ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਜਲਦ ਜਾਰੀ ਕਰੇਗੀ ਪੰਜਾਬ ਸਰਕਾਰ: ਨਰਿੰਦਰ ਪਾਲ ਸਿੰਘ ਸਵਨਾ

Spread the love

ਪੀਟੀ ਨਿਊਜ਼/  ਫਾਜ਼ਿਲਕਾ 28 ਅਕਤੂਬਰ 2022

ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਜਲਦ ਜਾਰੀ ਕਰਕੇ ਜਿਥੇ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਲਾਭ ਦਿੱਤੇ ਜਾਣਗੇ ਉਥੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਕ ਹੋਰ ਵਾਅਦੇ ਨੂੰ ਬੂਰ ਪਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ ਯੂਨੀਅਨ ਫਾਜ਼ਿਲਕਾ ਦੇ ਨਾਲ-ਨਾਲ ਹੋਰ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਕੀਤਾ।

ਇਸ ਮੌਕੇ ਪੀ.ਐਸ.ਐਮ.ਐਸ.ਯੂ. ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ, ਜਨਰਲ ਸਕੱਤਰ ਸੁਖਦੇਵ ਚੰਦ ਕੰਬੋਜ਼, ਪ੍ਰਧਾਨ ਡੀ.ਸੀ. ਦਫਤਰ ਯੁਨੀਅਨ ਅਸ਼ੋਕ ਕੁਮਾਰ, ਸੀਨੀਅਰ ਮੀਤ ਪ੍ਰਧਾਨ ਰਾਜਨ ਕੰਬੋਜ਼ ਸਮੇਤ ਯੁਨੀਅਨ ਦੇ ਹੋਰਨਾ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਜਿਥੇ ਪੁਰਾਣੀ ਪੈਨਸ਼ਨ ਬਹਾਲੀ ਦੇ ਐਲਾਨ ਦਾ ਸਵਾਗਤ ਕੀਤਾ ਉਥੇ ਹਲਕਾ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦਾ ਮੂੰਹ ਮਿਠਾ ਕਰਵਾਇਆ ਗਿਆ ਤੇ ਧੰਨਵਾਦ ਵੀ ਪ੍ਰਗਟ ਕੀਤਾ ਗਿਆ।

ਯੁਨੀਅਨ ਦੇ ਆਗੂਆਂ ਨੇ ਵਿਧਾਇਕ ਦੇ ਅੱਗੇ ਮੰਗ ਰੱਖੀ ਕਿ ਜਿਸ ਤਰ੍ਹਾਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲੀ ਦਾ ਐਲਾਨ ਕੀਤਾ ਹੈ ਉਸੇ ਤਰ੍ਹਾਂ ਬਾਕੀ ਰਹਿੰਦੀਆਂ ਮੰਗਾਂ ਦੀ ਪੂਰਤੀ ਦਾ ਵੀ ਪੰਜਾਬ ਸਰਕਾਰ ਜਲਦ ਤੋਂ ਜਲਦ ਐਲਾਨ ਕਰੇ। ਵਿਧਾਇਕ ਸ੍ਰੀ ਸਵਨਾ ਵੱਲੋਂ ਯੁਨੀਅਨ ਦੇ ਆਗੂਆਂ ਨੂੰ ਵਿਸ਼ਵਾਸ਼ ਦਵਾਇਆ ਗਿਆ ਕਿ ਮੁਲਾਜਮਾਂ ਦੀਆਂ ਸਾਰੀਆਂ ਮੰਗਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਵਚਨਬਧ ਹੈ।

 

ਇਸ ਮੌਕੇ ਰਾਜ ਕੁਮਾਰ, ਨਿਸ਼ਾਂਤ ਬਜਾਜ, ਗੌਰਵ ਬਤਰਾ, ਦਲਜੀਤ ਸਿੰਘ ਸਭਰਵਾਲ, ਧਰਮਿੰਦਰ ਗੁਪਤਾ, ਇਨਕਲਾਬ ਗਿੱਲ, ਅੰਕਿਤ ਕੁਮਾਰ, ਮਹਿੰਦਰ ਕੁਮਾਰ, ਅਮਿਤ ਸ਼ਰਮਾ, ਅੰਕੁਰ ਸ਼ਰਮਾ ਆਦਿ ਹੋਰ ਵੱਖ ਵੱਖ ਦਫਤਰਾਂ ਦੇ ਕਰਮਚਾਰੀ ਤੇ ਅਧਿਆਪਕ ਵਰਗ ਮੌਜੂਦ ਸੀ।


Spread the love
Scroll to Top