ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਅਧਿਕਾਰੀਆਂ ਤੇ ਫੋਰਸ ਨਾਲ ਕੰਮ ਕਰਨ ਲਈ ਘੜੀ ਰਣਨੀਤੀ

Spread the love

ਨਵੇਂ ਸਾਲ ਦੇ ਪਹਿਲੇ ਕੰਮ ਵਾਲੇ ਦਿਨ ਜਨਰਲ ਪਰੇਡ ਵੀ ਕਰਵਾਈ

ਬੇਅੰਤ ਸਿੰਘ ਬਾਜਵਾ, ਲੁਧਿਆਣਾ, 02 ਜਨਵਰੀ 2023

    ਕਮਿਸ਼ਨਰ ਪੁਲਿਸ ਲੁਧਿਆਣਾ ਸ. ਮਨਦੀਪ ਸਿੰਘ ਸਿੱਧੂ, ਆਈ.ਪੀ.ਐਸ. ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੁਲਿਸ ਵਿਭਾਗ ਵਿਚ ਅਨੁਸ਼ਾਸਨ ਨੂੰ ਬਰਕਰਾਰ ਰੱਖਣ ਲਈ ਅਤੇ ਪੁਲਿਸ ਨੂੰ ਸਰੀਰਿਕ/ਮਾਨਸਿਕ ਤੌਰ ‘ਤੇ ਨਿਪੁੰਨ ਰੱਖਣ ਲਈ, ਨਵੇ ਸਾਲ ਦੇ ਪਹਿਲੇ ਸੋਮਵਾਰ ਨੂੰ ਪੁਲਿਸ ਲਾਈਨ ਲੁਧਿਆਣਾ ਵਿਖੇ ਪੁਲਿਸ ਅਧਿਕਾਰੀਆਂ/ਕਰਮਚਾਰੀਆ ਦੀ ਜਨਰਲ ਪ੍ਰੇਡ ਕਰਵਾਈ ਗਈ ਜਿਸ ਵਿੱਚ ਪੁਲਿਸ ਕਮਿਸ਼ਨਰੇਟ ਲੁਧਿਆਣਾ ਵਿਖੇ ਤਾਇਨਾਤ ਸਮੂਹ ਗਜਟਿਡ ਅਫਸਰ ਅਤੇ 651 ਪੁਲਿਸ ਕਰਮਚਾਰੀਆਂ ਨੇ ਹਿੱਸਾ ਲਿਆ।                                             
ਪ੍ਰੇਡ ਵਿੱਚ ਹਿੱਸਾ ਲੈਣ ਵਾਲੇ ਸਾਰੇ ਪੁਲਿਸ ਅਧਿਕਾਰੀ/ਕਰਮਚਾਰੀਆਂ ਨੂੰ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਆਪਣੀ ਡਿਊਟੀ ਵਧੀਆ ਤਰੀਕੇ ਨਾਲ ਕਰਨ ਦੀ ਹਦਾਇਤ ਕੀਤੀ। ਨਵੇਂ ਸਾਲ ਦੇ ਸਬੰਧ ਵਿੱਚ ਤਨਦੇਹੀ ਨਾਲ ਡਿਊਟੀ ਕਰਨ ਲਈ ਸਾਰੀ ਪੁਲਿਸ ਫੋਰਸ ਨੂੰ ਸਾਬਾਸ਼ੀ ਦਿੱਤੀ ਗਈ। ਪ੍ਰੇਡ ਵਿੱਚ ਹਾਜਰ ਪੀ.ਸੀ.ਆਰ. ਕਰਮਚਾਰੀਆ ਦੀ ਵਧੀਆ ਕਾਰਗੁਜ਼ਾਰੀ ਕਰਕੇ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਦਾ ਮਨੋਬਲ ਵਧਾਇਆ ਗਿਆ। ਪੁਲਿਸ ਨੂੰ ਡਿਊਟੀ ਦੌਰਾਨ ਆਮ ਵਿਅਕਤੀਆਂ ਨਾਲ ਵਧੀਆ ਢੰਗ ਨਾਲ ਵਰਤਾਵ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਮਾੜੇ ਅਨਸਰਾਂ ਵਿਰੁਧ ਸਖਤੀ ਨਾਲ ਪੇਸ਼ ਆਉਣ ਦੀ ਹਦਾਇਤ ਕੀਤੀ ਗਈ।                               
   ਕਮਿਸ਼ਨਰ ਪੁਲਿਸ ਲੁਧਿਆਣਾ ਵੱਲੋਂ ਸੁਚੱਜੇ ਢੰਗ ਨਾਲ ਡਿਊਟੀ ਕਰਨ ਅਤੇ ਵਧੀਆ ਕਾਰਜੁਗਾਰੀ ਕਰਨ ਵਾਲੇ ਪੁਲਿਸ ਕਰਮਚਾਰੀਆ ਦੀ ਹੋਸਲਾ ਅਫਜਾਈ ਲਈ ਕੁੱਲ 75 ਪੁਲਿਸ ਕਰਮਚਾਰੀਆ(34/NGOs ਅਤੇ 41/EPOs) ਨੂੰ ਪ੍ਰਸ਼ੰਸਾ ਪੱਤਰ ਦਰਜਾ-2 ਪ੍ਰਦਾਨ ਕਰਦਿਆਂ ਸਨਮਾਨਿਤ ਕੀਤਾ ਗਿਆ। ਸਾਈਬਰ ਕ੍ਰਾਇਮ ਕਰਨ ਵਾਲੇ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ 02 ਪੁਲਿਸ ਕਰਮਚਾਰੀਆ ਨੂੰ ਉਨ੍ਹਾਂ ਦੀ ਹੋਸਲਾ ਅਫਜਾਈ ਲਈ ਡੀ.ਜੀ.ਪੀ. ਡਿਸਕ ਦੇ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋ ਇਲਾਵਾ ਕੜਾਕੇ ਦੀ ਠੰਡ ਹੋਣ ਦੇ ਬਾਵਜੂਦ ਪੁਲਿਸ ਜਵਾਨਾਂ ਨੇ ਜਨਰਲ ਪ੍ਰੇਡ ਕਰਕੇ ਆਪਣੇ ਉੱਚੇ ਮਨੋਬਲ ਦਾ ਪ੍ਰਦਰਸ਼ਨ ਕੀਤਾ, ਜਿਸ ਕਰਕੇ ਪ੍ਰੇਡ ਵਿੱਚ ਭਾਗ ਲੈਣ ਵਾਲੇ ਸਾਰੇ ਕਰਮਚਾਰੀਆਂ (ਕੁੱਲ 651) ਦੀ ਹੌਸਲਾ ਅਫਜਾਈ ਲਈ ਉਹਨਾਂ ਨੂੰ ਪ੍ਰਸ਼ੰਸਾ ਪੱਤਰ ਦਰਜਾ-3 ਦੇ ਕੇ ਸਨਮਾਨਿਤ ਕੀਤਾ ਗਿਆ।


Spread the love
Scroll to Top