ਪਰਾਲੀ ਪ੍ਰਬੰਧਨ: ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਗ ਲੱਗਣ ਦੇ ਕੇਸਾਂ ਸਬੰਧੀ ਜਾਣਕਾਰੀ ਲਈ ਹੈਲਪਲਾਈਨ ਨੰਬਰ ਜਾਰੀ

Spread the love

ਪਰਾਲੀ ਪ੍ਰਬੰਧਨ: ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਗ ਲੱਗਣ ਦੇ ਕੇਸਾਂ ਸਬੰਧੀ ਜਾਣਕਾਰੀ ਲਈ ਹੈਲਪਲਾਈਨ ਨੰਬਰ ਜਾਰੀ

ਬਰਨਾਲਾ, 3 ਅਕਤੂਬਰ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਗ ਲੱਗਣ ਦੇ ਕੇਸਾਂ ਬਾਰੇ ਜਾਣਕਾਰੀ ਦੇਣ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਇਸ ਸਬੰਧੀ ਇਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਤਾਂ ਜੋ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਬਾਰੇ ਜਾਣਕਾਰੀ ਆਮ ਲੋਕਾਂ ਵਲੋਂ ਪ੍ਰਸ਼ਾਸਨ ਨੂੰ ਦਿੱਤੀ ਜਾ ਸਕੇ। ਇਹ ਜਾਣਕਾਰੀ 7087300295 ਨੰਬਰ ਉੱਤੇ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਬਲਕਿ ਖੇਤੀਬਾੜੀ ਵਿਭਾਗ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਉਸ ਦਾ ਨਿਬੇੜਾ ਕਰਨ।

 


Spread the love
Scroll to Top