ਭਗਵਾਨ ਮਹਾਵੀਰ ਜੈਯੰਤੀ ਮੌਕੇ ਮੀਟ, ਅੰਡੇ ਦੀਆਂ ਦੁਕਾਨਾਂ ਆਦਿ ਬੰਦ ਰੱਖਣ ਦੇ ਹੁਕਮ

Spread the love

ਬੀ.ਟੀ.ਐਨ. ਫਾਜਿਲਕਾ 1 ਅਪ੍ਰੈਲ 2023
     ਜ਼ਿਲ੍ਹਾ ਮੈਜਿਸਟਰੇਟ ਫਾਜਿਲਕਾ ਡਾ ਸੇਨੂ ਦੁੱਗਲ ਆਈ.ਏ.ਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਭਗਵਾਨ ਮਹਾਵੀਰ ਜੈਯੰਤੀ ਦੇ ਜਨਮ ਦਿਹਾੜੇ ਮੌਕੇ 4 ਅਪ੍ਰੈਲ 2023 ਨੂੰ ਜ਼ਿਲ੍ਹਾ ਫਾਜਿਲਕਾ ਦੀਆਂ ਮੀਟ ਅਤੇ ਅੰਡੇ ਦੀਆਂ ਦੁਕਾਨਾਂ/ਰੇਹੜੀਆ ਅਤੇ ਬੂਚੜ ਖਾਨੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।ਇਸ ਦਿਨ ਹੋਟਲ ਅਤੇ ਢਾਬਿਆ ਤੇ ਮੀਟ/ਅੰਡੇ ਬਣਾਉਣ ਅਤੇ ਵਿਕਰੀ ਕਰਨ ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ।
ਹੁਕਮਾਂ ਅਨੁਸਾਰ 4 ਅਪ੍ਰੈਲ 2023 ਨੂੰ ਭਗਵਾਨ ਮਹਾਵੀਰ ਜੈਯੰਤੀ ਦਾ ਪਵਿੱਤਰ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ ਦਿਵਸ ਵਜੋਂ ਮਨਾਇਆ ਜਾਣਾ ਹੈ। ਇਸ ਦਿਨ ਕਿਸੇ ਵੀ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਅਨੁਸਾਰ ਅਸ਼ੁਭ ਹੈ। ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫਾਇਦਾ ਉਠਾਇਆ ਜਾ ਸਕਦਾ ਹੈ।

Spread the love
Scroll to Top