ਡੇਅਰੀ ਵਿਕਾਸ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ

Spread the love

ਦਵਿੰਦਰ ਡੀ ਕੇ/  ਲੁਧਿਆਣਾ, 22 ਅਕਤੂਬਰ (2022) 

ਕੈਬਿਨਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਲਈ ਚਲਾਈ ਜਾ ਰਹੀ 2 ਹਫਤੇ ਦੀ ਮੁਫਤ ਸਿਖਲਾਈ ਸਮਾਪਤ ਹੋਣ ‘ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਵਿਖੇ ਸਰਟੀਫਿਕੇਟਾਂ ਦੀ ਵੰਡ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਵਲੋਂ ਕੀਤੀ ਗਈ।ਇਸ ਮੌਕੇ ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਵਿਭਾਗ ਵਲੋਂ 3500 ਰੁਪਏ ਵਜੀਫਾ ਵੀ ਦਿਤਾ ਗਿਆ।

ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵਿਭਾਗ ਵਲੋਂ ਅਨੁਸੂਚਿਤ ਸਿਖਿਆਰਥੀਆਂ ਦੇ ਡੇਅਰੀ ਯੂਨਿਟ ਬਣਾਏ ਜਾਣਗੇ ਅਤੇ ਉਨ੍ਹਾਂ ਦੇ ਡੇਅਰੀ ਯੂਨਿਟ ‘ਤੇ ਵੀ 33 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਵੇਗੀ।

ਉਨ੍ਹਾਂ ਇਲਾਕੇ ਦੇ ਬੇਰੋਜ਼ਗਾਰ ਮੁੰਡੇ ਕੁੜੀਆਂ ਨੂੰ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵਧ ਲਾਹਾ ਲੈਣ ਲਈ ਅਪੀਲ ਕਰਦਿਆਂ ਦੱਸਿਆ ਕਿ ਦੁੱਧ ਖਪਤਕਾਰਾ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਸ਼ਹਿਰਾਂ ਵਿਚ ਮੋਬਾਇਲ ਵੈਨ ਰਾਹੀ ਕੈਂਪ ਲਗਾਏ ਜਾ ਰਹੇ ਹਨ ਅਤੇ ਦੁਧ ਉਤਪਾਦਕਾ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਪਿੰਡਾਂ ਵਿੱਚ ਇਕ ਦਿਨਾਂ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 81461-00543 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।


Spread the love
Scroll to Top