ਟਰਾਈਡੈਂਟ ਗਰੁੱਪ ਨੇ ਸਰਸ ਮੇਲਾ ਸੰਗਰੂਰ ਲਈ ਸੌਂਪਿਆ 11 ਲੱਖ ਰੁਪਏ ਦਾ ਚੈੱਕ

Spread the love

ਮਨੋਜ ਕੁਮਾਰ ਗਰਗ, ਬਰਨਾਲਾ, 30 ਸਤੰਬਰ 2022
    ਟਰਾਈਡੈਂਟ ਗਰੁੱਪ ਵਲੋਂ ਗਰੁੱਪ ਦੇ ਸੰਸਥਾਪਕ ਪਦਮਸ੍ਰੀ ਰਾਜਿੰਦਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਸ ਮੇਲਾ ਸੰਗਰੂਰ-2022 ਲਈ 11 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ ਅਤੇ ਇਹ ਸਹਾਇਤਾ ਰਾਸ਼ੀ ਦਾ ਚੈੱਕ ਟਰਾਈਡੈਂਟ ਗਰੁੱਪ ਦੇ ਐਡਮਿਨ ਹੈੱਡ ਸ੍ਰੀ ਰੁਪਿੰਦਰ ਗੁਪਤਾ ਵਲੋਂ ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਵਰਜੀਤ ਵਾਲੀਆ ਨੂੰ ਸੌਂਪਿਆ ਗਿਆ।
      ਸ੍ਰੀ ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਹ ਸਰਸ ਮੇਲਾ ਮਿਤੀ 8 ਅਕਤੂਬਰ ਤੋਂ 17 ਅਕਤੂਬਰ ਤੱਕ ਰਣਬੀਰ ਕਾਲਜ ਸੰਗਰੂਰ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਪੂਰੇ ਭਾਰਤ ਵਿਚੋਂ ਵੱਖ-ਵੱਖ ਉਤਪਾਦ ਬਣਾਉਣ ਵਾਲੇ 300 ਅਤੇ ਪੰਜਾਬ ਦੇ 80 ਤੋਂ ਵਧੇਰੇ ਕਾਰੀਗਰ ਹਿੱਸਾ ਲੈਣਗੇ। ਇਸ ਤੋਂ ਇਲਾਵਾ ਭਾਰਤ ਦੇ ਵੱਖ-ਵੱਖ ਰਾਜਾਂ ਦੀਆਂ ਟੀਮਾਂ ਆਪਣੀਆਂ         ਸੱਭਿਆਚਾਰਕ ਵੰਨਗੀਆਂ ਪੇਸ਼ ਕਰਨਗੀਆਂ। ਉਨਾਂ ਦੱਸਿਆ ਕਿ ਟਰਾਈਡੈਂਟ ਗਰੁੱਪ ਵਲੋਂ ਹਮੇਸ਼ਾਂ ਹੀ ਸਮਾਜਿਕ ਅਤੇ ਧਾਰਮਿਕ ਕੰਮਾਂ ਵਿਚ ਵੱਧ ਚੜਕੇ ਯੋਗਦਾਨ ਪਾਇਆ ਜਾਂਦਾ ਹੈ ਅਤੇ ਇਸੇ ਤਹਿਤ ਹੀ ਸਰਸ ਮੇਲਾ ਸੰਗਰੂਰ ਲਈ ਯੋਗਦਾਨ ਪਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਟਰਾਈਡੈਂਟ ਗਰੁੱਪ ਵਲੋਂ ਜਿੱਥੇ ਸਮੇਂ-ਸਮੇਂ ’ਤੇ ਇਲਾਕੇ ਦੇ ਪਿੰਡਾਂ ਵਿਚ ਵਿਕਾਸ ਦੇ ਕੰਮਾਂ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਿਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ ਉਥੇ ਕਰੋਨਾ ਮਹਾਂਮਾਰੀ ਸਮੇਂ ਵੀ ਲੋਕਾਂ ਨੂੰ ਇਸ ਤੋਂ ਬਚਾਉਣ ਲਈ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸ਼ਨ ਬਰਨਾਲਾ ਦੀ ਪੂਰੀ ਮਦਦ ਕੀਤੀ ਗਈ ਸੀ।

Spread the love
Scroll to Top