ਡੇਅਰੀ ਟ੍ਰੇਨਿੰਗ ਵਾਸਤੇ ਕਾਊਂਸਲਿੰਗ 16 ਸਤੰਬਰ ਨੂੰ: ਡਿਪਟੀ ਡਾਇਰੈਕਟਰ ਡੇਅਰੀ

Spread the love

ਰਵੀ ਸੈਣ , ਬਰਨਾਲਾ, 8 ਸਤੰਬਰ 2022
ਡਿਪਟੀ ਡਾਇਰੈਕਟਰ ਡੇਅਰੀ ਬਰਨਾਲਾ ਸ. ਜਸਵਿੰਦਰ ਸਿੰਘ ਨੇ ਦੱਸਿਆ ਕਿ ਐਸਸੀ ਸਿਖਿਆਰਥੀਆਂ ਲਈ ਡੇਅਰੀ ਟ੍ਰੇਨਿੰਗ ਵਾਸਤੇ ਕਾਊਂਸਲਿੰਗ 16 ਸਤੰਬਰ ਨੂੰ ਹੋਵੇਗੀ। ਉਨਾਂ ਕਿਹਾ ਕਿ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 2 ਹਫਤੇ ਦੀ ਡੇਅਰੀ ਸਿਖਲਾਈ ਕੇਵਲ ਐੱਸਸੀ ਸ਼੍ਰੇਣੀ ਦੇ ਬੇਰੁਜ਼ਗਾਰ ਸਿਖਿਆਰਥੀਆਂ (ਲੜਕੇ/ਲੜਕੀਆਂ) ਲਈ 27 ਸਤੰਬਰ ਤੋਂ ਡੇਅਰੀ ਟ੍ਰੇਨਿੰਗ ਸੈਂਟਰ ਸੰਗਰੂਰ ਵਿਖੇ ਸ਼ੁਰੂ ਹੋਣ ਜਾ ਰਹੀ ਹੈ, ਜਿਸ ਲਈ ਸਿਖਿਆਰਥੀਆਂ ਦੀ ਕਾਊਂਸਲਿੰਗ 16 ਸਤੰਬਰ ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਬਰਨਾਲਾ ਵਿਖੇ ਕੀਤੀ ਜਾਣੀ ਹੈ।
ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਇਸ ਸਿਖਲਾਈ ਦੀ ਯੋਗਤਾ ਪੰਜਵੀਂ ਪਾਸ ਰੱਖੀ ਗਈ ਹੈ। ਸਿਖਿਆਰਥੀਆਂ ਦੀ ਉਮਰ 18 ਤੋਂ 50 ਸਾਲ ਦੇ ਦਰਮਿਆਨ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਨਾਲ ਸਬੰਧਤ ਹੋਵੇ ਅਤੇ ਸਿਖਿਆਰਥੀਆਂ ਕੋਲ ਪਸ਼ੂ ਰੱਖਣ ਲਈ  ਜਗਾ ਦਾ ਪ੍ਰਬੰਧ ਅਤੇ ਚਾਰੇ ਦਾ ਪ੍ਰਬੰਧ ਹੋਵੇ ਅਤੇ ਨਾਲ ਹੀ ਸਿਖਿਆਰਥੀਆਂ ਦਾ ਬੈਂਕ ਖਾਤਾ ਜੋ ਕਿ ਚਾਲੂ ਹੋਣਾ ਜਰੂਰੀ ਹੈ। ਇਹ ਸਿਖਲਾਈ ਬਿਲਕੁਲ ਮੁਫਤ ਕਰਵਾਈ ਜਾ ਰਹੀ ਹੈ ਅਤੇ ਸਿਖਲਾਈ ਸਫਲਤਾਪੂਰਵਕ ਪੂਰੀ ਕਰਨ ’ਤੇ ਸਿਖਿਆਥੀਆਂ ਨੂੰ 3500 ਰੁਪਏ ਵਜ਼ੀਫਾ ਵੀ ਦਿੱਤਾ ਜਾ ਰਿਹਾ ਹੈ। ਟ੍ਰੇਨਿੰਗ ਵਿੱਚ ਸਿਖਿਆਰਥੀਆਂ ਨੂੰ ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਖਾਦ ਖੁਰਾਕ ਅਤੇ ਪਸ਼ੂਆਂ ਦੀ ਸਾਭ ਸੰਭਾਲ ਦੀ ਜਾਣਕਾਰੀ ਦਿੱਤੀ ਜਾਵੇਗੀ। ਚਾਹਵਾਨ ਸਿਖਿਆਰਥੀ (ਅਸਲ ਅਤੇ ਫੋਟੋ ਕਾਪੀਆਂ) ਪੜਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੈਂਕ ਪਾਸਬੁੱਕ ਦੀ ਫੋਟੋ ਕਾਪੀ ਲੈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਬਰਨਾਲਾ ਨਾਲ ਸੰਪਰਕ ਕਰ ਸਕਦੇ ਹਨ। ਟ੍ਰੇਨਿੰਗ ਕਰਨ ਉਪਰੰਤ ਸਿਖਿਆਰਥੀਆਂ ਨੂੰ ਬੈਂਕਾਂ ਤੋਂ ਸਸਤੇ ਦਰਾਂ ’ਤੇ ਕਰਜ਼ਾ ਮੁਹੱਈਆਂ ਕਰਵਾਇਆ ਜਾਵੇਗਾ ਅਤੇ ਸਰਕਾਰ ਵੱਲੋਂ ਦੁਧਾਰੂ ਪਸ਼ੁਆਂ ਦੀ ਖਰੀਦ ਤੇ 33 ਫੀਸਦੀ ਸਬਸਿਡੀ ਵੀ ਮੁਹੱਈਆ ਕਰਵਾਈ ਜਾਵੇਗੀ। ਚਾਹਵਾਨ ਸਿਖਿਆਰਥੀ 16 ਸਤੰਬਰ ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਬਰਨਾਲਾ, ਨੇੜੇ ਕਚਿਹਰੀ ਚੌਂਕ, ਬੀ.ਡੀ.ਪੀ.ਓ ਦਫਤਰ ਵਿਖੇ ਕਾਊਂਸਲਿੰਗ ਲਈ ਪੁੱਜ ਸਕਦੇ ਹਨ।

Spread the love
Scroll to Top