ਡਿਪਟੀ ਕਮਿਸ਼ਨਰ ਵੱਲੋਂ ਰਾਜ ਤੇ ਕੇਂਦਰੀ ਸਕੀਮਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਦਾ ਜਾਇਜ਼ਾ

Spread the love

ਹਰਪ੍ਰੀਤ ਕੌਰ ਬਬਲੀ/ ਸੰਗਰੂਰ, 26 ਅਕਤੂਬਰ 2022

ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਉਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਾਜ ਅਤੇ ਕੇਂਦਰੀ ਸਕੀਮਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ ਹਿੱਤ ਵਿੱਚ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਅਧਿਕਾਰੀਆਂ, ਖੇਤੀਬਾੜੀ ਵਿਭਾਗ, ਮੰਡੀ ਬੋਰਡ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨਾਲ ਝੋਨੇ ਦੀ ਖਰੀਦ, ਲਿਫਟਿੰਗ, ਅਦਾਇਗੀ ਆਦਿ ਬਾਰੇ ਸਮੀਖਿਆ ਕੀਤੀ। ਉਨਾਂ ਹਦਾਇਤ ਕਰਦਿਆਂ ਕਿਹਾ ਕਿ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੇਜ਼ੀ ਨਾਲ ਝੋਨੇ ਦੀ ਆਮਦ ਹੋ ਰਹੀ ਹੈ ਅਤੇ ਇਸ ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰਾਂ ਦੀ ਦਿੱਕਤ ਪੇਸ਼ ਨਾ ਆਵੇ।

ਵਿਕਾਸ ਕਾਰਜਾਂ ਬਾਰੇ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਭਵਨ ਤੇ ਮਾਰਗ ਸ਼ਾਖਾ, ਪੰਜਾਬ ਮੰਡੀ ਬੋਰਡ, ਸਿਹਤ ਵਿਭਾਗ, ਭੋਜਨ ਸੁਰੱਖਿਆ, ਸੇਵਾ ਕੇਂਦਰਾਂ, ਮੁਹੱਲਾ ਕਲੀਨਿਕਾਂ, ਸਾਂਝ ਕੇਂਦਰਾਂ ਆਦਿ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਸ਼੍ਰੀ ਜਤਿੰਦਰ ਜੋਰਵਾਲ ਨੇ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡ ਪਿੰਡ ਜਾ ਕੇ ਕਿਸਾਨਾਂ ਨਾਲ ਰਾਬਤਾ ਕਰਕੇ ਖੇਤੀ ਮਸ਼ੀਨਰੀ ਦੀ ਉਪਲਬਧਤਾ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਬਾਰੇ ਲਗਾਤਾਰ ਪੇ੍ਰਰਿਆ ਜਾਵੇ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਸੁਨਾਮ ਜਸਪ੍ਰੀਤ ਸਿੰਘ, ਐਸ.ਡੀ.ਐਮ ਦਿੜਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਭਵਾਨੀਗੜ ਵਨੀਤ ਕੁਮਾਰ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।


Spread the love
Scroll to Top