ਐਨਐਸਐਸ ਵਲੰਟੀਅਰ ਸੇਵਾਵਾਂ ਨਿਭਾਉਣ ‘ਚ ਜੁਟੇ
ਬਰਨਾਲਾ, 29 ਮਾਰਚ – ਕੁਲਵੰਤ ਗੋਇਲ / ਵੀਬੰਸ਼ੂ ਗੋਇਲ –
ਪ੍ਰਸ਼ਾਸਨ ਬਰਨਾਲਾ ਵੱਲੋਂ ਲੋੜਵੰਦਾਂ ਨੂੰ ਰਾਸ਼ਨ ਮੁਹੱਈਆ ਕਰਾਉਣ ਦੀ ਮੁਹਿੰਮ ਜਾਰੀ ਹੈ। ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਆਦੇਸ਼ਾਂ ‘ਤੇ ਐਨਐਸਐਸ ਵਾਲੰਟੀਅਰਾਂ ਅਤੇ ਵੱਖ ਵੱਖ ਐਨਜੀਓਜ਼ ਦੇ ਸਹਿਯੋਗ ਨਾਲ ਪਿੰਡ ਪਿੰਡ ਲੋੜੀਂਦੀ ਸਮੱਗਰੀ ਪਹੁੰਚਾਈ ਜਾ ਰਹੇ ਹੈ ਤਾਂ ਜੋ ਕੋਈ ਵੀ ਲੋੜਵੰਦ ਭੁੱਖਾ ਨਾ ਸੌਂਵੇ।
ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਅੱਜ ਸ਼ਾਮ ਤੱਕ ਧਨੌਲਾ ਵਿਚ ਐਨਜੀਓ ਰਾਹੀਂ 100 ਪੈਕੇਟ, ਬਰਨਾਲਾ ਵਿੱਚ ਐਨਜੀਓਜ਼ ਦੇ ਸਹਿਯੋਗ ਨਾਲ 540 ਪੈਕੇਟ, ਭਦੌੜ ਵਿੱਚ ਐਨਜੀਓਜ਼ ਦੇ ਸਹਿਯੋਗ ਨਾਲ 100 ਪੈਕੇਟ ਵੰਡੇ ਗਏ।
ਡਿਪਟੀ ਕਮਿਸ਼ਨਰ ਨੇ ਆਖਿਆ ਕਿ ਇਸ ਮੁਫਤ ਰਾਸ਼ਨ ਅਸਲ ਲੋੜਵੰਦਾਂ ਦੀ ਸ਼ਨਾਖਤ ਕਰ ਕੇ ਰੈੱਡ ਕ੍ਰਾਸ ਸੁਸਾਇਟੀ ਰਾਹੀਂ ਵੰਡਿਆ ਜਾ ਰਿਹਾ ਹੈ ਤਾਂ ਜੋ ਕਿਸੇ ਦਿਹਾੜੀਦਾਰ ਤੇ ਹੋਰ ਲੋੜਵੰਦ ਨੂੰ ਮੁਸ਼ਕਲ ਪੇਸ਼ ਨਾ ਆਵੇ।