ਪੰਜਾਬ ਅਤੇ ਹਰਿਆਣਾ ਸਰਕਾਰਾਂ ਦੀ ਸਹਿਮਤੀ ਤੋਂ ਬਾਅਦ ਕੇਂਦਰ ਸਰਕਾਰ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ਰੱਖੇ ਜਾਣ ਦਾ ਕਰੇ ਐਲਾਨ
ਪਟਿਆਲਾ , 21 ਅਗਸਤ (ਬੀ.ਪੀ. ਸੂਲਰ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ (ਏਅਰਪੋਰਟ) ਦਾ ਨਾਮ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਨਾਮ ਉੱਤੇ ਰੱਖੇ ਜਾਣ ਤੇ ਪੰਜਾਬ ਅਤੇ ਹਰਿਆਣਾ ਦੋਵੇਂ ਰਾਜਾਂ ਦਰਮਿਆਨ ਬਣੀ ਸਹਿਮਤੀ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ । ਪ੍ਰੋ. ਬਡੂੰਗਰ ਨੇ ਕਿਹਾ ਕਿ ਹੁਣ ਬਿਨਾਂ ਦੇਰ ਕੇਂਦਰ ਸਰਕਾਰ ਨੂੰ ਵੀ ਸ਼ਹੀਦੇ-ਏ-ਆਜ਼ਮ ਦੇਸ਼ ਭਗਤ ਸਿੰਘ ਦੇ ਨਾਮ ‘ਤੇ ਚੰਡੀਗੜ੍ਹ ਏਅਰਪੋਰਟ ਦਾ ਨਾਮ ਰੱਖੇ ਜਾਣ ਦੀ ਪ੍ਰਵਾਨਗੀ ਦੇ ਦੇਣੀ ਚਾਹੀਦੀ ਹੈ ।
ਪ੍ਰੋ ਬਡੂੰਗਰ ਨੇ ਕਿਹਾ ਕਿ ਬੜੇ ਲੰਮੇ ਸਮੇਂ ਤੋਂ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਦੀ ਇਹ ਮੰਗ ਚਲੀ ਆ ਰਹੀ ਸੀ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਮ ਮਹਾਨ ਸ਼ਹੀਦ ਏ ਆਜ਼ਮ ਦੇਸ਼ ਭਗਤ ਸਿੰਘ ਦੇ ਨਾਂ ਤੇ ਰੱਖਿਆ ਜਾਵੇ ਤੇ ਇਹ ਏਅਰਪੋਰਟ ਪੰਜਾਬ ਅਤੇ ਹਰਿਆਣਾ ਦੋਵੇਂ ਰਾਜਾਂ ਦਾ ਹੋਣ ਕਾਰਨ ਇਹ ਫੈਸਲਾ ਟਲਿਆ ਆ ਰਿਹਾ ਸੀ ਤੇ ਪੰਜਾਬ ਸਰਕਾਰ ਵੀ ਚੰਡੀਗੜ੍ਹ ਏਅਰਪੋਰਟ ਦਾ ਨਾਮ ਸ਼ਹੀਦ ਏ ਆਜ਼ਮ ਦੇਸ਼ ਭਗਤ ਸਿੰਘ ਦੇ ਨਾਂ ਤੇ ਰੱਖਣ ਦੀ ਮੰਗ ਕਰ ਰਹੀ ਸੀ, ਪ੍ਰੰਤੂ ਹਰਿਆਣਾ ਸਰਕਾਰ ਇਸ ਤੇ ਸਹਿਮਤ ਨਹੀਂ ਹੋ ਰਹੀ ਸੀ ਤੇ ਜਦ ਹੁਣ ਦੋਵੇਂ ਪੰਜਾਬ ਅਤੇ ਹਰਿਆਣਾ ਸਰਕਾਰਾਂ ਦਰਮਿਆਨ ਇਹ ਸਹਿਮਤੀ ਬਣ ਗਈ ਹੈ ਤਾਂ ਜਲਦ ਤੋਂ ਜਲਦ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਰੱਖ ਦੇਣਾ ਚਾਹੀਦਾ ਹੈ ।
Pingback: ਪੰਜਾਬ ਅਤੇ ਹਰਿਆਣਾ ਸਰਕਾਰਾਂ ਦੀ ਸਹਿਮਤੀ ਤੋਂ ਬਾਅਦ ਕੇਂਦਰ ਸਰਕਾਰ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦ