ਪੰਜਾਬ ਦੇ ਰਾਜਪਾਲ ਦੀ ਆਮਦ ਲਈ ਪੱਬਾਂ ਭਾਰ ਹੋਇਆ ਪ੍ਰਸ਼ਾਸ਼ਨ

Spread the love

ਰਾਜਪਾਲ ਪੁਰੋਹਿਤ ਸਰਹੱਦੀ ਖੇਤਰ ਦੇ ਸਰਪੰਚਾਂ ਨਾਲ ਕਰਨਗੇ ਮੀਟਿੰਗ

ਬਿੱਟੂ ਜਲਾਲਾਬਾਦੀ , ਫਿਰੋਜ਼ਪੁਰ, 30 ਜਨਵਰੀ 2023

            ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਦੀ ਫਿਰੋਜ਼ਪੁਰ ਆਮਦ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ ਕਰਮਚਾਰੀਆਂ ਨਾਲ ਸ਼ਹੀਦ ਭਾਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਐਸ.ਐਸ.ਪੀ. ਮੈਡਮ ਕੰਵਰਦੀਪ ਕੌਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।                                 ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਅਤੇ ਹੋਰਨਾਂ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਸੁਰੱਖਿਆ ਅਤੇ ਜ਼ਰੂਰੀ ਪ੍ਰਬੰਧਾਂ ਬਾਰੇ ਗੱਲਬਾਤ ਕੀਤੀ। ਉਨ੍ਹਾਂ ਹਾਜ਼ਰ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮਾਨਯੋਗ ਰਾਜਪਾਲ ਦੀ ਆਮਦ ‘ਤੇ ਲਗਾਈ ਗਈ ਡਿਊਟੀ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਕਿਹਾ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ 2 ਫਰਵਰੀ, 2023 (ਵੀਰਵਾਰ) ਨੂੰ ਫਿਰੋਜ਼ਪੁਰ ਵਿਖੇ ਆ ਰਹੇ ਹਨ। ਇਸ ਮੌਕੇ ਉਨ੍ਹਾਂ ਵੱਲੋਂ ਸਰਹੱਦੀ ਖੇਤਰ ਦੇ ਸਰਪੰਚਾਂ ਨਾਲ ਮੀਟਿੰਗ ਕੀਤੀ ਜਾਵੇਗੀ।

            ਇਸ ਮੀਟਿੰਗ ਵਿੱਚ ਐਸ.ਡੀ.ਐਮ. ਜ਼ੀਰਾ ਸ. ਗਗਨਦੀਪ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਸੂਰਜ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਜਸਵੰਤ ਸਿੰਘ ਬੜੈਂਚ, ਸਿਵਲ ਸਰਜਨ ਡਾ. ਰਾਜਿੰਦਰ ਪਾਲ, ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਸ. ਕਵਲਜੀਤ ਸਿੰਘ ਧੰਜੂ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।


Spread the love
Scroll to Top