“ਮਾਂ ਦੇ ਦੁੱਧ ਦੀ ਮਹੱਤਤਾ” ਸਬੰਧੀ ਵਿਸ਼ੇਸ਼ ਲਈ ਚਲਾਇਆ ਜਾਗਰੂਕਤਾ ਹਫਤਾ

Spread the love

 

“ਮਾਂ ਦੇ ਦੁੱਧ ਦੀ ਮਹੱਤਤਾ” ਸਬੰਧੀ ਵਿਸ਼ੇਸ਼ ਲਈ ਚਲਾਇਆ ਜਾਗਰੂਕਤਾ ਹਫਤਾ

ਬਰਨਾਲਾ, 2 ਅਗਸਤ

ਸਿਹਤ ਵਿਭਾਗ ਬਰਨਾਲਾ ਵੱਲੋਂ ਡਾ ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ “ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਇਸ ਵਿਸ਼ੇਸ਼ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਾ ਜਸਬੀਰ ਸਿੰਘ ਔਲ਼ਖ ਨੇ ਦੱਸਿਆ ਮਿਤੀ 1 ਤੋਂ 7 ਅਗਸਤ ਤੱਕ ਪੂਰੀ ਦੁਨੀਆਂ ਵਿੱਚ “ਬ੍ਰੈਸਟ ਫੀਡਿੰਗ ਵੀਕ” ਹਰ ਸਾਲ ਮਨਾਇਆ ਜਾਂਦਾ ਹੈ।ਉਹਨਾਂ ਕਿਹਾ ਕਿ ਕੁਦਰਤ ਵੱਲੋਂ ਨਵਜਨਮੇ ਬੱਚੇ ਦੇ ਪੋਸ਼ਣ ਲਈ ਬਖਸ਼ਿਆ ਗਿਆ “ਮਾਂ ਦਾ ਦੁੱਧ” ਇਕ ਵੱਡਮੁੱਲੀ ਤੇ ਅਨਮੁੱਲੀ ਦਾਤ ਹੈ ਅਤੇ ਇਸ ਦੁੱਧ ਦਾ ਕੋਈ ਬਦਲ ਨਹੀਂ ਹੈ।ਇਸ ਲਈ ਜਨਮ ਤੋਂ ਪਹਿਲੇ ਘੰਟੇ ਦੇ ਅੰਦਰ ਅੰਦਰ ਹੀ ਮਾਂ ਦਾ ਦੁੱਧ ਦੇਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ ਕਿਓਂਕਿ ਪਹਿਲਾ ਤੇ ਬਾਉਲਾ ਦੁੱਧ ਪੌਸ਼ਟਿਕ ਤੱਤਾਂ ਤੇ ਵਿਟਾਮਿਨ “ਏ” ਨਾਲ ਭਰਪੂਰ ਹੁੰਦਾ ਹੈ।

ਡਾ ਔਲ਼ਖ ਨੇ ਦੱਸਿਅ ਕਿ “ਮਾਂ ਦਾ ਦੁੱਧ” ਨਵਜੰਮੇ ਬੱਚੇ ਲਈ ਸਰਬੋਤਮ ਅਤੇ ਸੰਪੂਰਨ ਆਹਾਰ ਹੁੰਦਾ ਹੈ ।ਇਹ ਬੱਚਿਆਂ ਨੂੰ ਕੁਪੋਸ਼ਣ ਅਤੇ ਡਾਇਰੀਆ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ ਅਤੇ ਉਹਨਾਂ ਦੇ ਸਰੀਰਕ ਤੇ ਮਾਨਸੀਕ ਵਿਕਾਸ ਵਿੱਚ ਵੀ ਸਹਾਇਕ ਹੁੰਦਾ ਹੈ

ਡਾ ਗੁਰਬਿੰਦਰ ਕੌਰ ਜਿਲਾ ਟੀਕਾਕਰਨ ਅਫਸਰ ਕਮ ਨੋਡਲ ਅਫਸਰ ਨੇ ਦੱਸਿਆ ਕਿ “ਮਾਂ ਦੇ ਦੁੱਧ ਮਹੱਤਤਾ” ਸਬੰਧੀ ਦੁੱਧ ਚੁੰਘਾੳਣ ਸਮੇਂ ਕੁੱਝ ਖਾਸ ਧਿਆਨ ਰੱਖਣ ਯੋਗ ਗੱਲਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਜਿਵੇ ਬੱਚੇ ਨੂੰ ਹਮੇਸ਼ਾ ਬੈਠ ਕੇ ਦੁੱਧ ਚੁੰਘਾਉਣਾ,ਬੱਚੇ ਨੂੰ ਦੁੱਧ ਚੁੰਘਾਉਣ ਸਮੇਂ ਮਨ ਵਿੱਚ ਸਿਰਫ ਵਧੀਆਂ ਵਿਚਾਰ ਲਿਆਉਣੇ ਚਾਹੀਦੇ ਹਨ,ਬੱਚੇ ਦਾ ਮੂੰਹ ਛਾਤੀ ਦੇ ਏਨਾ ਨੇੜੇ ਨਾ ਰੱਖੋਂ ਕਿ ਉਸ ਦਾ ਨੱਕ ਦੱਬ ਜਾਵੇ ਅਤੇ ਸਾਹ ਲੈਣ ਵਿੱਚ ਕੋਈ ਮੁਸ਼ਕਿਲ ਨਾ ਹੋਵੇ , ਦੁੱਧ ਚੁੰਘਾਉਣ ਤੋਂ ਬਾਅਦ ਬੱਚੇ ਨੂੰ ਛਾਤੀ ਨਾਲ ਲਾ ਕੇ ਉਸ ਨੂੰ ਡਕਾਰ ਜਰੂਰ ਦਿਵਾਓ ਆਦਿ।

ਸਿਹਤ ਵਿਭਾਗ ਬਰਨਾਲਾ ਦੇ ਮਾਸ ਮੀਡੀਆ ਵਿੰਗ ਤੋਂ ਕੁਲਦੀਪ ਸਿੰਘ ਮਾਨ ਜਿਲਾ ਮਾਸ ਮੀਡੀਆ ਅਫਸਰ ਅਤੇ ਹਰਜੀਤ ਸਿੰਘ ਜਿਲਾ ਬੀ.ਸੀ.ਸੀ. ਕੋਆਰਡੀਨੇਟਰ ਵੱਲੋਂ ਸਮੇਂ ਸਮੇਂ `ਤੇ ਇਹਨਾਂ ਜਾਗਰੂਕਤਾ ਦਿਵਸਾਂ ਤੇ ਵਿਸ਼ੇਸ਼ ਹਫਤਿਆਂ ਮੌਕੇ ਸਾਰੇ ਜਿਲੇ ਵਿਚ ਬਲਾਕ ਅਕਸਟੈਂਸ਼ਨ ਐਜੂਕੇਟਰਾਂ ਤੇ ਸਮੂਹ ਸਿਹਤ ਕਰਮੀਆਂ ਦੀ ਮਦਦ ਨਾਲ ਪਿੰਡ ਪੱਧਰ ਤੱਕ “ਮਾਂ ਦੇ ਦੁੱਧ” ਦੀ ਮਹੱਤਤਾ ਸਬੰਧੀ ਸੰਚਾਰ ਦੇ ਹਰ ਸੰਭਵ ਵੱਖ ਵੱਖ ਤਰੀਕਿਆਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ।


Spread the love
Scroll to Top