ਮੱਛੀ ਪਾਲਣ ਵਿਭਾਗ ਵਲੋਂ ਕੌਮੀ ਮੱਛੀ ਪਾਲਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ

Spread the love

ਬੇਅੰਤ ਬਾਜਵਾ, ਲੁਧਿਆਣਾ, 11 ਜੁਲਾਈ 2023


       ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ, ਪੰਜਾਬ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਬੀਤੇ ਕੱਲ੍ਹ ਕੌਮੀ ਮੱਛੀ ਪਾਲਣ ਦਿਵਸ ਨੂੰ ਬੜੇ ਹੀ ਉਤਸ਼ਾਹ ਨਾਲ ਸਰਕਾਰੀ ਮੱਛੀ ਪੂੰਗ ਫਾਰਮ, ਮੋਹੀ, ਜ਼ਿਲ੍ਹਾ ਲੁਧਿਆਣਾ ਵਿਖੇ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਲੁਧਿਆਣਾ ਤੋਂ ਇਲਾਵਾ ਮੋਗਾ, ਫਿਰੋਜ਼ਪੁਰ, ਕਪੂਰਥਲਾ ਅਤੇ ਜਲੰਧਰ ਦੇ ਸਮੂਹ ਅਧਿਕਾਰੀਆਂ ਅਤੇ 100 ਤੋਂ ਵੱਧ ਉੱਦਮੀ ਕਾਸ਼ਤਕਾਰਾਂ ਨੇ ਸ਼ਿਰਕਤ ਕੀਤੀ।

        ਸਹਾਇਕ ਡਾਇਰੈਕਟਰ ਮੱਛੀ ਪਾਲਣ, ਦਲਬੀਰ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਸਾਲ ਕੌਮੀ ਮੱਛੀ ਪਾਲਕ ਦਿਵਸ ਮਹਾਂਬਲੀਪੁਰਮ, ਤਾਮਿਲਨਾਡੂ ਵਿਖੇ ਮਨਾਇਆ ਗਿਆ, ਇਸ ਆਊਟਰੀਚ ਪ੍ਰੋਗਰਾਮ ਨੂੰ ਮੱਛੀ ਪੂੰਗ ਫਾਰਮ, ਮੋਹੀ, ਲੁਧਿਆਣਾ ਨਾਲ ਲਾਈਵ ਜੋੜਿਆ ਗਿਆ। ਇਸ ਸਮਾਰੋਹ ਨਾਲ ਦੇਸ਼ ਭਰ ਦੇ ਸਮੂਹ ਮੱਛੀ ਕਾਸ਼ਤਕਾਰਾਂ ਨੂੰ ਇੱਕ- ਦੂਸਰੇ ਦੇ ਰੂ-ਬਰੂ ਹੋਣ ਦਾ ਮੌਕਾ ਮਿਲਿਆ।

          ਉਨ੍ਹਾਂ ਇਸ ਮੌਕੇ ਹਾਜ਼ਰ ਸਮੂਹ ਮੱਛੀ ਕਾਸ਼ਤਕਾਰਾਂ ਨੂੰ ਜੀ ਆਇਆ ਨੂੰ ਆਖਦਿਆਂ ਕੈਬਨਿਟ ਮੰਤਰੀ ਵੱਲੋਂ ਦਿੱਤਾ ਗਿਆ ਸੰਦੇਸ਼ ਪੜ੍ਹ ਕੇ ਸੁਣਾਇਆ ਗਿਆ ਜਿਸ ਵਿੱਚ ਉਨਾਂ ਵੱਲੋਂ ਪੰਜਾਬ ਭਰ ਦੇ ਸੂਬੇ ਦੇ ਮੱਛੀ ਕਾਸ਼ਤਕਾਰਾਂ ਨੂੰ ਕੌਮੀ ਮੱਛੀ ਪਾਲਕ ਦਿਵਸ ਦੀ ਵਧਾਈ ਦਿੰਦਿਆਂ ਦੱਸਿਆ ਗਿਆ ਕਿ ਇਹ ਦਿਵਸ ਕਾਰਪ ਮੱਛੀਆਂ ਦੀ ਬਰੀਡਿੰਗ ਕਰਵਾਉਣ ਨੂੰ ਸਮਰਪਿਤ ਹੈ, ਜਿਸਦੀ ਖੋਜ ਡਾ. ਹੀਰਾਲਾਲ ਚੌਧਰੀ ਅਤੇ ਡਾ. ਕੇ.ਐਚ. ਅਲੀਕੁੰਨੀ ਵੱਲੋਂ ਪਹਿਲੀ ਵਾਰ 1957 ਵਿੱਚ ਕੀਤੀ ਗਈ ਸੀ। ਉਨ੍ਹਾਂ ਵੱਲੋਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਮੱਛੀ ਪਾਲਣ ਦੇ ਕਿੱਤੇ ਨਾਲ ਜੁੜਨ ਅਤੇ ਆਪਣੀ ਆਮਦਨ ਵਿੱਚ ਵਾਧਾ ਕਰਦੇ ਹੋਏ ਪੰਜਾਬ ਰਾਜ ਨੂੰ ਤਰੱਕੀ ਦੀ ਰਾਹ ਤੇ ਹੋਰ ਅੱਗੇ ਲੈ ਕੇ ਜਾਣ। ਅਖੀਰ ਵਿੱਚ, ਮੱਛੀ ਕਾਸ਼ਤਕਾਰਾਂ ਦਾ ਮੱਛੀ ਪਾਲਣ ਵਿਭਾਗ ਵੱਲੋਂ ਧੰਨਵਾਦ ਵੀ ਕੀਤਾ ਗਿਆ।


Spread the love
Scroll to Top