ਡੀ.ਸੀ. ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਘਰਾਂ ’ਤੇ ਤਿਰੰਗਾ ਲਹਿਰਾਉਣ ਦੀ ਅਪੀਲ

Spread the love

ਜ਼ਿਲ੍ਹੇ ਅੰਦਰ ‘ਹਰ ਘਰ ਤਿਰੰਗਾ’ ਮੁਹਿੰਮ ਦਾ ਆਗਾਜ਼


ਸੋਨੀ ਪਨੇਸਰ , ਬਰਨਾਲਾ, 13 ਅਗਸਤ 2022
ਆਜ਼ਾਦੀ ਦੇ 75 ਸਾਲਾਂ ਦੇ ਜਸ਼ਨਾਂ ਦੇ ਮੱਦੇਨਜ਼ਰ ‘ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ’ ਤਹਿਤ ਅੱਜ ਜ਼ਿਲਾ ਬਰਨਾਲਾ ’ਚ ‘ਹਰ ਘਰ ਤਿਰੰਗਾ’ ਮੁਹਿੰਮ ਦਾ ਆਗਾਜ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਤੋਂ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਤਿਰੰਗਾ ਯਾਤਰਾ ਦੀ ਅਗਵਾਈ ਕੀਤੀ, ਜੋ ਕਿ ਸੱਧੂ ਪੱਤੀ ਸਕੂਲ ਤੋਂ  ਬਾਬਾ ਕਾਲਾ ਮਹਿਰ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਪੁੱਜੀ। ਇਸ ਮੌਕੇ ਵੱਡੀ ਗਿਣਤੀ ਸਕੂਲੀ ਵਿਦਿਆਰਥੀ ਵੀ ਇਸ ਕਾਫਲੇ ਦਾ ਹਿੱਸਾ ਬਣੇ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ‘ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ’ ਤਹਿਤ 13 ਤੋਂ 15 ਅਗਸਤ ਤੱਕ ‘ਹਰ ਘਰ ਤਿਰੰਗਾ’ ਮੁਹਿੰਮ ਚਲਾਈ ਜਾ ਹੈ, ਜਿਸ ਬਾਬਤ ਭਾਰਤ ਸਰਕਾਰ ਵੱਲੋਂ ਫਲੈਗ ਕੋਡ ’ਚ ਢਿੱਲ ਦਿੱਤੀ ਗਈ ਹੈ।  ਉਨਾਂ ਕਿਹਾ ਕਿ ਸਾਡਾ ਤਿਰੰਗਾ ਸਾਡੇ ਲਈ ਬਹੁਤ ਸਤਿਕਾਰਤ ਹੈ। ਉਨਾਂ ਦੱਸਿਆ ਕਿ ਝੰਡਾ ਸੂਤ/ਪੋਲੀਸਟਰ/ਉੱਨ/ਸਿਲਕ, ਖਾਦੀ ਤੋਂ ਬਣਿਆ ਹੋ ਸਕਦਾ ਹੈ। ਆਮ ਲੋਕ ਵੀ ਆਪਣੇ ਘਰਾਂ ’ਤੇ ਝੰਡਾ ਲਹਿਰਾ ਸਕਦੇ ਹਨ ਅਤੇ ਤਿਰੰਗਾ ਦਿਨ-ਰਾਤ ਲਹਿਰਾਇਆ ਰਹਿ ਸਕਦਾ ਹੈ।
ਉਨਾਂ ਦੱਸਿਆ ਕਿ ਕੌਮੀ ਝੰਡਾ ਆਇਤਾਕਾਰ ਹੋਵੇ ਅਤੇ ਇਸ ਦਾ ਆਕਾਰ ਕੋਈ ਵੀ ਹੋ ਸਕਦਾ ਹੈ, ਪਰ ਲੰਬਾਈ ਅਤੇ ਚੌੜਾਈ ਦਾ ਅਨੁਪਾਤ 3:2 ਹੋਵੇ। ਜਦੋਂ ਵੀ ਤੁਸੀਂ ਆਪਣੇ ਘਰ ਤਿਰੰਗਾ ਲਹਿਰਾਓ, ਇਹ ਸਾਫ ਸੁਥਰੀ ਅਤੇ ਸਤਿਕਾਰ ਵਾਲੀ ਥਾਂ ਹੋਵੇ। ਕੇਸਰੀ ਰੰਗ ਸਭ ਤੋਂ ਉਪਰ ਹੋਣਾ ਚਾਹੀਦਾ ਹੈ। ਉਨਾਂ ਕਿਹਾ ਕਿ ਕੋਈ ਵੀ ਐਸੀ ਗਤੀਵਿਧੀ ਨਹੀਂ ਕੀਤੀ ਜਾਣੀ ਚਾਹੀਦੀ, ਜਿਸ ਨਾਲ ਤਿਰੰਗੇ ਦਾ ਅਪਮਾਨ ਹੁੰਦਾ ਹੋਵੇ। ਉਨਾਂ ਦੱਸਿਆ ਕਿ ਜ਼ਿਲਾ ਵਾਸੀ ਤਿਰੰਗੇ ਨਾਲ ਸੈਲਫੀ ਪੋਰਟਲ https://harghartiranga.com ’ਤੇ ਅਪਲੋਡ ਕਰ ਸਕਦੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਐਸਡੀਐਮ ਸ. ਗੋਪਾਲ ਸਿੰਘ, ਸ੍ਰੀ ਪਰਮਿੰਦਰ ਸਿੰਘ ਭੰਗੂ, ਸ੍ਰੀ ਅੰਕੁਰ ਗੋਇਲ, ਸ੍ਰੀ ਰਾਜੀਵ ਲੂਬੀ, ਰੋਹਿਤ ਸ਼ਰਮਾ, ਹੋਰ ਪਤਵੰਤੇ ਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ।


Spread the love

1 thought on “ਡੀ.ਸੀ. ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਘਰਾਂ ’ਤੇ ਤਿਰੰਗਾ ਲਹਿਰਾਉਣ ਦੀ ਅਪੀਲ”

  1. Pingback: ਡੀ.ਸੀ. ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਘਰਾਂ ’ਤੇ ਤਿਰੰਗਾ ਲਹਿਰਾਉਣ ਦੀ ਅਪੀਲ

Comments are closed.

Scroll to Top