮ ਇੰਚਾਰਜ਼ ਪੀ.ਟੀ.ਆਈ. ਸੱਤਪਾਲ ਸ਼ਰਮਾ ਧੌਲਾ ਨੇ ਦੱਸਿਆ ਕਿ ਕਬੱਡੀ ਨੈਸ਼ਨਲ ਸਟਾਇਲ ਅੰਡਰ–21 ਸਾਲ (ਲੜਕੇ) ਵਿੱਚ ਸਕੂਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬਰਨਾਲਾ ਜਿਲ੍ਹੇ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਹੈ ਅਤੇ ਟੀਮ ਦੇ ਚਾਰ ਖਿਆਰੀਆਂ ਦੀ ਚੋਣ ਸੂਬਾ ਪੱਧਰੀ ਖੇਡਾਂ ਲਈ ਹੋਈ ਹੈ। ਸਕੂਲ ਮੁਖੀ ਸੁਖਪਾਲ ਕੌਰ ਨੇ ਜੇਤੂ ਖਿਡਾਰੀਆਂ ਦਾ ਸਨਮਾਨ ਕਰਦਿਆਂ ਇਸ ਪ੍ਰਾਪਤੀ ਲਈ ਜੇਤੂ ਖਿਡਾਰੀਆਂ ਤੇ ਟੀਮ ਇੰਚਾਰਜ ਸੱਤਪਾਲ ਸ਼ਰਮਾ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਮੁਖੀ ਸੁਖਪਾਲ ਕੌਰ, ਪਰਮਿੰਦਰ ਜੀਤ ਕੌਰ, ਪਰਮਜੀਤ ਕੌਰ, ਕੁਲਜੀਤ ਕੌਰ, ਨਵਰੀਤ ਭੱਟੀ, ਨਵਜੋਤ ਕੌਰ, ਆਰਤੀ ਸ਼ਰਮਾ, ਅਮਨਦੀਪ ਕੌਰ, ਕਰਮਜੀਤ ਕੌਰ, ਪ੍ਰਦੀਪ ਕੌਰ, ਨੀਤੂ ਬਾਲਾ, ਨੀਤੂ ਸ਼ਰਮਾ, ਮੋਨਾ, ਸੀਮਾ ਰਾਣੀ, ਗੁਰਪ੍ਰੀਤ ਕੌਰ, ਅਮਤਿੰਦਰ, ਮਨਮੋਹਨ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਕੁਲਵੀਰ ਸਿੰਘ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।

ਫੋਟੋ ਕੈਪਸ਼ਨ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਕਬੱਡੀ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਸਕੂਲ ਮੁਖੀ ਅਤੇ ਸਟਾਫ।


Spread the love
Scroll to Top