ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਵਾਸੀਆਂ ਨੂੰ ਅਪੀਲ, “ਖੇਡਾਂ ਵਤਨ ਪੰਜਾਬ ਦੀਆਂ 2022” ‘ਚ ਲਿਆ ਜਾਵੇ ਵੱਧ ਚੜ੍ਹ ਕੇ ਹਿੱਸਾ

Spread the love

ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਵਾਸੀਆਂ ਨੂੰ ਅਪੀਲ, “ਖੇਡਾਂ ਵਤਨ ਪੰਜਾਬ ਦੀਆਂ 2022” ‘ਚ ਲਿਆ ਜਾਵੇ ਵੱਧ ਚੜ੍ਹ ਕੇ ਹਿੱਸ

ਲੁਧਿਆਣਾ, 20 ਅਗਸਤ (ਦਵਿੰਦਰ ਡੀ ਕੇ)

ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਅੱਜ ਸਮੂਹ ਲੁਧਿਆਣਾ ਵਾਸੀਆਂ ਨੂੰ ਪੰਜਾਬ ਵਿੱਚ ‘ਖੇਡ ਸੱਭਿਆਚਾਰ’ ਨੂੰ ਮੁੜ ਸੁਰਜੀਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਮੈਗਾ ਖੇਡ ਸਮਾਗਮ ‘ਖੇਡਾਂ ਵਤਨ ਪੰਜਾਬ ਦੀਆਂ – 2022’ ਨੂੰ ਸਫਲ ਬਣਾਉਣ ਲਈ ਸਾਰੇ ਭਾਗੀਦਾਰਾਂ ਨੂੰ ਅੱਗੇ ਆਉਣਾ ਚਾਹੀਦਾ ਹੈ।

ਉਨ੍ਹਾਂ ਸਮੂਹ ਲੁਧਿਆਣਾ ਵਾਸੀਆਂ, ਖੇਡ ਪ੍ਰੇਮੀਆਂ ਅਤੇ ਖਿਡਾਰੀਆਂ ਨੂੰ ਇਸ ਮੈਗਾ ਈਵੈਂਟ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ – 2022’ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 29 ਅਗਸਤ, 2022 ਨੂੰ ਜਲੰਧਰ ਤੋਂ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਹ ਮੈਗਾ ਸਪੋਰਟਿੰਗ ਈਵੈਂਟ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਇਆ ਜਾਵੇਗਾ, ਜਿਸ ਵਿੱਚ ਅੰਡਰ-14, ਅੰਡਰ-17 ਅਤੇ ਅੰਡਰ-21 ਤੋਂ ਇਲਾਵਾ 21 ਤੋਂ 40, 41 ਅਤੇ 50 ਅਤੇ 50 ਸਾਲ ਤੋਂ ਵੱਧ ਉਮਰ ਵਰਗ ਦੇ ਓਪਨ ਗਰੁੱਪ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਆਨਲਾਈਨ ਰਜਿਸਟ੍ਰੇਸ਼ਨ ਇੱਕ ਵਿਸ਼ੇਸ਼ ਪੋਰਟਲ www.punjabkhedmela2022.in  ‘ਤੇ ਉਪਲਬਧ ਹੈ ਜਿੱਥੇ ਵੱਖ-ਵੱਖ ਖੇਡਾਂ ਲਈ ਆਨਲਾਈਨ ਅਤੇ ਆਫ਼ਲਾਈਨ ਸਮਾਂ 25 ਅਗਸਤ, 2022 ਤੱਕ ਜਾਰੀ ਰਹੇਗਾ। ਆਫ਼ਲਾਈਨ ਰਜਿਸਟ੍ਰੇਸ਼ਨ ਜ਼ਿਲ੍ਹਾ ਖੇਡ ਅਫ਼ਸਰ ਦੇ ਦਫ਼ਤਰ ਵਿਖੇ ਵੀ ਕੀਤੀ ਜਾ ਸਕਦੀ ਹੈ।


Spread the love
Scroll to Top