ਜਿ਼ਲ੍ਹੇ ਦੀਆਂ ਮੰਡੀਆਂ ਵਿੱਚ 03 ਲੱਖ 12 ਹਜ਼ਾਰ 420 ਮੀਟਰਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

Spread the love

ਪੀਟੀ ਨਿਊਜ਼/ ਫ਼ਤਹਿਗੜ੍ਹ ਸਾਹਿਬ, 30 ਅਕਤੂਬਰ 2022

ਜਿ਼ਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 03 ਲੱਖ 12 ਹਜ਼ਾਰ 420 ਮੀਟਰਕ ਟਨ ਝੌਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 03 ਲੱਖ 11 ਹਜ਼ਾਰ 693 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਮੰਡੀਆਂ ਵਿੱਚੋਂ 02 ਲੱਖ 60 ਹਜ਼ਾਰ 570 ਮੀਟਰਕ ਟਨ ਝੌਨੇ ਦੀ ਲਿਫਟਿੰਗ ਕਰਵਾਈ ਗਈ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ਵਿੱਚ 589.72 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ।
ਸ਼੍ਰੀਮਤੀ ਸ਼ੇਰਗਿੱਲ ਨੇ ਦੱਸਿਆ ਕਿ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਨੇ 1 ਲੱਖ 21 ਹਜ਼ਾਰ 190 ਮੀਟਰਕ ਟਨ, ਮਾਰਕਫੈੱਡ ਨੇ 78 ਹਜ਼ਾਰ 787 ਮੀਟਰਕ ਟਨ, ਪਨਸਪ ਨੇ 70 ਹਜ਼ਾਰ 940 ਮੀਟਰਕ ਟਨ, ਵੇਅਰ ਹਾਊਸ ਨੇ 34 ਹਜ਼ਾਰ 646 ਮੀਟਰਕ ਟਨ, ਐਫ.ਸੀ.ਆਈ.ਨੇ 5617 ਮੀਟਰਕ ਟਨ ਅਤੇ ਵਪਾਰੀਆਂ ਨੇ 513 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਜਿ਼ਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਝੌਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਤਰਜ਼ੀਹ ਦਿੱਤੀ ਜਾਵੇ ਅਤੇ ਇਸ ਕੰਮ ਲਈ ਸਰਕਾਰ ਵੱਲੋਂ ਸਬਸਿਡੀ ਤੇ ਦਿੱਤੀ ਗਈ ਖੇਤੀ ਮਸੀਨਰੀ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ  ਵਾਤਾਵਰਣ ਪ੍ਰਦੂਸ਼ਣ ਵੱਧਦਾ ਹੈ ਜਿਸ ਨਾਲ ਮਨੁੱਖੀ ਸਿਹਤ ਨੂੰ ਕਈ ਖ਼ਤਰਨਾਕ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆਂ ਰਹਿੰਦਾ ਹੈ। ਇਸ ਲਈ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣਾ ਚਾਹੀਦਾ ਹੈ।


Spread the love
Scroll to Top