ਦਿਵਿਆਂਗਜਨਾਂ ਲਈ ਅਸੈੱਸਮੈਂਟ ਕੈਂਪ ਕੱਲ ਤੋਂ  

Spread the love

ਰਘੁਵੀਰ ਹੈੱਪੀ/ ਬਰਨਾਲਾ, 1 ਨਵੰਬਰ  2022

ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਦਿਵਿਆਂਗਜਨਾਂ ਨੂੰ ਨਕਲੀ ਅੰਗ/ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਅਲਿਮਕੋ ਕੈਂਪ ਬਲਾਕ ਪੱਧਰ ‘ਤੇ ਲਾਏ ਜਾ ਰਹੇ ਹਨ, ਜੋ 2 ਨਵੰਬਰ ਤੋਂ ਸ਼ੁਰੂ ਹੋ ਰਹੇ ਹਨ।

ਉਨ੍ਹਾਂ ਦੱਸਿਆ ਕਿ 2 ਨਵੰਬਰ ਨੂੰ ਬੀਡੀਪੀਓ ਦਫ਼ਤਰ ਮਹਿਲ ਕਲਾਂ, 3 ਨਵੰਬਰ ਨੂੰ ਦਫਤਰ ਨਗਰ ਕੌਂਸਲ ਬਰਨਾਲਾ, 4 ਨਵੰਬਰ ਨੂੰ ਬੀਡੀਪੀਓ ਦਫਤਰ ਸ਼ਹਿਣਾ ਵਿਖੇ ਬਲਾਕ ਪੱਧਰੀ ਕੈਂਪ ਲਾਏ ਜਾਣਗੇ। ਇਨ੍ਹਾਂ ਕੈਂਪਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗਜਨ ਵਿਅਕਤੀ ਕੈਂਪਾਂ ਵਿੱਚ ਪੁੱਜ ਕੇ ਆਪਣੀ ਅਸੈੱਸਮੈਂਟ ਕਰਾਉਣ ਤਾਂ ਜੋ ਇਸ ਮਗਰੋਂ ਉਨ੍ਹਾਂ ਨੂੰ ਸਹਾਇਕ ਉਪਕਰਨ/ ਨਕਲੀ ਅੰਗ ਦਿੱਤੇ ਜਾ ਸਕਣ।


Spread the love
Scroll to Top