ਪੀਟੀ ਨਿਊਜ਼/ ਫ਼ਤਹਿਗੜ੍ਹ ਸਾਹਿਬ, 01 ਨਵੰਬਰ 2022
ਖੇਡਾਂ ਮਨੁੱਖੀ ਜੀਵਨ ਦਾ ਅਨਿਖੜਵਾਂ ਅੰਗ ਹਨ ਅਤੇ ਖੇਡਾਂ ਨਾਲ ਜੁੜ ਕੇ ਵਿਅਕਤੀ ਸਰੀਰਕ ਤੇ ਮਾਨਸਿਕ ਤੌਰ ਤੇ ਤੰਦਰੁਸਤ ਰਹਿਣ ਤੋਂ ਇਲਾਵਾ ਅਨੁਸ਼ਾਸਨ ਵਿੱਚ ਰਹਿਣਾ ਵੀ ਸਿੱਖਦੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਦਫਤਰ ਦੇ ਮੁਲਾਜ਼ਮਾਂ ਦੀਆਂ ਕ੍ਰਿਕਟ ਟੀਮਾਂ ਦੇ ਟੂਰਨਾਂਮੈਂਟ ਦਾ ਬੈਨਰ ਲਾਂਚ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਜਿਥੇ ਖਿਡਾਰੀਆਂ ਦਾ ਮਾਨਸਿਕ ਵਿਕਾਸ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰਦੀਆਂ ਹਨ ਉਥੇ ਹੀ ਸਮਾਜਿਕ ਲਾਹਣਤਾਂ ਦੇ ਖਾਤਮੇ ਲਈ ਵੀ ਜਰੂਰੀ ਹਨ, ਕਿਉਂਕਿ ਖੇਡਾਂ ਹੀ ਇੱਕ ਅਜਿਹਾ ਸਾਧਨ ਹਨ ਜਿਨਾਂ ਨਾਲ ਜੁੜ ਕੇ ਸਾਡੇ ਨੌਜਵਾਨ ਸਮਾਜਿਕ ਲਾਹਣਤਾਂ ਤੋਂ ਦੂਰ ਰਹਿ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਡਾਂ ਨੂੰ ਬੜਾਵਾ ਦੇਣ ਲਈ 5 ਨਵੰਬਰ ਤੋਂ ਮਾਧੋਪੁਰ ਸਟੇਡੀਅਮ ਵਿੱਚ ਸਪੋਰਟਸ ਪ੍ਰਮੋਸ਼ਨਲ ਕ੍ਰਿਕਟ ਟੂਰਨਾਂਮੈਂਟ, ਇੰਮਪਲਾਈਜ਼ ਪ੍ਰੀਮੀਅਰ ਲੀਗ (ਈ.ਪੀ.ਐਲ) ਕਰਵਾਇਆ ਜਾ ਰਿਹਾ ਹੈ। ਇਸ ਟੂਰਨਾਂਮੈਂਟ ਵਿੱਚ ਡੀ.ਸੀ. ਦਫ਼ਤਰ ਦੀਆਂ 04 ਵਿਭਾਗੀ ਟੀਮਾਂ ਭਾਗ ਲੈਣਗੀਆਂ। ਇਹ ਟੀਮਾਂ ਆਪਸ ਵਿੱਚ ਕੁੱਲ 10 ਮੈਚ ਖੇਡਣਗੀਆਂ। ਉਨ੍ਹਾਂ ਹੋਰ ਦੱਸਿਆ ਕਿ ਟੂਰਨਾਂਮੈਂਟ ਦਾ ਫਾਇਨਲ ਮੁਕਾਬਲਾ 03 ਦਸੰਬਰ ਨੂੰ ਹੋਵੇਗਾ। ਉਨ੍ਹਾਂ ਟੂਰਨਾਂਮੈਂਟ ਵਿੱਚ ਭਾਗ ਲੈਣ ਵਾਲੇ ਸਰਕਾਰੀ ਕ੍ਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰੀ ਕਰਮਚਾਰੀ ਕਈ ਤਰ੍ਹਾਂ ਦੇ ਤਣਾਅ ਝੱਲਦੇ ਹੋਏ ਆਪਣੇ ਫਰਜ਼ਾਂ ਦੀ ਪੂਰਤੀ ਕਰਦੇ ਹਨ ਅਤੇ ਖੇਡਾਂ ਇਨ੍ਹਾਂ ਮੁਲਾਜ਼ਮਾਂ ਦੀ ਮਾਨਸਿਕ ਤੰਦਰੁਸਤੀ ਲਈ ਜਰੂਰੀ ਹਨ। ਇਸ ਟੂਰਨਾਂਮੈਂਟ ਵਿੱਚ ਡਿਪਟੀ ਕਮਿਸ਼ਨਰ ਇਲੈਵਨ, ਲੋਕ ਨਿਰਮਾਣ ਵਿਭਾਗ ਦੀ ਹੰਗਰੀ ਲਾਇਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਸਪਾਰਟਨ ਵਰੀਅਰ ਅਤੇ ਪੰਜਾਬ ਸਕੱਤਰੇਤ ਕ੍ਰਿਕਟ ਕਲੱਬ ਦੀਆਂ ਟੀਮਾਂ ਭਾਗ ਲੈਣਗੀਆਂ।, ਇਸ ਮੌਕੇ ਜਸਪ੍ਰੀਤ ਸਿੰਘ ਬੇਦੀ, ਦਿਨੇਸ਼ ਕੁਮਾਰ, ਹਰਮਨਪ੍ਰੀਤ ਸਿੰਘ ਤੋਂ ਇਲਾਵਾ ਟੀਮਾਂ ਦੇ ਪ੍ਰਤੀਨਿਧੀ ਵੀ ਹਾਜਰ ਸਨ।